PM Modi ਦਾ ਪੰਜਾਬ-ਹਿਮਾਚਲ ਦੌਰਾ: ਪ੍ਰਧਾਨ ਮੰਤਰੀ ਪਠਾਨਕੋਟ ਤੋਂ ਹਿਮਾਚਲ ਲਈ ਹੋਏ ਰਵਾਨਾ
ਪਠਾਨਕੋਟ, 9 ਸਤੰਬਰ 2025 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (PM Modi) ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਹਨ। ਉਹ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਪਠਾਨਕੋਟ ਏਅਰਬੇਸ ਪਹੁੰਚੇ, ਜਿਸ ਤੋਂ ਬਾਅਦ ਉਹ ਹੈਲੀਕਾਪਟਰ ਰਾਹੀਂ ਹਿਮਾਚਲ ਲਈ ਰਵਾਨਾ ਹੋ ਗਏ। ਪ੍ਰਧਾਨ ਮੰਤਰੀ ਕੁੱਲੂ, ਮੰਡੀ ਅਤੇ ਚੰਬਾ ਵਿੱਚ ਹੋਏ ਨੁਕਸਾਨ ਦਾ ਹੈਲੀਕਾਪਟਰ ਰਾਹੀਂ ਹਵਾਈ ਸਰਵੇਖਣ ਕਰਨਗੇ।

ਦੂਜੇ ਪਾਸੇ, ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ, ਮੰਡੀ ਦੇ ਨੇਰਚੌਕ ਮੈਡੀਕਲ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਕਾਲਜ ਦੇ ਪ੍ਰਿੰਸੀਪਲ ਡਾ. ਡੀ.ਕੇ. ਵਰਮਾ ਦੀ ਈਮੇਲ ‘ਤੇ ਆਈ ਹੈ। ਹਸਪਤਾਲ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ ਤਲਾਸ਼ੀ ਮੁਹਿੰਮ ਚਲਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























