Pong Dam ‘ਚੋਂ ਛੱਡਿਆ ਗਿਆ ਪਾਣੀ; ਪੰਜਾਬ ‘ਚ ਹੜ੍ਹ ਦਾ ਖ਼ਤਰਾ?
ਚੰਡੀਗੜ੍ਹ, 6 ਅਗਸਤ 2025 (ਵਿਸ਼ਵ ਵਾਰਤਾ): ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਪੌਂਗ ਡੈਮ (Pong Dam) ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਅੱਜ ਸ਼ਾਮ 5 ਵਜੇ ਪੌਂਗ ਡੈਮ ਦੇ ਹੜ੍ਹ ਵਾਲੇ ਗੇਟ ਖੋਲ੍ਹ ਦਿੱਤੇ ਗਏ ਅਤੇ 17,000 ਕਿਊਸਿਕ ਪਾਣੀ ਛੱਡਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਸਥਿਤੀ ਨੂੰ ਲੈ ਕੇ ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਅਲਰਟ ‘ਤੇ ਹੈ।

ਅਧਿਕਾਰੀ ਬੀਬੀਐਮਬੀ ਨਾਲ ਲਗਾਤਾਰ ਸੰਪਰਕ ਵਿੱਚ ਹਨ। ਦਸੂਹਾ, ਮੁਕੇਰੀਆਂ ਅਤੇ ਟਾਂਡਾ ਦੇ ਐਸਡੀਐਮਜ਼ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਹਾਲਾਂਕਿ, ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਲੋਕਾਂ ਨੂੰ ਦੱਸਿਆ ਹੈ ਕਿ ਇਹ ਇੱਕ ਰੁਟੀਨ ਪ੍ਰਕਿਰਿਆ ਹੈ ਅਤੇ ਸਰਕਾਰ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ।
ਮੌਸਮ ਵਿਭਾਗ ਵੱਲੋਂ ਭਲਕੇ 7 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਵਿੱਚ 25 ਤੋਂ 50% ਮੀਂਹ ਪੈਣ ਦੀ ਸੰਭਾਵਨਾ ਹੈ।ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਕੁਝ ਥਾਵਾਂ ‘ਤੇ 25% ਮੀਂਹ ਪੈਣ ਦੀ ਸੰਭਾਵਨਾ। ਹੋਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਹੈ। ਪੋਂਗ ਡੈਮ ਵਿੱਚ ਪਾਣੀ ਦਾ ਪੱਧਰ 1369.44 ਫੁੱਟ ਦਰਜ ਕੀਤਾ ਗਿਆ ਹੈ। ਹੋਰ ਡੈਮਾਂ ਵਿੱਚ ਵੀ ਪਾਣੀ ਦਾ ਪੱਧਰ ਵਧਿਆ ਹੈ, ਪਰ ਖ਼ਤਰੇ ਦਾ ਕੋਈ ਖਦਸ਼ਾ ਨਹੀਂ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















