ਚੰਡੀਗੜ੍ਹ, 7ਜੁਲਾਈ(ਵਿਸ਼ਵ ਵਾਰਤਾ)Politics News -ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਲੋਕ ਸਭਾ ਚੋਣ ਲੜਨ ਵਾਲੇ ਸੀਨੀਅਰ ਅਕਾਲੀ ਆਗੂ ਹਿੰਦਰ ਸਿੰਘ ਕੇਪੀ ਦੀ ਪਤਨੀ ਸੁਮਨ ਕੇਪੀ ਦਾ ਦੇਹਾਂਤ ਹੋ ਗਿਆ ਹੈ। ਉਹ 68 ਸਾਲਾਂ ਦੇ ਸਨ। ਜਾਣਕਾਰੀ ਅਨੁਸਾਰ ਸੁਮਨ ਕੇਪੀ ਪਿਛਲੇ ਕੁਝ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ ਅਤੇ ਉਹਨਾਂ ਦਾ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਸੀ।