Politics News : 21 ਸਤੰਬਰ ਨੂੰ ਸਹੁੰ ਚੁੱਕੇਗੀ ਦਿੱਲੀ ਦੀ ਨਵੀਂ ਵਜ਼ਾਰਤ
ਚੰਡੀਗੜ੍ਹ, 19ਸਤੰਬਰ(ਵਿਸ਼ਵ ਵਾਰਤਾ) Politics News- ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਆਤਿਸ਼ੀ ਦੀ ਅਗਵਾਈ ‘ਚ ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣਨ ਜਾ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਵਜੋਂ ਆਤਿਸ਼ੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਸਹਿਯੋਗੀ 21 ਸਤੰਬਰ ਨੂੰ ਹਲਫ਼ ਲੈਣਗੇ। ਬੁੱਧਵਾਰ ਨੂੰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਦੌਰਾਨ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਆਤਿਸ਼ੀ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਸੀ ਅਤੇ ਆਤਿਸ਼ੀ ਨੇ ਲੈਫਟੀਨੈਂਟ ਗਵਰਨਰ ਵਿਨੇ ਕੁਮਾਰ ਸਕਸੈਨਾ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਸਹੁੰ ਚੁਕਾਉਣ ਦੀ ਬੇਨਤੀ ਕੀਤੀ ਸੀ। ਦਿੱਲੀ ਦੀ ਨਵੀਂ ਵਜ਼ਾਰਤ ਵਿੱਚ ਮੁੱਖ ਮੰਤਰੀ ਆਤਿਸ਼ੀ ਦੇ ਨਾਲ ਗੋਪਾਲ ਰਾਏ, ਕੈਲਾਸ ਗਹਿਲੋਤ ,ਸੌਰਭ ਭਾਰਦਵਾਜ ਤੇ ਇਮਰਾਨ ਹੁਸੈਨ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣਗੇ।