Politics News : ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਕਿਹਾ ਅਲਵਿਦਾ
ਚੰਡੀਗੜ੍ਹ, 26ਅਗਸਤ(ਵਿਸ਼ਵ ਵਾਰਤਾ)Politics News- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਗਿੱਦੜਬਾਹਾ ਦੇ ਉੱਘੇ ਟਰਾਂਸਪੋਰਟਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਗਿੱਦੜਬਾਹਾ ਹਲਕੇ ਤੋਂ ਅਕਾਲੀ ਦਲ ਦੇ ਇੰਚਾਰਜ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ ਡਿੰਪੀ ਢਿੱਲੋਂ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਸਨ ਤੇ ਦੋ ਵਾਰ ਚੋਣ ਵੀ ਲੜ ਚੁੱਕੇ ਹਨ।