ਰਾਹੁਲ ਗਾਂਧੀ – ਅਖਿਲੇਸ਼ ਯਾਦਵ ਸਣੇ ਕਈ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ
ਨਵੀ ਦਿੱਲੀ, 21 ਜੁਲਾਈ 2026 (ਵਿਸ਼ਵ ਵਾਰਤਾ): ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦੇ ਬਾਹਰ ਹੋ ਰਹੇ ਰੋਸ ਪ੍ਰਦਰਸ਼ਨ ਵਾਲੀ ਥਾਂ ਤੋਂ ਕਾਂਗਰਸ ਨੇਤਾਵਾਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਦੇ ਨਾਲ-ਨਾਲ ਸਪਾ ਪ੍ਰਮੁੱਖ ਅਖਿਲੇਸ਼ ਯਾਦਵ ਨੂੰ ਹਟਾ ਕੇ ਹਿਰਾਸਤ ਵਿੱਚ ਲੈ ਲਿਆ ਹੈ। ਰਾਹੁਲ ਗਾਂਧੀ ਨੇ ਕਰਨਾਟਕ ਅਤੇ ਕੇਰਲ ਦੇ ਮੁੱਖ ਮੰਤਰੀਆਂ ਸਮੇਤ ਹੋਰ ਕਾਂਗਰਸੀ ਆਗੂਆਂ ਨਾਲ ਮਿਲ ਕੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ‘ਤੇ ਪੁਲਿਸ ਦੀ ਕਾਰਵਾਈ ਦੇ ਵਿਰੋਧ ਵਿੱਚ ਦੁਪਹਿਰ ਲਗਭਗ 3.30 ਵਜੇ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ।

ਮਿਲੀ ਜਾਣਕਾਰੀ ਅਨੁਸਾਰ ਪ੍ਰਦਰਸ਼ਨਕਾਰੀ ਆਗੂਆਂ ਨੂੰ ਪੁਲਿਸ ਬੱਸ ਵਿੱਚ ਲੈ ਗਈ ਹੈ। ਕਾਂਗਰਸ ਸੰਸਦ ਮੈਂਬਰਾਂ ਨੂੰ ਵੀ ਧਰਨਾ ਵਾਲੀ ਥਾਂ ਤੋਂ ਹਟਾ ਦਿੱਤਾ ਗਿਆ। ਇਸ ਦੇ ਨਾਲ ਹੀ ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੂੰ ਵੀ ਬੱਸ ਵਿੱਚ ਬਿਠਾਇਆ ਗਿਆ ਹੈ। ਰਾਹੁਲ ਗਾਂਧੀ ਨੂੰ ਮਾਡਲ ਟਾਊਨ ਦੇ ਛਤਰਸਾਲ ਸਟੇਡੀਅਮ ਥਾਣੇ ਲਿਜਾਇਆ ਗਿਆ ਹੈ। ਇਹ ਧਰਨਾ ਪ੍ਰਧਾਨ ਮੰਤਰੀ ਆਵਾਸ ਦੇ ਪਿਛਲੇ ਗੇਟ ਦੇ ਨੇੜੇ ਦਿੱਤਾ ਜਾ ਰਿਹਾ ਸੀ। ਕਾਂਗਰਸ ਨੇਤਾ ਪਵਨ ਖੇੜਾ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























