PM Modi 1 ਫਰਵਰੀ ਨੂੰ ਕਰਨਗੇ ਹਲਵਾਰਾ ਏਅਰਪੋਰਟ ਦਾ ਉਦਘਾਟਨ
ਲੁਧਿਆਣਾ, 30 ਜਨਵਰੀ 2026 (ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ ਮੋਦੀ (PM Modi) 1 ਫ਼ਰਵਰੀ ਨੂੰ ਜਲੰਧਰ ਆਉਣਗੇ ਅਤੇ ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਵਿੱਚ ਇੱਕ ਸਮਾਗਮ ਦੌਰਾਨ ਵਿੱਚ ਲੁਧਿਆਣਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਵਰਚੁਅਲੀ ਉਦਘਾਟਨ ਕਰਨਗੇ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਦੱਸ ਦਈਏ ਕਿ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਹਲਵਾਰਾ ਹਵਾਈ ਅੱਡੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਦੁਬਾਰਾ ਹਲਵਾਰਾ ਦਾ ਦੌਰਾ ਕੀਤਾ ਅਤੇ ਫਿਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਡੀਸੀ ਨੇ 1 ਫਰਵਰੀ ਨੂੰ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਵੀ ਸੌਂਪੀਆਂ।

ਡੀਸੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਸਾਰੇ ਹਵਾਈ ਅੱਡੇ ਦੇ ਕੰਮ ਪੂਰੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਬਾਕੀ ਬਚੇ ਨਿਯਮਤ ਰੱਖ-ਰਖਾਅ ਦੇ ਕੰਮ ਪੂਰੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ਦੇ ਬੁਨਿਆਦੀ ਢਾਂਚੇ ਦੀ ਸਥਿਤੀ, ਸੁਰੱਖਿਆ ਪ੍ਰਬੰਧਾਂ, ਸਬੰਧਤ ਵਿਭਾਗਾਂ ਵਿਚਕਾਰ ਤਾਲਮੇਲ ਅਤੇ ਵਰਚੁਅਲ ਉਦਘਾਟਨ ਸਮਾਰੋਹ ਲਈ ਸਮੁੱਚੀਆਂ ਲੌਜਿਸਟਿਕ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ 1 ਫ਼ਰਵਰੀ ਨੂੰ ਪੌਣੇ 4 ਵਜੇ ਪ੍ਰਧਾਨ ਮੰਤਰੀ ਇਸ ਹਵਾਈ ਅੱਡੇ ਦਾ ਉਦਘਾਟਨ ਕਰਨਗੇ, ਪਰ ਜਿਸ ਬਾਰੇ ਅੰਤਿਮ ਪ੍ਰੋਗਰਾਮ ਅਜੇ ਆਏਗਾ।
ਡੀਸੀ ਨੇ ਸਿਵਲ ਪ੍ਰਸ਼ਾਸਨ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਰੇ ਲੰਬਿਤ ਕੰਮ ਸਮੇਂ ਸਿਰ ਪੂਰੇ ਹੋਣ ਅਤੇ ਸਬੰਧਤ ਏਜੰਸੀਆਂ ਨਾਲ ਸਹੀ ਤਾਲਮੇਲ ਬਣਾਈ ਰੱਖਿਆ ਜਾਵੇ। ਡੀਸੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਹਵਾਈ ਅੱਡੇ ਦਾ ਉਦਘਾਟਨ ਕਰਨਗੇ, ਅਤੇ ਉਸ ਤੋਂ ਬਾਅਦ ਉਡਾਣਾਂ ਮੁੜ ਸ਼ੁਰੂ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

























