Politics News : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਸੁਖਬੀਰ ਸਿੰਘ ਬਾਦਲ ; ਸੋਸ਼ਲ ਮੀਡੀਆਂ ‘ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ
ਚੰਡੀਗੜ੍ਹ, 17ਜੁਲਾਈ(ਵਿਸ਼ਵ ਵਾਰਤਾ)Politics News-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ। ਬਾਗੀ ਆਗੂਆਂ ਦੀ ਵਿਰੋਧਤਾ ਤੋਂ ਬਾਅਦ ਹੁਣ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਜਵਾਬ ਦੇਣਾ ਪਵੇਗਾ। ਸੁਖਬੀਰ ਬਾਦਲ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕਿਹਾ ਹੈ ਕਿ, ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਰੂਰ ਹਾਜ਼ਰੀ ਲਾਗਵਾਉਂਗੇ। ਉਨ੍ਹਾਂ ਲਿਖਿਆ ਹੈ ਕਿ, “ਇੱਕ ਸ਼ਰਧਾਵਾਨ ਤੇ ਨਿਮਾਣੇ ਸਿੱਖ ਵੱਜੋਂ ਮੇਰਾ ਰੋਮ ਰੋਮ ਅਤੇ ਸੁਆਸ ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ ‘ਤੇ ਪੇਸ਼ ਹੋਵੇਗਾ।” ਬਾਗੀ ਧੜੇ ਦੀਆਂ ਸੁਖਬੀਰ ਨੂੰ ਸਿਆਸੀ ਤੌਰ ‘ਤੇ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦਰਮਿਆਨ ਇਹ ਪਹਿਲਾ ਮੌਕਾ ਹੈ ਜਦੋ ਸੁਖਬੀਰ ਬਾਦਲ ਨੇ ਕੋਈ ਪ੍ਰਤੀਕਿਰਿਆ ਦਿੱਤੀ ਹੈ।