Politics News : ਜੰਮੂ-ਕਸ਼ਮੀਰ ਦੇ ਡੋਡਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਅੱਜ
ਚੰਡੀਗੜ੍ਹ, 14ਸਤੰਬਰ(ਵਿਸ਼ਵ ਵਾਰਤਾ)Politics News- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਡੋਡਾ ‘ਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਇਹ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰਾਂ ਦੇ ਸਮਰਥਨ ਵਿੱਚ ਉਨ੍ਹਾਂ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਹੋਵੇਗੀ।ਇਸ ਰੈਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਤਿੰਨ ਜ਼ਿਲ੍ਹਿਆਂ ਚਨਾਬ ਘਾਟੀ, ਡੋਡਾ, ਕਿਸ਼ਤਵਾੜ ਅਤੇ ਰਾਮਬਨ ਦੀਆਂ 8 ਵਿਧਾਨ ਸਭਾ ਸੀਟਾਂ ਦੇ ਉਮੀਦਵਾਰਾਂ ਦੀ ਜਿੱਤ ਲਈ ਵੋਟਾਂ ਦੀ ਅਪੀਲ ਕਰਨਗੇ। ਜ਼ਿਕਰਯੋਗੈ ਹੈ ਕਿ ਇੱਥੇ 18 ਸਤੰਬਰ ਨੂੰ ਵੋਟਿੰਗ ਹੋਵੇਗੀ। ਪ੍ਰਧਾਨ ਮੰਤਰੀ ਮੋਦੀ ਦੁਪਹਿਰ 12.30 ਵਜੇ ਡੋਡਾ ਪਹੁੰਚਣਗੇ। ਇਸ ਤੋਂ ਬਾਅਦ ਉਹ ਬਾਅਦ ਦੁਪਹਿਰ 3.45 ਵਜੇ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ।