POLITICS NEWS : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਅਹਿਮ ਮੀਟਿੰਗ
ਚੰਡੀਗੜ੍ਹ, 25ਜੁਲਾਈ(ਵਿਸ਼ਵ ਵਾਰਤਾ)POLITICS NEWS- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਅਹਿਮ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਮਾਝੇ ਅਤੇ ਦੋਆਬੇ ਦੇ ਸਾਰੇ ਜ਼ਿਲ੍ਹਿਆਂ ਦੇ ਅਫ਼ਸਰਾਂ ਅਤੇ ਵਿਧਾਇਕਾਂ ਨੂੰ ਬੁਲਾਇਆ ਗਿਆ ਹੈ। ਇਸ ਮੀਟਿੰਗ ਵਿੱਚ ਸਾਰੇ ਡੀਸੀ ਅਤੇ ਪ੍ਰਸ਼ਾਨਿਕ ਅਧਿਕਾਰੀ ਸ਼ਾਮਲ ਹੋਣਗੇ। ਅੱਜ ਹੋਣ ਵਾਲੀ ਇਸ ਅਹਿਮ ਮੀਟਿੰਗ ਵਿੱਚ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਅਗਲੇ ਰੋਡਮੈਪ ਨੂੰ ਲੈ ਕੇ ਵਿਚਾਰ ਚਰਚਾ ਹੋਵੇਗੀ। ਇਹ ਮੀਟਿੰਗ ਪੀਏਪੀ ਵਿਖੇ ਸਵੇਰੇ 11ਵਜੇ ਹੋਵੇਗੀ।