Politics News : ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਚੰਡੀਗੜ੍ਹ, 2ਅਗਸਤ(ਵਿਸ਼ਵ ਵਾਰਤਾ)Politics News-ਕਾਂਗਰਸ ਪਾਰਟੀ ਵੱਲੋਂ ਪੰਜਾਬ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹਨਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਜੰਮੂ ਅਤੇ ਕਸ਼ਮੀਰ ਲਈ ਉਮੀਦਵਾਰ ਚੁਣਨ ਵਾਸਤੇ ਬਣਾਈ ਗਈ ਸਕ੍ਰੀਨਿੰਗ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ। ਰੰਧਾਵਾ ਨੇ ਇਸ ਲਈ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਹੈ । ਦੱਸਣਯੋਗ ਹੈ ਕਿ ਕਾਂਗਰਸ ਵੱਲੋਂ 4 ਸੂਬਿਆਂ ਲਈ ਇਹ ਕਮੇਟੀਆਂ ਬਣਾਈਆਂ ਗਈਆਂ ਹਨ।