Politics News : ਭਾਜਪਾ ਨੇ ਸਾਜ਼ਿਸ਼ ਰਚੀ ਅਤੇ ਅਰਵਿੰਦ ਕੇਜਰੀਵਾਲ ‘ਤੇ ਝੂਠੇ ਸ਼ਰਾਬ ਘੁਟਾਲੇ ਦੇ ਕੇਸ ਦਰਜ ਕਰਵਾਏ : ਹਰਪਾਲ ਚੀਮਾ
ਚੰਡੀਗੜ੍ਹ,12ਜੁਲਾਈ(ਵਿਸ਼ਵ ਵਾਰਤਾ) Politics News -ਸੁਪਰੀਮ ਕੋਰਟ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੱਤੇ ਜਾਣ ‘ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ‘ਭਾਜਪਾ ਨੇ ਸਾਜ਼ਿਸ਼ ਰਚੀ ਅਤੇ ਆਮ ਆਦਮੀ ਪਾਰਟੀ ਦੇ ਕਈ ਨੇਤਾਵਾਂ ਅਤੇ ਅਰਵਿੰਦ ਕੇਜਰੀਵਾਲ ‘ਤੇ ਝੂਠਾ ਸ਼ਰਾਬ ਘੁਟਾਲਾ ਕੇਸ ਬਣਾ ਕੇ ਉਸ ‘ਚ ਗ੍ਰਿਫਤਾਰ ਕਰ ਲਿਆ। ਅੱਜ ਸੁਪਰੀਮ ਕੋਰਟ ਨੇ ਇਸ ਕੇਸ ਨੂੰ ਵੱਡੀ ਬੈਂਚ ਕੋਲ ਭੇਜਣ ਦਾ ਫੈਸਲਾ ਕੀਤਾ ਹੈ…ਸੁਪਰੀਮ ਕੋਰਟ ਦਾ ਇਹ ਫੈਸਲਾ ਭਾਜਪਾ ਲਈ ਵੱਡਾ ਝਟਕਾ ਹੈ, ਮੈਂ ਸੁਪਰੀਮ ਕੋਰਟ ਦਾ ਧੰਨਵਾਦ ਕਰਦਾ ਹਾਂ…”