Political News: Congress ਦਾ ਵੱਡਾ ਆਗੂ ‘AAP’ ‘ਚ ਸ਼ਾਮਲ

ਫਗਵਾੜਾ, 13 ਜੁਲਾਈ 2025 (ਵਿਸ਼ਵ ਵਾਰਤਾ) – ਪੰਜਾਬ ਵਿੱਚ ਕਾਂਗਰਸ ਪਾਰਟੀ (Political News) ਨੂੰ ਵੱਡਾ ਝਟਕਾ ਲੱਗਿਆ ਹੈ। ਕਾਂਗਰਸੀ ਆਗੂ ਅਤੇ ਆੜ੍ਹਤੀਆ ਐਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਕੁਲਵੰਤ ਰਾਏ ਪੱਬੀ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੱਬੀ ਰਾਜ ਕੁਮਾਰ ਚੱਬੇਵਾਲ (ਐਮਪੀ) ਅਤੇ ਹਰਜੀ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਕੁਲਵੰਤ ਰਾਏ ਪੱਬੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਿਸਾਨਾਂ ਅਤੇ ਆੜ੍ਹਤੀਆਂ ਦੀ ਬਿਹਤਰੀ ਅਤੇ ਖੁਸ਼ਹਾਲੀ ਲਈ ਚੁੱਕੇ ਗਏ ਇਤਿਹਾਸਕ ਕਦਮਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਏ ਹਨ।
ਇਨ੍ਹਾਂ ਆਗੂਆਂ ਨੇ ਕਿਹਾ ਕਿ ਪੱਬੀ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਰਾਮ ਪਾਲ ਉੱਪਲ (ਮੇਅਰ ਫਗਵਾੜਾ) ਅਤੇ ਜਸਪਾਲ ਸਿੰਘ ਵੀ ਮੌਜੂਦ ਸਨ। ਹਰਜੀ ਮਾਨ ਵੱਲੋਂ ਸੋਸ਼ਲ ਮੀਡੀਆ ਹੈਂਡਲ ਉੱਪਰ ਇਸਦੀ ਤਸਵੀਰ ਵੀ ਸਾਂਝੀ ਕੀਤੀ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























