Politics News : ਮਮਤਾ ਬੈਨਰਜੀ ਨੇ ਕੇਜਰੀਵਾਲ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ; ਕੇਜਰੀਵਾਲ ਦੀ ਸਿਹਤ ਦਾ ਪੁੱਛਿਆ ਹਾਲ
ਨਵੀਂ ਦਿੱਲੀ ,27ਜੁਲਾਈ (ਵਿਸ਼ਵ ਵਾਰਤਾ)Politics News : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ੁੱਕਰਵਾਰ ਨੂੰ ਦਿੱਲੀ ਸਥਿਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ , ਜਿੱਥੇ ਉਨ੍ਹਾਂ ਨੇ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਹ ਪਹਿਲੀ ਵਾਰ ਹੈ ਜਦੋਂ ਮਮਤਾ ਬੈਨਰਜੀ ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਸਮੇਂ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਇਸ ਦੇ ਨਾਲ ਹੀ ਜਦੋਂ ਮਮਤਾ ਬੈਨਰਜੀ ਕੇਜਰੀਵਾਲ ਦੀ ਰਿਹਾਇਸ਼ ‘ਤੇ ਪਹੁੰਚੀ ਤਾਂ ਮੁੱਖ ਮੰਤਰੀ ਦੀ ਪਤਨੀ ਉਨ੍ਹਾਂ ਦੇ ਸਵਾਗਤ ਲਈ ਪਹਿਲਾਂ ਤੋਂ ਹੀ ਬਾਹਰ ਸੀ। ਉਨ੍ਹਾਂ ਮਮਤਾ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਦੋਹਾਂ ਨੇ ਜੱਫੀ ਪਾਈ ਅਤੇ ਫਿਰ ਕਾਫੀ ਦੇਰ ਤੱਕ ਗੱਲਾਂ ਕਰਦੇ ਰਹੇ। ਮਮਤਾ ਬੈਨਰਜੀ ਨੇ ਕੇਜਰੀਵਾਲ ਦੇ ਮਾਤਾ-ਪਿਤਾ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਡਾ ਵੀ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਮੌਜੂਦ ਸਨ।