Politics News : ਪੰਜਾਬ ‘ਚ ਬੀਜੇਪੀ ਨੂੰ ਵੱਡਾ ਝਟਕਾ ; ਇਸ ਸੀਨੀਅਰ ਨੇਤਾ ਨੇ ਦਿੱਤਾ ਪਾਰਟੀ ਤੋਂ ਅਸਤੀਫਾ
ਚੰਡੀਗੜ੍ਹ, 8ਸਤੰਬਰ(ਵਿਸ਼ਵ ਵਾਰਤਾ) Politics News- ਜਿੱਥੇ ਪੰਜਾਬ ਦੀ ਸਿਆਸਤ ਵਿੱਚ ਦਲ-ਬਦਲੀ ਦਾ ਸਿਲਸਿਲਾ ਜਾਰੀ ਹੈ, ਉੱਥੇ ਹੀ ਕਈ ਆਗੂਆਂ ਵੱਲੋਂ ਪਾਰਟੀਆਂ ਤੋਂ ਅਸਤੀਫ਼ੇ ਦੇਣ ਦੀਆਂ ਖ਼ਬਰਾਂ ਵੀ ਆ ਰਹੀਆਂ ਹਨ। ਇਸ ਦੌਰਾਨ ਭਾਜਪਾ ਨੂੰ ਜਲੰਧਰ ਤੋਂ ਵੱਡਾ ਝਟਕਾ ਲੱਗਾ ਹੈ, ਦਰਅਸਲ ਜਲੰਧਰ ਦੇ ਲਾਂਬੜਾ ਇਲਾਕੇ ਦੇ ਰਹਿਣ ਵਾਲੇ ਸੀਨੀਅਰ ਆਗੂ ਮਨਦੀਪ ਬਖਸ਼ੀ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।
ਭਾਜਪਾ ਆਗੂ ਮਨਦੀਪ ਬਖਸ਼ੀ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਰਟੀ ਦੇ ਕੁਝ ਆਗੂ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੇ ਸਨ, ਜਿਸ ਕਾਰਨ ਉਨ੍ਹਾਂ ਇਹ ਫੈਸਲਾ ਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਭਾਜਪਾ ਦੇ ਸਿਪਾਹੀ ਸਨ ਅਤੇ ਭਾਜਪਾ ਦੇ ਸਿਪਾਹੀ ਹੀ ਰਹਿਣਗੇ। ਜਲੰਧਰ ‘ਚ ਬੈਠੇ ਭਾਜਪਾ ਦੇ ਕੁਝ ਨੇਤਾਵਾਂ ਦੀਆਂ ਹਰਕਤਾਂ ਕਾਰਨ ਉਨ੍ਹਾਂ ਨੇ ਅਜਿਹਾ ਕਦਮ ਚੁੱਕਿਆ ਹੈ।