ਨਵੀਂ ਦਿੱਲੀ 20 ਜੂਨ (ਵਿਸ਼ਵ ਵਾਰਤਾ):( PM NARINDER MODI )ਮੋਦੀ ਮੰਤਰੀ ਮੰਡਲ ਨੇ ਝੋਨਾ, ਰਾਗੀ, ਬਾਜਰਾ, ਜਵਾਰ, ਮੱਕੀ ਅਤੇ ਕਪਾਹ ਸਮੇਤ 14 ਸਾਉਣੀ ਸੀਜ਼ਨ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਾਉਣੀ ਦੀਆਂ 14 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਗਿਆ ਹੈ। ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2300 ਰੁਪਏ ਕਰ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਮੰਡਲ ਦੀ ਦੂਜੀ ਬੈਠਕ ਬੁੱਧਵਾਰ ਨੂੰ ਹੋਈ। ਇਸ ਵਿੱਚ ਪੰਜ ਵੱਡੇ ਫੈਸਲੇ ਲਏ ਗਏ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਸਾਉਣੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ, ”ਪ੍ਰਧਾਨ ਮੰਤਰੀ ਮੋਦੀ ਦਾ ਤੀਜਾ ਕਾਰਜਕਾਲ ਬਹੁਤ ਮਹੱਤਵਪੂਰਨ ਹੈ।
ਕਿਸ ਫ਼ਸਲ ‘ਤੇ ਮਿਲੇਗੀ ਕਿੰਨੀ MSP
ਕਪਾਹ ਦਾ ਘੱਟੋ-ਘੱਟ ਸਮਰਥਨ ਮੁੱਲ 7121 ਰੁਪਏ ਕਰ ਦਿੱਤਾ ਗਿਆ ਹੈ। ਇਸ ‘ਚ 501 ਰੁਪਏ ਦਾ ਵਾਧਾ ਕੀਤਾ ਗਿਆ ਹੈ। 2013-14 ਵਿੱਚ ਕਪਾਹ ਦਾ ਘੱਟੋ-ਘੱਟ ਸਮਰਥਨ ਮੁੱਲ 3700 ਰੁਪਏ ਸੀ। ਇਸੇ ਤਰ੍ਹਾਂ ਰਾਗੀ ਦਾ ਘੱਟੋ-ਘੱਟ ਸਮਰਥਨ ਮੁੱਲ 4290 ਰੁਪਏ, ਮੱਕੀ ਦਾ ਘੱਟੋ-ਘੱਟ ਸਮਰਥਨ ਮੁੱਲ 2225 ਰੁਪਏ ਅਤੇ ਮੂੰਗੀ ਦਾ ਘੱਟੋ-ਘੱਟ ਸਮਰਥਨ ਮੁੱਲ 8682 ਰੁਪਏ ਕੀਤਾ ਗਿਆ ਹੈ। ਤੂਰ ਦਾਲ ਦਾ ਘੱਟੋ-ਘੱਟ ਸਮਰਥਨ ਮੁੱਲ 7550 ਰੁਪਏ ਕਰ ਦਿੱਤਾ ਗਿਆ ਹੈ। ਉੜਦ ਦਾਲ ਦਾ ਨਵਾਂ ਘੱਟੋ-ਘੱਟ ਸਮਰਥਨ ਮੁੱਲ 7400 ਰੁਪਏ ਅਤੇ ਮੂੰਗਫਲੀ ਦੇ ਤੇਲ ਦਾ ਘੱਟੋ-ਘੱਟ ਸਮਰਥਨ ਮੁੱਲ 6783 ਰੁਪਏ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੋ ਲੱਖ ਗੋਦਾਮ ਬਣਾਉਣ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ।