Politics News : ਹਰਿਆਣਾ ‘ਚ ਇਕੱਲਿਆਂ ਵਿਧਾਨ ਸਭਾ ਚੋਣਾਂ ਲੜੇਗੀ ਆਮ ਆਦਮੀ ਪਾਰਟੀ ; ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ
ਚੰਡੀਗੜ੍ਹ, 18ਜੁਲਾਈ(ਵਿਸ਼ਵ ਵਾਰਤਾ)Politics News -ਆਮ ਆਦਮੀ ਪਾਰਟੀ (ਆਪ) ਨੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਪ੍ਰੈਸ ਕਾਨਫਰੰਸ ਕਰਕੇ ਵੱਡਾ ਐਲਾਨ ਕੀਤਾ ਗਿਆ ਕਿ, ਹਰਿਆਣਾ ਵਿਚ ਆਮ ਆਦਮੀ ਪਾਰਟੀ ਆਪਣੇ ਦਮ ਤੇ ਚੋੜ ਲੜੇਗੀ। ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗੀ, ਦਿੱਲੀ ਅਤੇ ਪੰਜਾਬ ਵਿੱਚ ਸਾਡੀਆਂ ਸਰਕਾਰਾਂ ਹਨ। ਅੱਧਾ ਹਰਿਆਣਾ ਪੰਜਾਬ ਅਤੇ ਅੱਧਾ ਦਿੱਲੀ ਨੂੰ ਛੂੰਹਦਾ ਹੈ। ‘ਆਪ’ ਦੇ ਜਨਰਲ ਸਕੱਤਰ ਸੰਦੀਪ ਪਾਠਕ ਨੇ ਕਿਹਾ ਕਿ ਅਸੀਂ ਹਰਿਆਣਾ ਦੀ ਹਰ ਸੀਟ ‘ਤੇ ਚੋਣ ਲੜਾਂਗੇ। ਅਸੀਂ ਹਰਿਆਣਾ ਵਿੱਚ ਸਰਕਾਰ ਬਣਾਉਣ ਲਈ ਇਕੱਲੇ ਹੀ ਚੋਣ ਲੜਾਂਗੇ।