Politics News : ‘ਆਪ’ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦਾ ਦਿਹਾਂਤ
ਚੰਡੀਗੜ੍ਹ, 9ਜੁਲਾਈ (ਵਿਸ਼ਵ ਵਾਰਤਾ)Politics News : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦੀਪ ਛਾਬੜਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਜਿਸ ਕਾਰਨ ਅੱਜ ਉਸ ਦੀ ਮੌਤ ਹੋ ਗਈ। ਪ੍ਰਦੀਪ ਛਾਬੜਾ ਦੀ ਮੌਤ ਨਾਲ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਦੁਖਦਾਈ ਖ਼ਬਰ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਡੂੰਘਾ ਸਦਮਾ ਦਿੱਤਾ ਹੈ। ਛਾਬੜਾ ਨੇ ਕਾਂਗਰਸ ਪਾਰਟੀ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ। ਤਿੰਨ ਸਾਲ ਪਹਿਲਾਂ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਛਾਬੜਾ ਨੇ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਪ੍ਰਦੀਪ ਛਾਬੜਾ ਚੰਡੀਗੜ੍ਹ ਦੇ ਮੇਅਰ ਵੀ ਰਹਿ ਚੁੱਕੇ ਹਨ। ਸਾਲ 2008 ਵਿੱਚ ਪ੍ਰਦੀਪ ਛਾਬੜਾ ਨੇ ਚੰਡੀਗੜ੍ਹ ਦੇ ਮੇਅਰ ਦਾ ਅਹੁਦਾ ਸੰਭਾਲਿਆ ਸੀ। ਇਸ ਤੋਂ ਇਲਾਵਾ ਉਹ ਤਿੰਨ ਵਾਰ ਨਗਰ ਕੌਂਸਲਰ ਵੀ ਰਹੇ। ਪਿਛਲੇ ਸਾਲ ਜਨਵਰੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਦੀਪ ਛਾਬੜਾ ਨੂੰ ਪੰਜਾਬ ਵੱਡੇ ਉਦਯੋਗਿਕ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਸੀ। ‘ਆਪ’ ‘ਚ ਸ਼ਾਮਲ ਹੋਣ ਤੋਂ ਬਾਅਦ ਪ੍ਰਦੀਪ ਛਾਬੜਾ ਨੂੰ ਪਹਿਲੀ ਵਾਰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।