POLITICS NEWS : ਆਮ ਆਦਮੀ ਪਾਰਟੀ ਅੱਜ ਪੰਜਾਬ ‘ਚ ਕਰੇਗੀ ਸੂਬਾ ਪੱਧਰੀ ਪ੍ਰਦਰਸ਼ਨ
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਮੋਹਾਲੀ ‘ਚ ਇਕੱਠੇ ਹੋਣਗੇ ਸਾਰੇ ਮੰਤਰੀ, ਵਿਧਾਇਕ ਅਤੇ ਪਾਰਟੀ ਵਰਕਰ
ਚੰਡੀਗੜ੍ਹ, 30ਜੁਲਾਈ(ਵਿਸ਼ਵ ਵਾਰਤਾ) POLITICS NEWS -ਦਿੱਲੀ ਸ਼ਰਾਬ ਘੁਟਾਲੇ ਵਿੱਚ ਆਮ ਆਦਮੀ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਪੰਜਾਬ ਤੋਂ ਲੈ ਕੇ ਦਿੱਲੀ ਤੱਕ ‘ਆਪ’ ਆਗੂ ਤੇ ਸਮਰਥਕ ਰੋਸ ਪ੍ਰਦਰਸ਼ਨ ਕਰਨਗੇ। ਮੁਹਾਲੀ ਵਿੱਚ ‘ਆਪ’ ਪੰਜਾਬ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। Aam Aadmi Party (AAP)ਵਲੋਂ ਭਾਜਪਾ ਖਿਲਾਫ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ, ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਰਕਰ ਮੋਹਾਲੀ ਵਿੱਚ ਰੋਸ ਪ੍ਰਦਰਸ਼ਨ ਕਰਨਗੇ। ਇਹ ਰੋਸ਼ ਪ੍ਰਦਰਸ਼ਨ ਅਰਵਿੰਦ ਕੇਜਰੀਵਾਲ ਦੀ ਗੈਰ-ਕਾਨੂੰਨੀ ਹਿਰਾਸਤ ਦੇ ਵਿਰੋਧ ਚ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਪ੍ਰਦਰਸ਼ਨ ‘ਚ ਪੰਜਾਬ ਦੇ ਸਾਰੇ ਮੰਤਰੀ, ਵਿਧਾਇਕ ਅਤੇ ਸੀਨੀਅਰ ਲੀਡਰਸ਼ਿਪ ਸ਼ਮੂਲੀਅਤ ਕਰੇਗੀ। ਇਸ ਦੌਰਾਨ ਉਹ ਭਾਜਪਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। ਇਹ ਪ੍ਰਦਰਸ਼ਨ ਸਵੇਰੇ 11:30 ਵਜੇ Gurudwara Amb Sahib, ਫੇਜ਼-8, ਮੁਹਾਲੀ ਤੋਂ ਸ਼ੁਰੂ ਹੋਵੇਗਾ। ਪ੍ਰਦਰਸ਼ਨ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਲਈ ਪੁਲਿਸ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਭਾਵੇਂ ‘ਆਪ’ ਦੇ ਇਸ ਪ੍ਰਦਰਸ਼ਨ ਵਿੱਚ ਸਾਰੇ ਸੂਬਾ ਪੱਧਰੀ ਆਗੂ ਸ਼ਮੂਲੀਅਤ ਕਰਨਗੇ। ਪਰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ‘ਚ ਹੋਣਗੇ। ਕਿਉਂਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ Jantar Mantar ‘ਤੇ ਪ੍ਰਦਰਸ਼ਨ ਹੋ ਰਿਹਾ ਹੈ। ਇਸ ਵਿੱਚ I.N.D.I.A ਗਠਜੋੜ ਦੇ ਸਾਰੇ ਆਗੂ ਅਤੇ ਸਮਰਥਕ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਕਈ ਰਾਜਾਂ ਦੇ ਮੁੱਖ ਮੰਤਰੀ ਵੀ ਸ਼ਿਰਕਤ ਕਰਨਗੇ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਖੁਦ ਇੱਕ ਜਨਤਕ ਸਮਾਗਮ ਵਿੱਚ ਕਿਹਾ ਸੀ ਕਿ ਉਹ ਦਿੱਲੀ ਜਾ ਰਹੇ ਹਨ।ਗੌਰਤਲਬ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ, 2024 ਨੂੰ ਦਿੱਲੀ ਸ਼ਰਾਬ ਘੁਟਾਲੇ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਸੀ। ਹਾਲਾਂਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ।