PM Modi Japan Visit : ਜਪਾਨ ਯਾਤਰਾ ਪੂਰੀ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਚੀਨ ਲਈ ਰਵਾਨਾ
ਨਵੀ ਦਿੱਲੀ, 30 ਅਗਸਤ 2025 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਜਾਪਾਨ ਦੀ ਆਪਣੀ ਦੋ ਦਿਨਾਂ ਯਾਤਰਾ ਸਮਾਪਤ ਕਰਨ ਤੋਂ ਬਾਅਦ ਚੀਨ ਲਈ ਰਵਾਨਾ ਹੋ ਗਏ ਹਨ। ਉਹ ਐਤਵਾਰ ਨੂੰ ਐਸਸੀਓ ਸੰਮੇਲਨ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਮੋਦੀ ਚੀਨੀ ਰਾਸ਼ਟਰਪਤੀ ਜਿਨਪਿੰਗ ਅਤੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਮੁਲਾਕਾਤ ਕਰਨਗੇ।

ਜਾਪਾਨ ਯਾਤਰਾ ਦੀ ਸਮਾਪਤੀ ‘ਤੇ, ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਇੱਕ ਪੋਸਟ ਵਿੱਚ ਲਿਖਿਆ ਕਿ ਜਾਪਾਨ ਦੀ ਇਹ ਯਾਤਰਾ ਯਾਦ ਰੱਖੀ ਜਾਵੇਗੀ। ਉਨ੍ਹਾਂ ਲਿਖਿਆ ਕਿ ‘ਜਾਪਾਨ ਦੀ ਇਸ ਫੇਰੀ ਨੂੰ ਉਨ੍ਹਾਂ ਦੇ ਫਲਦਾਇਕ ਨਤੀਜਿਆਂ ਲਈ ਯਾਦ ਰੱਖਿਆ ਜਾਵੇਗਾ ਜਿਨ੍ਹਾਂ ਦਾ ਸਾਡੇ ਦੇਸ਼ ਦੇ ਲੋਕਾਂ ਨੂੰ ਲਾਭ ਹੋਵੇਗਾ। ਮੈਂ ਪ੍ਰਧਾਨ ਮੰਤਰੀ ਇਸ਼ੀਬਾ, ਜਾਪਾਨੀ ਲੋਕਾਂ ਅਤੇ ਸਰਕਾਰ ਦਾ ਧੰਨਵਾਦ ਕਰਦਾ ਹਾਂ।’

ਇਸ ਤੋਂ ਪਹਿਲਾ ਪੀਐਮ ਮੋਦੀ ਨੇ ਸੇਂਦਾਈ ਵਿੱਚ ਸੈਮੀਕੰਡਕਟਰ ਪਲਾਂਟ ਦਾ ਦੌਰਾ ਕੀਤਾ। ਪੀਐਮ ਮੋਦੀ ਨੇ ਇਸ ਦੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਦੇ ਨਾਲ, ਪੀਐਮ ਮੋਦੀ ਨੇ ਲਿਖਿਆ ਕਿ ‘ਪ੍ਰਧਾਨ ਮੰਤਰੀ ਇਸ਼ੀਬਾ ਅਤੇ ਮੈਂ ਟੋਕੀਓ ਇਲੈਕਟ੍ਰੌਨ ਫੈਕਟਰੀ ਦਾ ਦੌਰਾ ਕੀਤਾ। ਸੈਮੀਕੰਡਕਟਰ ਸੈਕਟਰ ਭਾਰਤ-ਜਾਪਾਨ ਸਹਿਯੋਗ ਦਾ ਇੱਕ ਪ੍ਰਮੁੱਖ ਖੇਤਰ ਹੈ। ਪਿਛਲੇ ਕੁਝ ਸਾਲਾਂ ਵਿੱਚ, ਭਾਰਤ ਨੇ ਇਸ ਖੇਤਰ ਵਿੱਚ ਬਹੁਤ ਤਰੱਕੀ ਕੀਤੀ ਹੈ। ਬਹੁਤ ਸਾਰੇ ਨੌਜਵਾਨ ਵੀ ਇਸ ਵਿੱਚ ਸ਼ਾਮਲ ਹੋ ਰਹੇ ਹਨ। ਅਸੀਂ ਆਉਣ ਵਾਲੇ ਸਮੇਂ ਵਿੱਚ ਇਸ ਗਤੀ ਨੂੰ ਜਾਰੀ ਰੱਖਣਾ ਚਾਹੁੰਦੇ ਹਾਂ।’
ਇਸ ਤੋਂ ਇਲਾਵਾ ਪੀਐਮ ਮੋਦੀ ਨੇ ਸ਼ੁੱਕਰਵਾਰ ਨੂੰ 15ਵੇਂ ਭਾਰਤ-ਜਾਪਾਨ ਸੰਮੇਲਨ ਵਿੱਚ ਹਿੱਸਾ ਲਿਆ। ਇਸ ਦੌਰਾਨ ਦੋਵਾਂ ਦੇਸ਼ਾਂ ਵਿਚਕਾਰ 150 ਸਮਝੌਤਿਆਂ ‘ਤੇ ਦਸਤਖਤ ਕੀਤੇ ਗਏ। ਜਾਪਾਨੀ ਪ੍ਰਧਾਨ ਮੰਤਰੀ ਨੇ ਅਗਲੇ 10 ਸਾਲਾਂ ਵਿੱਚ ਭਾਰਤ ਵਿੱਚ 6 ਲੱਖ ਕਰੋੜ ਰੁਪਏ ਦੇ ਨਿਵੇਸ਼ ਦੀ ਗੱਲ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















