Political: ਗੁਰੂ ਗੋਬਿੰਦ ਸਿੰਘ ਸਕਿਲ ਇੰਸਟੀਚਿਊਟ ਦਾ ਕੰਮ ਮੁੜ ਸ਼ੁਰੂ ਕੀਤਾ ਜਾਵੇ, ਚੰਨੀ ਨੇ ਪੰਜਾਬ ਸਰਕਾਰ ਕੋਲੋਂ ਕੀਤੀ ਮੰਗ
ਚਮਕੌਰ ਸਾਹਿਬ, 3 ਅਗਸਤ 2025 (ਵਿਸ਼ਵ ਵਾਰਤਾ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ (Political) ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲੋਂ ਮੰਗ ਕੀਤੀ ਹੈ ਕਿ ਗੁਰੂ ਗੋਬਿੰਦ ਸਿੰਘ ਸਕਿਲ ਇੰਸਟੀਚਿਊਟ ਦਾ ਕੰਮ ਮੁੜ ਤੋਂ ਸ਼ੁਰੂ ਕੀਤਾ ਜਾਵੇ। ਇਸ ਸੰਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪੋਸਟ ਕੀਤੀ ਹੈ ਤੇ ਕਿਹਾ ਹੈ ਕਿ, “ਸ੍ਰੀ ਚਮਕੌਰ ਸਾਹਿਬ ਵਿਖੇ 500 ਕਰੋੜ ਦੀ ਲਾਗਤ ਨਾਲ ਬਣ ਰਹੀ ਸ੍ਰੀ ਗੁਰੂ ਗੋਬਿੰਦ ਸਿੰਘ ਸਕਿਲ ਇੰਸਟੀਚਿਊਟ ਦਾ ਕੰਮ ਪਿਛਲੇ ਤਿੰਨ ਸਾਲ ਤੋਂ ਰੁਕਿਆ ਹੋਇਆ ਹੈ।” ਜਿਸ ਦਾ ਕੰਮ ਮੁੜ ਤੋਂ ਚਾਲੂ ਕੀਤਾ ਜਾਵੇ। ਇਹ ਪ੍ਰੋਜੈਕਟ ਲਗਪਗ 42 ਏਕੜ ਜ਼ਮੀਨ ‘ਚ ਹੈ।

ਚੰਨੀ ਨੇ ਕਿਹਾ ਕਿ ਇਹ ਪ੍ਰੋਜੈਕਟ ਨੌਜਵਾਨਾਂ ਨੂੰ ਤਕਨੀਕੀ ਅਤੇ ਵੈਕੇਸ਼ਨਲ ਸਿੱਖਿਆ ਦੇਣ ਲਈ ਸ਼ੁਰੂ ਕੀਤਾ ਗਿਆ ਸੀ, ਜਿਸ ਨਾਲ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਰੋਜ਼ਗਾਰ (Political) ਦੇ ਨਵੇਂ ਦਰਵਾਜ਼ੇ ਖੁੱਲ੍ਹਣੇ ਸੀ। ਪਰ 2022 ਤੋਂ ਬਾਅਦ ਸਰਕਾਰੀ ਤੌਰ ‘ਤੇ ਇੱਥੇ ਕੋਈ ਢੁਕਵੀਂ ਪ੍ਰਗਤੀ ਨਹੀਂ ਹੋਈ। ਚੰਨੀ ਨੇ ਅੱਗੇ ਇਹ ਵੀ ਦੱਸਦਿਆਂ ਕਿਹਾ ਕਿ ਇਸ ਪ੍ਰੋਜੈਕਟ ਦੇ ਬੰਦ ਹੋਣ ਮੇਲ ਸਥਾਨਕ ਲੋਕ ਵੀ ਨਾਰਾਜ਼ ਹਨ ਅਤੇ ਸਥਾਨਕ ਵਾਸੀਆਂ ਦਾ ਕਹਿਣਾ ਹੈ ਕਿ ਇਹ ਪ੍ਰੋਜੈਕਟ ਸਿਰਫ਼ ਵਿਕਾਸ ਦਾ ਨਹੀਂ, ਸਗੋਂ ਸ੍ਰੀ ਗੁਰੂ ਸਾਹਿਬ ਦੇ ਨਾਮ ਨਾਲ ਜੁੜੀ ਸਨਮਾਨ ਦੀ ਗੱਲ ਵੀ ਹੈ। ਇਸ ਲਈ ਇਸ ਪ੍ਰੋਜੈਕਟ ਨੂੰ ਮੁੜ ਤੋਂ ਸ਼ੁਰੂ ਕੀਤਾ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























