Politics News: ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸੁਨੀਲ ਜਾਖੜ ‘ਤੇ ਚੁਟਕੀ ਲੈਂਦਿਆਂ ਕਿਹਾ…
ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਅਫਵਾਹ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਦੌਰਾਨ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਜਾਖੜ ਦੇ ਅਸਤੀਫੇ ‘ਤੇ ਚੁਟਕੀ ਲਈ ਹੈ। ਰਾਜਾ ਵਡਿੰਗ ਨੇ ਆਪਣੇ ਐਕਸ ਅਕਾਉਂਟ ‘ਤੇ ਲਿਖਿਆ, “Mr @sunilkjakhar , All the best, where next ?।
ਤੁਹਾਨੂੰ ਦੱਸ ਦੇਈਏ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਅਤੇ ਪੰਜਾਬ ‘ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਪ੍ਰਧਾਨ ਸੁਨੀਲ ਝੱਖੜ ਦੇ ਅਸਤੀਫੇ ਦੀ ਅਫਵਾਹ ਨੂੰ ਪਾਰਟੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਉਹ ਵੀਰਵਾਰ ਨੂੰ ਪਾਰਟੀ ਵੱਲੋਂ ਚੋਣਾਂ ਸਬੰਧੀ ਰੱਖੀ ਮੀਟਿੰਗ ਵਿੱਚ ਵੀ ਸ਼ਾਮਲ ਨਹੀਂ ਹੋਏ। ਪਤਾ ਲੱਗਾ ਹੈ ਕਿ ਜਾਖੜ ਰਵਨੀਤ ਸਿੰਘ ਬਿੱਟੂ ਨੂੰ ਕੇਂਦਰੀ ਰਾਜ ਮੰਤਰੀ ਬਣਾਉਣ ਤੋਂ ਨਾਰਾਜ਼ ਸਨ, ਜਿਸ ਕਾਰਨ ਉਨ੍ਹਾਂ ਜੁਲਾਈ ਮਹੀਨੇ ਤੋਂ ਹੀ ਪਾਰਟੀ ਤੋਂ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ ਸੀ। ਦੱਸ ਦੇਈਏ ਕਿ ਜਾਖੜ ਨੂੰ ਇੱਕ ਸਾਲ ਪਹਿਲਾਂ ਹੀ ਭਾਜਪਾ ਵੱਲੋਂ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।