PM Modi ਦੇ ਪੰਜਾਬ ਦੌਰੇ ਦੀ ਬਦਲੀ ਤਰੀਕ, ਪੜ੍ਹੋ ਹੁਣ ਕਦੋਂ ਆਉਣਗੇ
ਚੰਡੀਗੜ੍ਹ, 30 ਜਨਵਰੀ 2026 – ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੇ ਪੰਜਾਬ ਦੌਰੇ ਦੀ ਤਰੀਕ ਬਦਲ ਗਈ ਹੈ। ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1 ਫਰਵਰੀ ਨੂੰ ਪੰਜਾਬ ਆਉਣਾ ਸੀ, ਪਰ ਹੁਣ ਉਹ 2 ਫਰਵਰੀ ਨੂੰ ਪੰਜਾਬ ਆਉਣਗੇ। ਮੀਡੀਆ ਦੀਆਂ ਖ਼ਬਰਾਂ ਅਨੁਸਾਰ ਇਸ ਦੀ ਪੁਸ਼ਟੀ ਦਿੱਲੀ ਦੇ ਮੰਤਰੀ ਅਤੇ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ ਹੈ। ਉਹ ਪੰਜਾਬ ‘ਚ ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ ਕਰਨ ਆਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ 1 ਫਰਵਰੀ ਨੂੰ ਪ੍ਰਧਾਨ ਮੰਤਰੀ ਦੇ ਆਉਣ ਦਾ ਐਲਾਨ ਕੀਤਾ ਸੀ।

ਹੁਣ ਪ੍ਰਧਾਨ ਮੰਤਰੀ ਮੋਦੀ 2 ਫਰਵਰੀ ਨੂੰ ਜਲੰਧਰ ਦੀ ਆਪਣੀ ਫੇਰੀ ਦੌਰਾਨ ਪ੍ਰਧਾਨ ਮੰਤਰੀ ਸਿੱਧੇ ਆਦਮਪੁਰ ਹਵਾਈ ਅੱਡੇ ਲਈ ਉਡਾਣ ਭਰਨਗੇ ਅਤੇ ਫਿਰ ਜਲੰਧਰ ਦੇ ਡੇਰਾ ਬੱਲਾਂ ਵਿਖੇ ਮੱਥਾ ਟੇਕਣਗੇ। ਇਸ ਦੇ ਨਾਲ ਹੀ ਉਹ ਹਲਵਾਰਾ ਏਅਰਪੋਰਟ ਦਾ ਵਰਚੂਅਲੀ ਉਦਘਾਟਨ ਵੀ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

























