• Latest
  • Trending
ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

2 months ago
Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

6 hours ago
ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

6 hours ago
ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

7 hours ago
ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

7 hours ago
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

7 hours ago
ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

7 hours ago
ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

7 hours ago
4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

7 hours ago
Hindi News
English News
Friday, June 26, 2026
No Result
View All Result
30 °c
Chandigarh
38 ° Sat
38 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

ਮੈਨੁਅਲ ਅਤੇ ਕਾਗਜ਼ੀ ਕਾਰਵਾਈ ਵਾਲੀ ਮਨਜ਼ੂਰੀ ਪ੍ਰਕਿਰਿਆ ਪੂਰੀ ਤਰ੍ਹਾਂ ਡਿਜੀਟਲ ਵਰਕਫਲੋ ਨਾਲ ਬਦਲੀ ਜਾਵੇਗੀ: ਹਰਪਾਲ ਸਿੰਘ ਚੀਮਾ

May 8, 2026
in ਖਬਰਾਂ, ਪੰਜਾਬ

ਈ-ਸੈਂਕਸ਼ਨ ਮੋਡਿਊਲ ਜਵਾਬਦੇਹੀ, ਬਜਟ ਅਨੁਸ਼ਾਸਨ ਅਤੇ ਨਿਰਵਿਘਨ ਵਿੱਤੀ ਪ੍ਰਬੰਧਨ ਨੂੰ ਯਕੀਨੀ ਬਣਾਏਗਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਈ-ਸੈਂਕਸ਼ਨ ਮੋਡਿਊਲ ਯੂ.ਐਸ.ਐਮ.ਐਸ ਕੀਤਾ ਸ਼ੁਰੂ, ਕੇਂਦਰ ਤੋਂ 50 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਮਿਲਣ ਦੀ ਸੰਭਾਵਨਾ

ਚੰਡੀਗੜ੍ਹ, 8 ਮਈ 2026 (ਵਿਸ਼ਵ ਵਾਰਤਾ):- ਭਗਵੰਤ ਮਾਨ ਸਰਕਾਰ ਨੇ ਅੱਜ ਯੂਨੀਫਾਈਡ ਸੈਂਕਸ਼ਨ ਮੈਨੇਜਮੈਂਟ ਸਿਸਟਮ (ਯੂ.ਐਸ.ਐਮ.ਐਸ) ਦੀ ਸ਼ੁਰੂਆਤ ਕਰਕੇ ਵਿੱਤੀ ਸ਼ਾਸਨ ਵਿੱਚ ਇੱਕ ਵੱਡਾ ਮੀਲ ਪੱਥਰ ਕਾਇਮ ਕੀਤਾ। ਦਸਤੀ ਮਨਜ਼ੂਰੀਆਂ ਦੀ ਪ੍ਰਕਿਰਿਆ ਨੂੰ ਡਿਜੀਟਾਈਜ਼ ਕਰਨ ਅਤੇ ਇਸ ਨੂੰ ਸੂਬੇ ਦੀਆਂ ਭੁਗਤਾਨ ਪ੍ਰਣਾਲੀਆਂ ਨਾਲ ਨਿਰਵਿਘਨ ਜੋੜਨ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਈ-ਸੈਂਕਸ਼ਨ ਮੋਡਿਊਲ ਦਾ ਰਸਮੀ ਉਦਘਾਟਨ ਕੀਤਾ।
ਇਹ ਰਣਨੀਤਕ ਸ਼ੁਰੂਆਤ ਨਾ ਸਿਰਫ਼ ਪੁਰਾਣੀਆਂ ਦਸਤੀ ਪ੍ਰਕਿਰਿਆਵਾਂ ਨੂੰ ਸਿਰੇ ਤੋਂ ਸਿਰੇ ਤੱਕ ਡਿਜੀਟਲ ਕੰਮਕਾਜ ਨਾਲ ਬਦਲਦੀ ਹੈ, ਸਗੋਂ ਕੇਂਦਰੀ ਦਿਸ਼ਾ-ਨਿਰਦੇਸ਼ਾਂ ਦੇ ਵੀ ਅਨੁਕੂਲ ਹੈ, ਜਿਸ ਨਾਲ ਸੂਬੇ ਲਈ ਵੱਡੇ ਵਿੱਤੀ ਪ੍ਰੋਤਸਾਹਨ ਦੇ ਮੌਕੇ ਪੈਦਾ ਹੋਣਗੇ।

ਇੱਥੇ ਮਿਊਂਸੀਪਲ ਭਵਨ ਆਡੀਟੋਰੀਅਮ ਵਿਖੇ ਈ-ਸੈਂਕਸ਼ਨ ਮੋਡਿਊਲ ਦੀ ਸ਼ੁਰੂਆਤ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਬਿਹਤਰ ਵਿੱਤੀ ਪ੍ਰਬੰਧਨ, ਪਾਰਦਰਸ਼ਤਾ ਅਤੇ ਸਿਰੇ ਤੋਂ ਸਿਰੇ ਤੱਕ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਉਣ ਲਈ ਖਜ਼ਾਨਾ ਅਤੇ ਲੇਖਾ ਵਿਭਾਗ ਨੇ ਐਨ.ਆਈ.ਸੀ ਦੇ ਸਹਿਯੋਗ ਨਾਲ ਪ੍ਰਸ਼ਾਸਕੀ, ਤਕਨੀਕੀ ਅਤੇ ਵਿੱਤੀ ਮਨਜ਼ੂਰੀਆਂ ਆਨਲਾਈਨ ਜਾਰੀ ਕਰਨ ਅਤੇ ਉਸ ਤੋਂ ਬਾਅਦ ਬਿੱਲ ਬਣਾਉਣ ਲਈ ਮਨਜ਼ੂਰੀ ਨੂੰ ਆਟੋਮੈਟਿਕ ਆਈ.ਏਫ਼.ਐਮ.ਐਸ ‘ਤੇ ਭੇਜਣ ਲਈ ਇੱਕ ਈ-ਸੈਂਕਸ਼ਨ ਮੋਡਿਊਲ ਵਿਕਸਤ ਕੀਤਾ ਹੈ।”
ਈ-ਸੈਂਕਸ਼ਨ ਮੋਡਿਊਲ ਦੇ ਮੁੱਖ ਲਾਭਾਂ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਵਿੱਚ ਵਾਧੇ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, “ਮਨਜ਼ੂਰੀ ਪ੍ਰਕਿਰਿਆ ਦੇ ਹਰ ਪੜਾਅ ਨੂੰ ਉਪਭੋਗਤਾ ਦੇ ਵੇਰਵਿਆਂ, ਸਮੇਂ ਅਤੇ ਪ੍ਰਵਾਨਗੀ ਲੜੀ ਦੇ ਨਾਲ ਡਿਜੀਟਲ ਰੂਪ ਵਿੱਚ ਰਿਕਾਰਡ ਕੀਤਾ ਜਾਂਦਾ ਹੈ, ਜਿਸ ਨਾਲ ਇੱਕ ਮੁਕੰਮਲ ਆਡਿਟ ਟ੍ਰੇਲ ਬਣਦਾ ਹੈ ਅਤੇ ਜਵਾਬਦੇਹੀ ਵਿੱਚ ਸੁਧਾਰ ਹੁੰਦਾ ਹੈ। ਸਿਸਟਮ ਮਨਜ਼ੂਰੀ ਜਾਰੀ ਕਰਨ ਤੋਂ ਪਹਿਲਾਂ ਬਜਟ ਦੀ ਉਪਲਬਧਤਾ ਦੀ ਪੁਸ਼ਟੀ ਕਰਦਾ ਹੈ, ਜਿਸ ਨਾਲ ਵਿਭਾਗਾਂ ਨੂੰ ਵਾਧੂ ਖਰਚੇ ਤੋਂ ਬਚਣ ਅਤੇ ਬਜਟ ਵਿਵਸਥਾਵਾਂ ਦੀ ਪਾਲਣਾ ਯਕੀਨੀ ਬਣਾਉਣ ਵਿੱਚ ਮਦਦ ਮਿਲਦੀ ਹੈ।”

ਮਨਜ਼ੂਰੀਆਂ ਦੇ ਡਿਜੀਟਾਈਜ਼ੇਸ਼ਨ ਬਾਰੇ ਉਨ੍ਹਾਂ ਅੱਗੇ ਕਿਹਾ, “ਈ-ਸੈਂਕਸ਼ਨ ਮੋਡਿਊਲ ਨੂੰ ਦਸਤੀ ਅਤੇ ਕਾਗਜ਼ੀ ਕਾਰਵਾਈ ਵਾਲੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਡਿਜੀਟਲ ਕੰਮਕਾਜ ਨਾਲ ਬਦਲਣ ਲਈ ਪੇਸ਼ ਕੀਤਾ ਗਿਆ ਹੈ, ਜਿਸ ਨਾਲ ਸਰਕਾਰੀ ਵਿੱਤੀ ਪ੍ਰਸ਼ਾਸਨ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਵਿੱਚ ਸੁਧਾਰ ਹੋਵੇਗਾ। ਇਹ ਮੋਡਿਊਲ ਸਾਰੇ ਵਿਭਾਗਾਂ ਵਿੱਚ ਮਨਜ਼ੂਰੀ ਦੇ ਆਦੇਸ਼ਾਂ ਦੇ ਫਾਰਮੈਟ ਅਤੇ ਪ੍ਰਕਿਰਿਆ ਵਿੱਚ ਇਕਸਾਰਤਾ ਲਿਆਉਂਦਾ ਹੈ, ਜਿਸ ਨਾਲ ਬੇਨਿਯਮੀਆਂ ਅਤੇ ਪ੍ਰਕਿਰਿਆਤਮਕ ਗਲਤੀਆਂ ਘਟਦੀਆਂ ਹਨ।”

ਆਈ.ਐਫ .ਐਮ.ਐਸ ਦੇ ਨਾਲ ਸਿਰੇ ਤੋਂ ਸਿਰੇ ਤੱਕ ਏਕੀਕਰਣ ਦੇ ਅਹਿਮ ਪਹਿਲੂ ‘ਤੇ ਮੰਤਰੀ ਨੇ ਭਰੋਸਾ ਦਿੰਦਿਆ ਕਿਹਾ, “ਇਹ ਮੋਡਿਊਲ ਆਈ.ਐਫ਼ .ਐਮ.ਐਸ ਦੇ ਅੰਦਰ ਬਜਟ, ਖਜ਼ਾਨਾ, ਬਿੱਲ ਪ੍ਰੋਸੈਸਿੰਗ ਅਤੇ ਭੁਗਤਾਨ ਪ੍ਰਣਾਲੀਆਂ ਨਾਲ ਮਨਜ਼ੂਰੀ ਦੇ ਆਦੇਸ਼ਾਂ ਦੇ ਨਿਰਵਿਘਨ ਏਕੀਕਰਣ ਨੂੰ ਯਕੀਨੀ ਬਣਾਉਂਦਾ ਹੈ, ਜਿਸ ਨਾਲ ਕੰਮ ਦੇ ਦੁਹਰਾਅ ਅਤੇ ਮੈਨੁਅਲ ਦਖਲਅੰਦਾਜ਼ੀ ਵਿੱਚ ਕਮੀ ਆਉਂਦੀ ਹੈ। ਆਟੋਮੈਟਿਕ ਤਸਦੀਕ, ਹੈੱਡ ਆਫ਼ ਅਕਾਊਂਟ, ਰਕਮ, ਸਕੀਮ ਮੈਪਿੰਗ, ਅਤੇ ਲਾਭਪਾਤਰੀ ਵੇਰਵਿਆਂ ਨਾਲ ਸਬੰਧਤ ਕਲੈਰੀਕਲ ਗਲਤੀਆਂ ਨੂੰ ਘੱਟ ਕਰਦੀ ਹੈ।”

ਪੋਰਟਲ ਦੀ ਰਣਨੀਤਕ ਸ਼ੁਰੂਆਤ ਬਾਰੇ ਪਿਛੋਕੜ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ, “ਇਸ ਮੋਡਿਊਲ ਨੂੰ ਬੀ.ਐਫ.ਏ.ਆਈ.ਆਰ ਅਧੀਨ ਡੀ.ਐਲ.ਆਈ-3 ਦੀ ਪਾਲਣਾ ਕਰਦੇ ਹੋਏ ਵਿਕਸਤ ਕੀਤਾ ਗਿਆ ਹੈ। ਭਾਰਤ ਸਰਕਾਰ ਨੇ ਪੂੰਜੀਗਤ ਨਿਵੇਸ਼ ਲਈ ਰਾਜਾਂ ਨੂੰ ਵਿਸ਼ੇਸ਼ ਸਹਾਇਤਾ (ਐਸ.ਏ.ਐਸ.ਸੀ.ਆਈ) 2026-27 ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਸ ਵਿੱਚ ਵੱਖ-ਵੱਖ ਭਾਗਾਂ ਦੇ ਅਧੀਨ ਕਈ ਵਿੱਤੀ ਸੁਧਾਰਾਂ ਦੀ ਰੂਪਰੇਖਾ ਦਿੱਤੀ ਗਈ ਹੈ। ਇਹਨਾਂ ਦਿਸ਼ਾ-ਨਿਰਦੇਸ਼ਾਂ ਵਿੱਚ ਡਾਇਰੈਕਟੋਰੇਟ ਆਫ਼ ਟ੍ਰੇਜ਼ਰੀ ਐਂਡ ਅਕਾਊਂਟਸ ਦੇ ਦਫ਼ਤਰ ਦੁਆਰਾ “ਈ-ਸੈਂਕਸ਼ਨ ਮੋਡਿਊਲ” ਨੂੰ ਲਾਗੂ ਕਰਨਾ ਸ਼ਾਮਲ ਹੈ।”

ਆਪਣੇ ਸੰਬੋਧਨ ਦੀ ਸਮਾਪਤੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਤਕਨਾਲੋਜੀ ਦੇ ਭਵਿੱਖ ਦੇ ਪ੍ਰਭਾਵ ਬਾਰੇ ਆਪਣਾ ਨਜ਼ਰੀਆ ਸਾਂਝਾ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸਫਲ ਅਤੇ ਮੁਕੰਮਲ ਢੰਗ ਨਾਲ ਲਾਗੂ ਹੋਣ ‘ਤੇ, ਇਹ ਪਹਿਲਕਦਮੀ ਵਿੱਤੀ, ਪ੍ਰਸ਼ਾਸਕੀ ਅਤੇ ਤਕਨੀਕੀ ਮਨਜ਼ੂਰੀਆਂ ਦੀ ਡਿਜੀਟਲ ਸਿਰਜਣਾ, ਪ੍ਰਵਾਨਗੀ ਅਤੇ ਨਿਗਰਾਨੀ ਵਿੱਚ ਨਿਰਵਿਘਨ ਸਿਰੇ ਤੋਂ ਸਿਰੇ ਤੱਕ ਟ੍ਰੇਸੇਬਿਲਟੀ (ਸੁਚਾਰੂ ਪਛਾਣ) ਨੂੰ ਯਕੀਨੀ ਬਣਾ ਕੇ ਸੂਬੇ ਵਿੱਚ ਇੱਕ ਮਹੱਤਵਪੂਰਨ ਤਬਦੀਲੀ ਲਿਆਉਣ ਦੀ ਉਮੀਦ ਹੈ ਅਤੇ ਇਸ ਨਾਲ ਸੂਬਾ ਐਸ.ਏ.ਐਸ.ਸੀ.ਆਈ ਦਿਸ਼ਾ-ਨਿਰਦੇਸ਼ਾਂ ਤਹਿਤ 50 ਕਰੋੜ ਰੁਪਏ ਦੇ ਪ੍ਰੋਤਸਾਹਨ ਲਈ ਵੀ ਯੋਗ ਬਣ ਜਾਵੇਗਾ।”

ਇਸ ਉਦਘਾਟਨੀ ਸਮਾਰੋਹ ਵਿੱਚ ਵਿਸ਼ਵ ਬੈਂਕ ਦੀ ਟੀਮ ਵੱਲੋਂ ਮੋਡਿਊਲ ਦੀ ਕਾਰਜਪ੍ਰਣਾਲੀ ਬਾਰੇ ਮਾਹਿਰਾਂ ਦੇ ਭਾਸ਼ਣ ਅਤੇ ਐਨ.ਆਈ.ਸੀ ਟੀਮ ਵੱਲੋਂ ਇੱਕ ਵਿਸਤ੍ਰਿਤ ਪੇਸ਼ਕਾਰੀ (ਪ੍ਰੈਜ਼ੈਂਟੇਸ਼ਨ) ਵੀ ਦਿੱਤੀ ਗਈ।

Tags: Breaking news in PunjabiLatest Punjab newsPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 25, 2026
0

ICC Women’s T20 World Cup :ਭਾਰਤ - ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ - ਟੀਮ ਇੰਡੀਆ ਨੂੰ ਮਿਲਿਆ 137 ਦੌੜਾਂ ਦਾ ਟੀਚਾ...

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

by Jaspreet Kaur
June 25, 2026
0

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU 'ਚ ਭਰਤੀ ਮਹਾਰਾਸ਼ਟਰ, 25 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Most Popular

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

by Ranjit Singh
4 weeks ago
0

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ ਗੁਜਰਾਤ, 27 ਮਈ (ਵਿਸ਼ਵ ਵਾਰਤਾ) – ਗੁਜਰਾਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 