• Latest
  • Trending
ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

3 months ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

3 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

3 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

4 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

4 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

5 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

5 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

6 hours ago
Hindi News
English News
Thursday, November 26, 2026
No Result
View All Result
14 °c
Chandigarh
17 ° Thu
17 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

ਅਗਲੇ ਦੋ ਮਹੀਨਿਆਂ ਵਿੱਚ ਸਾਰੀਆਂ 800 ਤੋਂ ਵੱਧ ਸਰਕਾਰੀ ਸੇਵਾਵਾਂ ਇਸ ਪੋਰਟਲ ਨਾਲ ਜੋੜ ਦਿੱਤੀਆਂ ਜਾਣਗੀਆਂ: ਅਮਨ ਅਰੋੜਾ

September 1, 2026
in ਖਬਰਾਂ, ਪੰਜਾਬ
ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

• ਅਗਲੇ ਦੋ ਮਹੀਨਿਆਂ ਵਿੱਚ ਸਾਰੀਆਂ 800 ਤੋਂ ਵੱਧ ਸਰਕਾਰੀ ਸੇਵਾਵਾਂ ਇਸ ਪੋਰਟਲ ਨਾਲ ਜੋੜ ਦਿੱਤੀਆਂ ਜਾਣਗੀਆਂ: ਅਮਨ ਅਰੋੜਾ

• ਸੁਚੱਜਾ ਸ਼ਾਸਨ ਮੇਰਾ ਮਿਸ਼ਨ, ਇਹ ਪੋਰਟਲ ਬਿਨਾਂ ਕਿਸੇ ਖੱਜਲ-ਖ਼ੁਆਰੀ ਅਤੇ ਸਿਫ਼ਾਰਸ਼ ਦੇ ਲੋਕਾਂ ਲਈ ਸਮਾਂਬੱਧ ਸੇਵਾਵਾਂ ਯਕੀਨੀ ਬਣਾਏਗਾ: ਅਮਨ ਅਰੋੜਾ

• ਹਰੇਕ ਸੇਵਾ ਲਈ ਸਮਾਂ-ਸੀਮਾ ਤੈਅ, ਦੇਰੀ ਦੀ ਸੂਰਤ ਵਿੱਚ ਸਬੰਧਤ ਅਧਿਕਾਰੀ ਨੂੰ ਭੁਗਤਣੇ ਪੈਣਗੇ ਨਤੀਜੇ: ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ

•ਸਰਕਾਰ ਤੁਹਾਡੇ ਕੋਲ ਪਹੁੰਚੇਗੀ, ਲੋਕਾਂ ਨੂੰ ਕੰਮਾਂ ਲਈ ਦਫ਼ਤਰਾਂ ਦੇ ਗੇੜੇ ਨਹੀਂ ਲਗਾਉਣੇ ਪੈਣਗੇ: ਅਮਨ ਅਰੋੜਾ

ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ):- ਪਾਰਦਰਸ਼ੀ ਅਤੇ ਨਾਗਰਿਕ-ਕੇਂਦਰਿਤ ਸ਼ਾਸਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ‘Digi.Punjab.gov.in’ ਪੋਰਟਲ ਲਾਂਚ ਕੀਤਾ ਹੈ। ਇਹ ਇੱਕ ਅਜਿਹਾ ਏਕੀਕ੍ਰਿਤ ਡਿਜੀਟਲ ਪੋਰਟਲ ਹੈ ਜਿਸ ‘ਤੇ 12 ਵਿਭਾਗਾਂ ਦੀਆਂ 300 ਤੋਂ ਵੱਧ ਸਰਕਾਰੀ ਸੇਵਾਵਾਂ ਇੱਕੋ ਪਲੇਟਫਾਰਮ ‘ਤੇ ਉਪਲਬਧ ਹਨ, ਜਿਸ ਨਾਲ ਵੱਖ-ਵੱਖ ਪੋਰਟਲਾਂ ‘ਤੇ ਜਾਣ, ਦਸਤੀ ਫਾਈਲਾਂ ਦੇਣ ਅਤੇ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਗੇੜੇ ਲਗਾਉਣ ਦੀ ਲੋੜ ਨਹੀਂ ਪਵੇਗੀ।

ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਪੋਰਟਲ ਲਾਂਚ ਕਰਨ ਉਪਰੰਤ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਨਾਗਰਿਕ ਹੁਣ ਕਈ ਵਿਭਾਗਾਂ ਨਾਲ ਸਬੰਧਤ 300 ਤੋਂ ਵੱਧ ਜ਼ਰੂਰੀ ਜਨਤਕ ਸੇਵਾਵਾਂ ਤੱਕ ਆਸਾਨੀ ਨਾਲ ਪਹੁੰਚ ਕਰ ਸਕਦੇ ਹਨ। ਮੁੱਖ ਸੇਵਾਵਾਂ ਵਿੱਚ ਸਿਹਤ ਵਿਭਾਗ ਨਾਲ ਸਬੰਧਤ ਦਸਤਾਵੇਜ਼ ਜਿਵੇਂ ਕਿ ਜਨਮ ਅਤੇ ਮੌਤ ਸਰਟੀਫਿਕੇਟ, ਮੈਡੀਕਲ ਫਿਟਨੈਸ ਸਰਟੀਫਿਕੇਟ, ਗ੍ਰਹਿ ਮਾਮਲਿਆਂ ਦੀਆਂ ਸੇਵਾਵਾਂ ਜਿਵੇਂ ਕਿ ਅਸਲਾ ਲਾਇਸੰਸ ਜਾਰੀ ਕਰਨਾ ਅਤੇ ਨਵਿਆਉਣਾ ਅਤੇ ਵਿਆਹ ਦੀ ਰਜਿਸਟ੍ਰੇਸ਼ਨ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਨਾਗਰਿਕ ਲੇਬਰ ਵੈਲਫੇਅਰ ਸਕੀਮਾਂ, ਸਥਾਨਕ ਸਰਕਾਰਾਂ ਦੀਆਂ ਜਾਇਦਾਦਾਂ ਦੇ ਤਬਾਦਲੇ, ਮੈਡੀਕਲ ਸਿੱਖਿਆ ਰਜਿਸਟ੍ਰੇਸ਼ਨਾਂ, ਪੁਲਿਸ ਵੈਰੀਫਿਕੇਸ਼ਨ ਸੇਵਾਵਾਂ (ਜਿਵੇਂ ਕਿ ਕਿਰਾਏਦਾਰ ਅਤੇ ਨੌਕਰ ਦੀ ਜਾਂਚ), ਮਾਲ ਵਿਭਾਗ ਦੇ ਸਰਟੀਫਿਕੇਟ (ਜਿਵੇਂ ਕਿ ਆਮਦਨ, ਰਿਹਾਇਸ਼, ਅਤੇ ਪੱਛੜੇ ਖੇਤਰ ਦੇ ਸਰਟੀਫਿਕੇਟ), ਸਮਾਜਿਕ ਨਿਆਂ ਵਿਭਾਗ ਦੇ ਜਾਤੀ ਸਰਟੀਫਿਕੇਟ, ਸਮਾਜਿਕ ਸੁਰੱਖਿਆ ਪੈਨਸ਼ਨਾਂ, ਅਤੇ ਪਾਣੀ ਦੇ ਕੁਨੈਕਸ਼ਨ ਦੀ ਮਨਜ਼ੂਰੀ ਦਾ ਲਾਭ ਉਠਾ ਸਕਦੇ ਹਨ। ਇਹ ਪੋਰਟਲ, ਜਿਸ ‘ਤੇ ਅਗਲੇ ਦੋ ਮਹੀਨਿਆਂ ਵਿੱਚ ਸਾਰੀਆਂ 800 ਤੋਂ ਵੱਧ ਸਰਕਾਰੀ ਸੇਵਾਵਾਂ ਉਪਲਬਧ ਹੋਣਗੀਆਂ, ਹਰੇਕ ਅਰਜ਼ੀ ਲਈ ਇੱਕ ਸਮਾਂ-ਸੀਮਾ ਨਿਰਧਾਰਤ ਕਰਦਾ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ, “ਉੱਪਰ ਤੋਂ ਲੈ ਕੇ ਹੇਠਾਂ ਤੱਕ ਹਰੇਕ ਅਧਿਕਾਰੀ ਲਈ ਸਪੱਸ਼ਟ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ। ਕਿਸੇ ਵੀ ਦੇਰੀ ਦਾ ਅਸਰ ਉਨ੍ਹਾਂ ਦੇ ਰਿਕਾਰਡ ‘ਤੇ ਦਿਖਾਈ ਦੇਵੇਗਾ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭ੍ਰਿਸ਼ਟਾਚਾਰ ਉੱਥੇ ਹੀ ਹੁੰਦਾ ਹੈ ਜਿੱਥੇ ਕੋਈ ਜਵਾਬਦੇਹੀ ਜਾਂ ਪਾਰਦਰਸ਼ਤਾ ਨਹੀਂ ਹੁੰਦੀ, ਅਤੇ ਇਹ ਪ੍ਰਣਾਲੀ ਇਨ੍ਹਾਂ ਦੋਵਾਂ ਕਾਰਵਾਈਆਂ ‘ਤੇ ਲਗਾਮ ਲਗਾਏਗੀ।

ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨਾਲੋਜੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੁਸ਼ਾਸਨ ਦਾ ਮਤਲਬ ਹੈ ਕਿ ਆਮ ਆਦਮੀ ਨੂੰ ਬਿਨਾਂ ਕਿਸੇ ਖੱਜਲ-ਖ਼ੁਆਰੀ ਜਾਂ ਰਿਸ਼ਵਤ ਦੇ ਸੇਵਾਵਾਂ ਮਿਲਣ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਸਿਧਾਂਤ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵਾਂ ਪੋਰਟਲ ਲਾਲ ਫੀਤਾਸ਼ਾਹੀ ਦੀਆਂ ਰੁਕਾਵਟਾਂ ਨੂੰ ਦੂਰ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਰੀਅਲ-ਟਾਈਮ ਟਰੈਕਿੰਗ ਅਤੇ ਇੱਕ ਮਜ਼ਬੂਤ ਜਵਾਬਦੇਹੀ ਵਿਧੀ ਨਾਲ ਸੇਵਾਵਾਂ ਦੀ ਮੁਕੰਮਲ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਉਂਦਾ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ, “ਮੈਨੂੰ ਯਾਦ ਹੈ, ਬਹੁਤਾ ਸਮਾਂ ਪਹਿਲਾਂ ਦੀ ਗੱਲ ਨਹੀਂ, ਜਦੋਂ ਮੈਂ ਲੋਕਾਂ ਵਿਚਕਾਰ ਬੈਠਦਾ ਸੀ ਤਾਂ ਵਾਰ-ਵਾਰ ਇਹੀ ਸ਼ਿਕਾਇਤਾਂ ਸੁਣਨ ਨੂੰ ਮਿਲਦੀਆਂ ਸਨ—’ਸਰ, ਪਤਾ ਨਹੀਂ ਫਾਈਲ ਕਿੱਥੇ ਅਟਕੀ ਹੈ’, ‘ਤੀਜੀ ਵਾਰ ਗੇੜਾ ਲਗਾ ਰਿਹਾ ਹਾਂ’। ਅੱਜ ਮੈਨੂੰ ਇਹ ਕਹਿੰਦਿਆਂ ਖ਼ੁਸ਼ੀ ਹੋ ਰਹੀ ਹੈ ਕਿ ਅਸੀਂ ਉਨ੍ਹਾਂ ਸ਼ਿਕਾਇਤਾਂ ਦਾ ਜਵਾਬ ਫੋਕੇ ਵਾਅਦਿਆਂ ਨਾਲ ਨਹੀਂ, ਸਗੋਂ ਇੱਕ ਪੋਰਟਲ ਨਾਲ ਦੇ ਰਹੇ ਹਾਂ।”

ਸ੍ਰੀ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ “ਡਿਜੀ ਪੰਜਾਬ” ਸਿਰਫ਼ ਇੱਕ ਆਈ.ਟੀ. ਪ੍ਰੋਜੈਕਟ ਨਹੀਂ ਹੈ, ਸਗੋਂ ਇਹ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਫਾਈਲਾਂ ਨਾਲੋਂ ਨਾਗਰਿਕਾਂ ਨੂੰ ਪਹਿਲ ਦੇਣ ਦੇ ਸਾਂਝੇ ਸੰਕਲਪ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਦਿਹਾੜੀਦਾਰ ਮਜ਼ਦੂਰ ਨੂੰ ਹੁਣ ਸਰਟੀਫਿਕੇਟ ਲੈਣ ਲਈ ਆਪਣੀ ਦਿਹਾੜੀ ਭੰਨਣ ਦੀ ਲੋੜ ਨਹੀਂ ਪਵੇਗੀ। ਸਰਹੱਦੀ ਪਿੰਡ ਦੇ ਇੱਕ ਵਿਦਿਆਰਥੀ ਨੂੰ ਵੀ ਉਹੀ ਪਹੁੰਚ ਮਿਲੇਗੀ ਜੋ ਚੰਡੀਗੜ੍ਹ ਵਿੱਚ ਬੈਠੇ ਕਿਸੇ ਵਿਅਕਤੀ ਨੂੰ ਮਿਲਦੀ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਅਰਜ਼ੀ ਨੂੰ ਟਰੈਕ ਕੀਤਾ ਜਾਵੇਗਾ, ਸਮਾਂ-ਸੀਮਾ ਤੈਅ ਕੀਤੀ ਜਾਵੇਗੀ ਅਤੇ ਸਬੰਧਤ ਮੁਲਾਜ਼ਮ ਨੂੰ ਜਵਾਬਦੇਹ ਬਣਾਇਆ ਜਾਵੇਗਾ ਅਤੇ ਹੁਣ ਕੋਈ ਵੀ ਅਜਿਹੀ ਫਾਈਲ ਇੰਝ ਹੀ ‘ਗੁੰਮ’ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਤਕਨਾਲੋਜੀ ਨਹੀਂ ਪਹੁੰਚ ਸਕਦੀ, ਸਾਡੇ ਸੇਵਾ ਕੇਂਦਰ ਅਤੇ ਡੋਰਸਟੈੱਪ ਡਿਲੀਵਰੀ ਸੇਵਾ 1076 ਇੱਕ ਪੁਲ ਵਜੋਂ ਕੰਮ ਕਰਨਾ ਜਾਰੀ ਰੱਖਣਗੇ।”

ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾਂ ਵਾਲੀ ਉਲਝਣਤਾਣੀ ਵਾਲੀ ਪ੍ਰਣਾਲੀ ਕਾਰਨ ਨਾਗਰਿਕਾਂ ਨੂੰ ਵੱਖ-ਵੱਖ ਪੋਰਟਲਾਂ ਕਰਕੇ ਮੁਸ਼ਕਲਾਂ ਵਿੱਚੋਂ ਗੁਜ਼ਰਨਾ ਪੈਂਦਾ ਸੀ, ਲੰਬੀਆਂ ਕਤਾਰਾਂ ਵਿੱਚ ਖੜ੍ਹਨਾ ਪੈਂਦਾ ਸੀ ਅਤੇ ਵੱਖੋ-ਵੱਖ ਪ੍ਰਣਾਲੀਆਂ ਤੇ ਦਸਤੀ ਕਾਗ਼ਜ਼ੀ ਕਾਰਵਾਈਆਂ ਲਈ ਏਜੰਟਾਂ ‘ਤੇ ਨਿਰਭਰ ਰਹਿਣਾ ਪੈਂਦਾ ਸੀ, ਜਿਸ ਨੂੰ ਇਹ ਨਵਾਂ ਸ਼ਾਸਨ ਮਾਡਲ ਪੂਰੀ ਤਰ੍ਹਾਂ ਖ਼ਤਮ ਕਰ ਦੇਵੇਗਾ। ਉਨ੍ਹਾਂ ਅੱਗੇ ਕਿਹਾ ਕਿ ਨਾਗਰਿਕਾਂ ਲਈ ਇਹ ਰੀਅਲ-ਟਾਈਮ ਟਰੈਕਿੰਗ ਵਾਲਾ ਇੱਕ ਮੋਬਾਈਲ-ਪੱਖੀ ਇੰਟਰਫੇਸ ਪੇਸ਼ ਕਰਦਾ ਹੈ, ਜੋ ਵਿਚੋਲਗੀ ਅਤੇ ਭ੍ਰਿਸ਼ਟਾਚਾਰ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖ਼ਤਮ ਕਰਦਾ ਹੈ। ਇਸੇ ਤਰ੍ਹਾਂ ਅਧਿਕਾਰੀਆਂ ਲਈ, ਇਹ ਦਫ਼ਤਰੀ ਕੰਮਕਾਜ ਨੂੰ ਸੁਚਾਰੂ ਬਣਾਉਂਦਾ ਹੈ, ਫਾਈਲਾਂ ਦੇ ਬੋਝ ਨੂੰ ਘਟਾਉਂਦਾ ਹੈ, ਅਤੇ ਉਨ੍ਹਾਂ ਨੂੰ ਵਾਰ-ਵਾਰ ਕਾਗ਼ਜ਼ੀ ਕਾਰਵਾਈ ਦੀ ਥਾਂ ਲੋਕਾਂ ਦੀ ਸੇਵਾ ‘ਤੇ ਧਿਆਨ ਕੇਂਦਰਿਤ ਕਰਨ ਦੇ ਯੋਗ ਬਣਾਉਂਦਾ ਹੈ।

ਇਸ ਪਹਿਲਕਦਮੀ ਲਈ ਮਜ਼ਬੂਤ ਤਿਆਰੀਆਂ ‘ਤੇ ਚਾਨਣਾ ਪਾਉਂਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸੂਬੇ ਨੇ ‘ਮਾਵਾਂ-ਧੀਆਂ ਸਤਿਕਾਰ ਸਕੀਮ’ ਨੂੰ ਡਿਜੀਟਾਈਜ਼ ਕੀਤਾ ਹੈ ਜਿਸ ਤਹਿਤ 76 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ ਅਤੇ ਐਸ.ਐਮ.ਐਸ. ਤੇ ਵਟਸਐਪ ਰਾਹੀਂ 2 ਕਰੋੜ ਤੋਂ ਵੱਧ ਕਿਊ.ਆਰ.-ਕੋਡ ਵਾਲੇ ਸਰਟੀਫਿਕੇਟ ਡਿਲੀਵਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 45,000 ਤੋਂ ਵੱਧ ਪਟਵਾਰੀਆਂ, ਸਰਪੰਚਾਂ ਅਤੇ ਕੌਂਸਲਰਾਂ ਨੇ ਸਿੱਧੇ ਆਪਣੇ ਮੋਬਾਈਲ ਫ਼ੋਨਾਂ ਤੋਂ ਇੱਕ ਕਰੋੜ ਤੋਂ ਵੱਧ ਅਰਜ਼ੀਆਂ ਦਾ ਨਿਪਟਾਰਾ ਕੀਤਾ ਹੈ।

ਉਨ੍ਹਾਂ ਕਿਹਾ, “ਬਿਹਤਰ ਸ਼ਾਸਨ ਮੇਰਾ ਮਿਸ਼ਨ ਹੈ। ਇਹ ਸਿਰਫ਼ ਤਕਨਾਲੋਜੀ ਬਾਰੇ ਨਹੀਂ ਹੈ, ਇਹ ਸਰਕਾਰੀ ਸਿਸਟਮ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਬਹਾਲ ਕਰਨ ਬਾਰੇ ਹੈ ਅਤੇ ਅਸੀਂ ਉਨ੍ਹਾਂ ਨੂੰ ਬਿਲਕੁਲ ਇਹੀ ਦੇ ਰਹੇ ਹਾਂ।” ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇਸ ਪੋਰਟਲ ਤੋਂ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਅਫ਼ਸਰਸ਼ਾਹੀ ਨੂੰ ਸੁਨੇਹਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਮੈਂ ਇੱਥੇ ਮੌਜੂਦ ਹਰੇਕ ਅਧਿਕਾਰੀ ਨੂੰ ਸਪੱਸ਼ਟ ਕਰ ਦੇਵਾਂ ਕਿ ਇਹ ਪੋਰਟਲ ਤਾਂ ਹੀ ਸਫ਼ਲ ਹੋਵੇਗਾ ਜੇਕਰ ਤੁਸੀਂ ਇਸ ਨੂੰ ਸਫ਼ਲ ਬਣਾਓਗੇ। ਇਸ ਲਈ ਆਪਣੇ ਸਟਾਫ਼ ਨੂੰ ਢੁਕਵੀਂ ਸਿਖਲਾਈ ਦਿਓ, ਨਾਗਰਿਕਾਂ ਦੀ ਸਹਾਇਤਾ ਕਰੋ ਅਤੇ ਇਸ ਪੋਰਟਲ ‘ਤੇ ਪ੍ਰਾਪਤ ਹੋਣ ਵਾਲੀ ਹਰ ਅਰਜ਼ੀ ਨੂੰ ਆਪਣੇ ਪਰਿਵਾਰ ਦੀ ਅਰਜ਼ੀ ਸਮਝੋ।”

ਇਸ ਪੋਰਟਲ ਲਾਂਚ ਸਮਾਗਮ ਵਿੱਚ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨਾਲੋਜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ, ਡਾਇਰੈਕਟਰ ਸ੍ਰੀ ਵਿਸ਼ੇਸ਼ ਸਾਰੰਗਲ ਅਤੇ ਹੋਰਨਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ।

Tags: BREAKING NEWSLatest Punjab newsPUNJABPunjab Governmentpunjab newstop headlines in PunjabiWISHAVWARTA.IN
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
5 days ago
0

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ ਅੰਮ੍ਰਿਤਸਰ, 21 ਨਵੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 