Politics News : ਅੱਜ ਗੁਰਦਾਸਪੁਰ ਦੌਰੇ ‘ਤੇ ਸੀਐਮ ਭਗਵੰਤ ਮਾਨ ; 51.74 ਕਰੋੜ ਦਾ ਪ੍ਰੋਜੈਕਟ ਕਰਨਗੇ ਲੋਕਾਂ ਨੂੰ ਸਮਰਪਿਤ
ਗੁਰਦਾਸਪੁਰ, 29ਜੁਲਾਈ (ਵਿਸ਼ਵ ਵਾਰਤਾ)Politics News: ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦਾਸਪੁਰ ਜਿਲ੍ਹੇ ਦੇ ਦੌਰੇ ‘ਤੇ ਹਨ। ਆਪਣੇ ਇਸ ਦੌਰੇ ਦੌਰਾਨ ਉਹ 51.74 ਕਰੋੜ ਦੀ ਲਾਗਤ ਨਾਲ ਬਣਕੇ ਤਿਆਰ ਹੋਏ ਰੇਲਵੇ ਓਵਰਬ੍ਰਿਜ਼ ਲੋਕਾਂ ਨੂੰ ਸਮਰਪਿਤ ਕਰਨਗੇ। ਮੁੱਖ ਮੰਤਰੀ ਅੱਜ ਦੀਨਾਨਗਰ ਵਿੱਚ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕਰਨਗੇ। ਇਹ ROB ਅੰਮ੍ਰਿਤਸਰ ਪਠਾਨਕੋਟ ਰੇਲਵੇ ਲਾਈਨ ‘ਤੇ ਬਣਿਆ ਹੈ। ਇਸ ਨੂੰ ਬਣਾਉਣ ‘ਤੇ 51.74 ਕਰੋੜ ਰੁਪਏ ਦੀ ਲਾਗਤ ਆਈ ਹੈ। ਇਸ ਦੇ ਨਾਲ ਹੀ ਇਹ ਰੇਲਵੇ ਪੁਲ ਦੀਨਾਨਗਰ ਸ਼ਹਿਰ ਨੂੰ ਸਰਹੱਦੀ ਖੇਤਰ ਦੇ ਪਿੰਡਾਂ ਨਾਲ ਜੋੜੇਗਾ।ਅੱਜ ਤਕਰੀਬਨ 12 ਵਜੇ ਸੀਐਮ ਵਲੋਂ ਇਸ ਬ੍ਰਿਜ਼ ਦਾ ਉਦਘਾਟਨ ਕੀਤਾ ਜਾਵੇਗਾ। ਸੀਐਮ ਦੇ ਦੌਰੇ ਨੂੰ ਦੇਖਦਿਆਂ ਸਥਾਨਕ ਪ੍ਰਸਾਸ਼ਨ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪੁਲਿਸ ਨੇ ਵੀ ਇਲਾਕੇ ‘ਚ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕਰ ਲਏ ਹਨ। ਜਲੰਧਰ ਦੀ ਜਿਮਨੀ ਚੋਣ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਦਾ ਧਿਆਨ ਆਉਣ ਵਾਲੀਆਂ 4 ਹਲਕਿਆਂ ਦੀਆਂ ਚੋਣਾਂ ‘ਤੇ ਹੈ। ਡੇਰਾ ਬਾਬਾ ਨਾਨਕ ਹਲਕੇ ‘ਚ ਵੀ ਜ਼ਿਮਨੀ ਚੋਣ ਹੋਣੀ ਹੈ ਜੋ ਗੁਰਦਾਸਪੁਰ ਜ਼ਿਲ੍ਹੇ ‘ਚ ਪੈਂਦਾ ਹੈ।