PM ਮੋਦੀ ਨੇ ਡਾ. ਮਨਮੋਹਨ ਸਿੰਘ ਦੀ ਰਿਹਾਇਸ਼ ‘ਤੇ ਪਹੁੰਚ ਕੇ ਦਿੱਤੀ ਅੰਤਿਮ ਸ਼ਰਧਾਂਜਲੀ
- ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਨਾਲ ਮੌਜੂਦ
- ਪਰਿਵਾਰ ਨਾਲ ਹਮਦਰਦੀ ਕੀਤੀ ਪ੍ਰਗਟ
ਨਵੀ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ ਦਿਹਾਂਤ ਹੋ ਗਿਆ। ਉਹ 92 ਸਾਲ ਦੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਜੀ ਦਾ ਜੀਵਨ ਉਨ੍ਹਾਂ ਦੀ ਇਮਾਨਦਾਰੀ ਅਤੇ ਸਾਦਗੀ ਦਾ ਪ੍ਰਤੀਬਿੰਬ ਸੀ। ਉਨ੍ਹਾਂ ਦੀ ਨਿਮਰਤਾ ਅਤੇ ਕੋਮਲਤਾ ਉਨ੍ਹਾਂ ਦੇ ਸੰਸਦੀ ਜੀਵਨ ਦੀ ਵਿਸ਼ੇਸ਼ਤਾ ਬਣ ਗਈ। ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਦਿੱਲੀ ਆ ਕੇ ਵੀ ਮੈਂ ਉਨ੍ਹਾਂ ਨਾਲ ਮੁਲਾਕਾਤ ਕਰਦਾ ਰਹਿੰਦਾ ਸੀ। ਮੈਂ ਉਨ੍ਹਾਂ ਨਾਲ ਆਪਣੀਆਂ ਮੁਲਾਕਾਤਾਂ ਅਤੇ ਵਿਚਾਰ-ਵਟਾਂਦਰੇ ਨੂੰ ਹਮੇਸ਼ਾ ਯਾਦ ਰੱਖਾਂਗਾ। ਮੈਂ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/