Politics News : ਹਰਿਆਣਾ ਵਾਸੀਆਂ ਨੂੰ ‘ਆਪ’ ਨੇ ਦਿੱਤੀਆਂ 5 ਗਰੰਟੀਆਂ ; ਫਰੀ ਬਿਜਲੀ ਤੇ ਹਰ ਨੌਜਵਾਨ ਨੂੰ ਰੁਜ਼ਗਾਰ ਦੇਣ ਦਾ ਕੀਤਾ ਵਾਅਦਾ
ਪੰਚਕੂਲਾ, 20 ਜੁਲਾਈ (ਵਿਸ਼ਵ ਵਾਰਤਾ)Politics News :-ਆਮ ਆਦਮੀ ਪਾਰਟੀ ਨੇ ਅੱਜ ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਅਰਵਿੰਦ ਕੇਜਰੀਵਾਲ ਦੀਆਂ 5 ਗਰੰਟੀਆਂ ਤੋਂ ਸ਼ੁਰੂ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਇੰਦਰਧਨੁਸ਼ ਆਡੀਟੋਰੀਅਮ ਵਿੱਚ ਕਿਹਾ ਕਿ ਤੁਹਾਡੇ ਬੇਟੇ ਅਰਵਿੰਦ ਕੇਜਰੀਵਾਲ ਨੇ ਦਿੱਲੀ ਬਦਲੀ, ਪੰਜਾਬ ਬਦਲਿਆ ਅਤੇ ਹੁਣ ਹਰਿਆਣਾ ਬਦਲਣਾ ਹੈ। ਉਨ੍ਹਾਂ ਕਿਹਾ ਭਾਜਪਾ ਨੂੰ ਵਿਧਾਨ ਸਭਾ ਚੋਣਾਂ ਵਿੱਚ ਇੱਕ ਵੀ ਸੀਟ ਨਹੀਂ ਮਿਲਣੀ ਚਾਹੀਦੀ । ਸੁਨੀਤਾ ਕੇਜਰੀਵਾਲ ਨੇ ਦੱਸਿਆ ਕਿ ਕੇਜਰੀਵਾਲ ਨੇ ਕਿਹਾ ਹੈ ਕਿ, ਹਰਿਆਣਾ ‘ਚ 24 ਘੰਟੇ ਘਰੇਲੂ ਬਿਜਲੀ ਮੁਫਤ ਦਿੱਤੀ ਜਾਵੇਗੀ, ਹਰ ਔਰਤ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ ਅਤੇ ਹਰ ਨੌਜਵਾਨ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਦਿੱਲੀ ਅਤੇ ਪੰਜਾਬ ਵਾਂਗ, ਸਾਰੇ ਬਕਾਇਆ ਘਰੇਲੂ ਬਿੱਲਾਂ ਨੂੰ ਮੁਆਫ ਕਰ ਦਿੱਤਾ ਜਾਵੇਗਾ। ਸਾਰਿਆਂ ਨੂੰ ਚੰਗਾ ਅਤੇ ਮੁਫ਼ਤ ਇਲਾਜ ਮਿਲੇਗਾ। ਸੂਬੇ ਵਿੱਚ ਚੰਗੀ, ਸ਼ਾਨਦਾਰ ਅਤੇ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ। ਇਹਨਾਂ 5 ਗਰੰਟੀਆਂ ਨੂੰ ਲੌਂਚ ਕਰਨ ਵੇਲੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਅਤੇ ਹੋਰ ਵੀ ਕਈ ਵੱਡੇ ਆਗੂ ਸਟੇਜ ‘ਤੇ ਮੌਜੂਦ ਸਨ।