Politics News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੰਮੂ-ਕਸ਼ਮੀਰ ਦੌਰੇ ’ਤੇ, ਜਨ ਸਭਾ ਨੂੰ ਕਰਨਗੇ ਸੰਬੋਧਨ
ਚੰਡੀਗੜ੍ਹ, 19ਸਤੰਬਰ(ਵਿਸ਼ਵ ਵਾਰਤਾ)Politics News – Prime Minister Narendra Modi ਅੱਜ ਇਕ ਵਾਰ ਫਿਰ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ। ਉਹ ਦੁਪਹਿਰ 12 ਵਜੇ ਸ੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਸਟੇਡੀਅਮ ਵਿੱਚ ਚੋਣ ਜਨ ਸਭਾ ਨੂੰ ਸੰਬੋਧਨ ਕਰਨਗੇ। ਉਹ ਚੋਣ ਲੜ ਰਹੇ ਭਾਜਪਾ ਉਮੀਦਵਾਰਾਂ ਨਾਲ ਵੀ ਮੁਲਾਕਾਤ ਕਰਨਗੇ।
ਜ਼ਿਕਰਯੋਗ ਹੈ ਕਿ Prime Minister Modi ਇਸ ਤੋਂ ਪਹਿਲਾਂ 14 ਸਤੰਬਰ ਨੂੰ ਡੋਡਾ ਪਹੁੰਚੇ ਸਨ। ਉਨ੍ਹਾਂ ਨੇ ਭਾਈ-ਭਤੀਜਾਵਾਦ, ਅੱਤਵਾਦ, ਪੱਥਰਬਾਜ਼ੀ, ਕਸ਼ਮੀਰੀ ਪੰਡਤਾਂ ਅਤੇ ਧਾਰਾ 370 ਵਰਗੇ ਮੁੱਦਿਆਂ ‘ਤੇ ਜਨਤਾ ਨੂੰ ਸੰਬੋਧਨ ਕੀਤਾ ਸੀ। ਗੌਰਤਲਬ ਹੈ ਕਿ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ‘ਚ ਬੁੱਧਵਾਰ ਨੂੰ 7 ਜ਼ਿਲਿਆਂ ਦੀਆਂ 24 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋਈ। ਇਸ ਦੌਰਾਨ ਵੋਟਿੰਗ ਦੀ ਪ੍ਰਤੀਸ਼ਤਤਾ 58.85 ਰਹੀ। ਦੂਜੇ ਪੜਾਅ ਦੀ ਵੋਟਿੰਗ 25 ਸਤੰਬਰ ਨੂੰ ਹੋਵੇਗੀ ਅਤੇ ਤੀਜੇ ਪੜਾਅ ਦੀ ਵੋਟਿੰਗ 1 ਅਕਤੂਬਰ ਨੂੰ ਹੋਵੇਗੀ। ਜਦਕਿ ਨਤੀਜੇ 8 ਅਕਤੂਬਰ ਨੂੰ ਆਉਣਗੇ।