PM Narinder Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦਾ 111ਵਾਂ ਐਪੀਸੋਡ ਅੱਜ
ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ ‘ਚ ਜਿੱਤ ਤੋਂ ਬਾਅਦ ਅੱਜ ਪਹਿਲੀ ਵਾਰ ‘ਮਨ ਕੀ ਬਾਤ’ ਪ੍ਰੋਗਰਾਮ ਦਾ 111ਵਾਂ ਐਪੀਸੋਡ ਹੋਵੇਗਾ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਸਰਕਾਰ ਦੇ ਏਜੰਡੇ ‘ਤੇ ਚਰਚਾ ਕਰ ਸਕਦੇ ਹਨ। ਇਸ ਤੋਂ ਪਹਿਲਾਂ ਇਹ ਪ੍ਰੋਗਰਾਮ ਫਰਵਰੀ ਵਿੱਚ ਹੋਇਆ ਸੀ। ਉਦੋਂ ਪੀਐਮ ਮੋਦੀ ਨੇ ਕਿਹਾ ਸੀ ਕਿ ਸਿਆਸੀ ਮਰਿਆਦਾ ਦੇ ਚੱਲਦਿਆਂ ਲੋਕ ਸਭਾ ਚੋਣਾਂ ਦੌਰਾਨ ‘ਮਨ ਕੀ ਬਾਤ’ ਤਿੰਨ ਮਹੀਨਿਆਂ ਤੱਕ ਪ੍ਰਸਾਰਿਤ ਨਹੀਂ ਕੀਤਾ ਜਾਵੇਗਾ। ਦੱਸਣਯੋਗ ਹੈ ਕਿ 22 ਭਾਰਤੀ ਭਾਸ਼ਾਵਾਂ ਅਤੇ 29 ਉਪਭਾਸ਼ਾਵਾਂ ਤੋਂ ਇਲਾਵਾ, ਮਨ ਕੀ ਬਾਤ 11 ਵਿਦੇਸ਼ੀ ਭਾਸ਼ਾਵਾਂ ਵਿੱਚ ਵੀ ਪ੍ਰਸਾਰਿਤ ਕੀਤਾ ਜਾਂਦਾ ਹੈ। ਇਨ੍ਹਾਂ ਵਿੱਚ ਫ੍ਰੈਂਚ, ਚੀਨੀ, ਇੰਡੋਨੇਸ਼ੀਆਈ, ਤਿੱਬਤੀ, ਬਰਮੀ, ਬਲੋਚੀ, ਅਰਬੀ, ਪਸ਼ਤੂ, ਫਾਰਸੀ, ਦਾਰੀ ਅਤੇ ਸਵਾਹਿਲੀ ਸ਼ਾਮਲ ਹਨ। ਮਨ ਕੀ ਬਾਤ ਦਾ ਪ੍ਰਸਾਰਣ ਆਲ ਇੰਡੀਆ ਰੇਡੀਓ ਦੇ 500 ਤੋਂ ਵੱਧ ਪ੍ਰਸਾਰਣ ਕੇਂਦਰਾਂ ਦੁਆਰਾ ਕੀਤਾ ਜਾਂਦਾ ਹੈ।