Politics News : ਕੈਨੇਡਾ ਵਿੱਚ ਹਿੰਦੂ ਮੰਦਰ ‘ਤੇ ਹੋਏ ਹਮਲੇ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਨਿਖੇਧੀ
ਚੰਡੀਗੜ੍ਹ, 5ਨਵੰਬਰ(ਵਿਸ਼ਵ ਵਾਰਤਾ) Canada ਵਿੱਚ ਹਿੰਦੂ ਮੰਦਰ ‘ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਹੋਏ ਹਮਲੇ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਭਾਰਤ ਦੇ ਸੰਕਲਪ ਨੂੰ ਕਦੇ ਵੀ ਕਮਜ਼ੋਰ ਨਹੀਂ ਕਰ ਸਕਦੀਆਂ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ “ਮੈਂ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਉੱਤੇ ਜਾਣਬੁੱਝ ਕੇ ਕੀਤੇ ਗਏ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਸਾਡੇ ਡਿਪਲੋਮੈਟਾਂ ਨੂੰ ਡਰਾਉਣ ਦੀ ਕਾਇਰਤਾ ਭਰੀ ਕੋਸ਼ਿਸ਼ ਵੀ ਓਨੀ ਹੀ ਭਿਆਨਕ ਹੈ। ਹਿੰਸਾ ਦੀਆਂ ਅਜਿਹੀਆਂ ਕਾਰਵਾਈਆਂ ਭਾਰਤ ਦੇ ਸੰਕਲਪ ਨੂੰ ਕਦੇ ਵੀ ਕਮਜ਼ੋਰ ਨਹੀਂ ਕਰ ਸਕਦੀਆਂ। ਅਸੀਂ ਉਮੀਦ ਕਰਦੇ ਹਾਂ ਕਿ ਕੈਨੇਡੀਅਨ ਸਰਕਾਰ ਨਿਆਂ ਯਕੀਨੀ ਬਣਾਏਗੀ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖੇਗੀ।”
https://x.com/narendramodi/status/1853442198575952031
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/