• Latest
  • Trending
ਪ੍ਰੀ-ਬਜ਼ਟ ਮੀਟਿੰਗ: Punjab ਵੱਲੋਂ Police ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਪ੍ਰੀ-ਬਜ਼ਟ ਮੀਟਿੰਗ: Punjab ਵੱਲੋਂ Police ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

2 years ago
Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

4 hours ago
ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

4 hours ago
ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

5 hours ago
ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

5 hours ago
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

5 hours ago
ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

6 hours ago
ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

6 hours ago
4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

6 hours ago
Hindi News
English News
Friday, June 26, 2026
No Result
View All Result
31 °c
Chandigarh
37 ° Fri
38 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰੀ-ਬਜ਼ਟ ਮੀਟਿੰਗ: Punjab ਵੱਲੋਂ Police ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਪ੍ਰੀ-ਬਜਟ ਮੀਟਿੰਗ ਦੌਰਾਨ ਸੂਬੇ ਦੀਆਂ ਮੁੱਖ ਮੰਗਾਂ ਉਠਾਈਆਂ

December 22, 2024
in ਖਬਰਾਂ, ਪੰਜਾਬ
ਪ੍ਰੀ-ਬਜ਼ਟ ਮੀਟਿੰਗ: Punjab ਵੱਲੋਂ Police ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਪ੍ਰੀ-ਬਜ਼ਟ ਮੀਟਿੰਗ: Punjab ਵੱਲੋਂ Police ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਕਿਸਾਨਾਂ ਨੂੰ ਸ਼ਾਹੂਕਾਰਾਂ ਵੱਲ ਮੁੜਨ ਤੋਂ ਰੋਕਣ ਲਈ ਨਾਬਾਰਡ ਦੇ ਛੋਟੀ ਮਿਆਦ ਵਾਲੇ ਸੀਜ਼ਨਲ ਖੇਤੀ ਓਪਰੇਸ਼ਨ (ਐਸ.ਟੀ.-ਐਸ.ਏ.ਓ) ਦੀ ਸੀਮਾ ਨੂੰ ₹3,041 ਕਰੋੜ ਤੱਕ ਬਹਾਲ ਕਰਨ ਦੀ ਮੰਗ

ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਿੱਤੀ ਸਹਾਇਤਾ, ਝੋਨੇ ਦੀ ਵਿਭਿੰਨਤਾ ਲਈ ਵਿਸ਼ੇਸ਼ ਬਜਟ ਅਲਾਟਮੈਂਟ ਦੀ ਮੰਗ

6,857 ਕਰੋੜ ਰੁਪਏ ਦੇ ਬਕਾਇਆ ਪੇਂਡੂ ਵਿਕਾਸ ਫੰਡ (ਆਰ.ਡੀ.ਐਫ) ਦਾ ਮੁੱਦਾ ਉਠਾਇਆ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਪ੍ਰੀ-ਬਜਟ ਮੀਟਿੰਗ ਦੌਰਾਨ ਸੂਬੇ ਦੀਆਂ ਮੁੱਖ ਮੰਗਾਂ ਉਠਾਈਆਂ

ਚੰਡੀਗੜ੍ਹ, 22 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਨੇ 1,000 ਕਰੋੜ ਰੁਪਏ ਦੀ ਗ੍ਰਾਂਟ ਦੇ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਆਪਣੇ ਪੁਲਿਸ ਬੁਨਿਆਦੀ ਢਾਂਚੇ ਅਤੇ ਸੁਰੱਖਿਆ ਯਤਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸਹਾਇਤਾ ਦੀ ਮੰਗ ਕੀਤੀ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਜੈਸਲਮੇਰ ਵਿਖੇ ਹੋਈ ਪ੍ਰੀ-ਬਜਟ ਮੀਟਿੰਗ ਦੌਰਾਨ, ਪੰਜਾਬ ਦੇ ਸਰਹੱਦੀ ਅਤੇ ਨੀਮ ਪਹਾੜੀ ਖੇਤਰਾਂ ਵਿੱਚ ਲਘੂ, ਛੋਟੇ ਅਤੇ ਮਧਿਅਮ ਦਰਜੇ ਦੇ ਉੱਦਮਾਂ ਨੂੰ ਹੁਲਾਰਾ ਦੇਣ ਲਈ ਜੰਮੂ-ਕਸ਼ਮੀਰ ਅਤੇ ਗੁਆਂਢੀ ਪਹਾੜੀ ਰਾਜਾਂ ਦੀ ਤਰਜ਼ ‘ਤੇ ਸੂਬੇ ਲਈ ਉਦਯੋਗਿਕ ਪ੍ਰੋਤਸਾਹਨ ਦੀ ਮੰਗ ਕੀਤੀ ਗਈ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਨਾਬਾਰਡ ਦੇ ਥੋੜ੍ਹੇ ਸਮੇਂ ਵਾਲੇ ਸੀਜ਼ਨਲ ਐਗਰੀਕਲਚਰਲ ਅਪਰੇਸ਼ਨਜ਼ (ਐਸ.ਟੀ.-ਐਸ.ਏ.ਓ.) ਦੀ ਸੀਮਾ ਨੂੰ ਵਿੱਤੀ ਸਾਲ 2024-25 ਲਈ ₹1,100 ਕਰੋੜ ਰੁਪਏ ਤੱਕ ਘਟਾਈ ਗਈ ਸੀਮਾ ਨੂੰ ਵਧਾ ਕੇ 3,041 ਕਰੋੜ ਰੁਪਏ ਕਰਨ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ ਹੈ। । ਉਨ੍ਹਾਂ ਕਿਹਾ ਕਿ ਇਹ ਬਹਾਲੀ ਕਿਸਾਨਾਂ ਨੂੰ ਸ਼ਾਹੂਕਾਰਾਂ ਵੱਲ ਮੁੜਨ ਤੋਂ ਰੋਕਣ ਲਈ, “ਸਹਿਕਾਰ ਸੇ ਸਮ੍ਰਿਧੀ” ਦੇ ਸਿਧਾਂਤ ਨਾਲ ਮੇਲ ਖਾਂਦੀ ਹੈ। ਉਨ੍ਹਾਂ ਕਿਹਾ ਕਿ ਕਈ ਰਾਜਾਂ ਵੱਲੋਂ ਇਹ ਮੁੱਦਾ ਉਠਾਇਆ ਅਤੇ ਇਸ ‘ਤੇ ਲੰਮੀ ਚਰਚਾ ਕੀਤੀ ਗਈ।

ਰਾਜਪੁਰਾ ਵਿੱਚ ਪ੍ਰਧਾਨ ਮੰਤਰੀ ਗਤੀ ਸ਼ਕਤੀ ਦੇ ਤਹਿਤ ਸੜਕ ਸੰਪਰਕ ਲਈ, ਪੰਜਾਬ ਸਰਕਾਰ ਨੇ ਰਾਜਪੁਰਾ ਵਿੱਚ ਐਨਐਚ 44 ਨੂੰ ਇੰਟੀਗ੍ਰਰੇਟਿਡ ਮੈਨੂਫੈਕਚਰਿੰਗ ਕਲੱਸਟਰ (ਆਈ.ਐਮ.ਸੀ) ਨਾਲ ਜੋੜਨ ਵਾਲੀ 5.6 ਕਿਲੋਮੀਟਰ ਲੰਬੀ ਅਤੇ 45 ਮੀਟਰ ਚੌੜੀ ਪਹੁੰਚ ਸੜਕ ਬਣਾਉਣ ਲਈ 100 ਕਰੋੜ ਰੁਪਏ ਦੇ ਫੰਡ ਦੀ ਮੰਗ ਕੀਤੀ ਗਈ। ਇਹ ਫੰਡ ਸੜਕ ਦੇ ਨਿਰਮਾਣ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਉਦਯੋਗਿਕ ਕਲੱਸਟਰ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਲਈ ਜ਼ਰੂਰੀ ਹੈ।

ਅੰਮ੍ਰਿਤਸਰ ਨੂੰ ਨਵੀਂ ਦਿੱਲੀ ਨਾਲ ਜੋੜਨ ਵਾਲੀ ਵੰਦੇ ਭਾਰਤ ਰੇਲਗੱਡੀ ਲਈ ਧੰਨਵਾਦ ਪ੍ਰਗਟ ਕਰਦਿਆਂ, ਪੰਜਾਬ ਸਰਕਾਰ ਨੇ ਪੰਜਾਬ ਦੇ ਖੇਤੀਬਾੜੀ ਅਤੇ ਵਪਾਰਕ ਹੱਬ ਬਠਿੰਡਾ ਨੂੰ ਕੌਮੀ ਰਾਜਧਾਨੀ ਨਾਲ ਜੋੜਨ ਲਈ ਇੱਕ ਹੋਰ ਵੰਦੇ ਭਾਰਤ ਰੇਲਗੱਡੀ ਦੀ ਬੇਨਤੀ ਕੀਤੀ। ਇਹ ਪੰਜਾਬ ਦੇ ਮਾਲਵਾ ਖੇਤਰ ਲਈ ਬੇਹਤਰ ਸੰਪਰਕ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਹੈ।

ਵਿੱਤ ਮੰਤਰੀ ਚੀਮਾ ਨੇ ਪੰਜਾਬ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਿੱਤੀ ਸਹਾਇਤਾ ਦਾ ਪ੍ਰਸਤਾਵ ਵੀ ਰੱਖਿਆ। ਉਨ੍ਹਾਂ ਕਿਹਾ ਕਿ 2018 ਤੋਂ ਲੈ ਕੇ ਹੁੱਣ ਤੱਕ 1.45 ਲੱਖ ਫਸਲ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ) ਵਾਲੀਆਂ ਮਸ਼ੀਨਾਂ ਪ੍ਰਦਾਨ ਕਰਨ ਦੇ ਬਾਵਜੂਦ, ਇੰਨ੍ਹਾਂ ਦੀ ਸੰਚਾਲਨ ਲਾਗਤ ਇੱਕ ਚੁਣੌਤੀ ਬਣੀ ਹੋਈ ਹੈ। ਪੰਜਾਬ ਸਰਕਾਰ ਨੇ ਪ੍ਰਤੀ ਏਕੜ 2,500 ਰੁਪਏ, ਜਿਸ ਵਿੱਚ ਭਾਰਤ ਸਰਕਾਰ ਤੋਂ 2,000 ਰੁਪਏ ਪ੍ਰਤੀ ਏਕੜ ਅਤੇ ਰਾਜ ਵੱਲੋਂ 500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਦਾ ਪ੍ਰਸਤਾਵ ਕੀਤਾ ਹੈ। ਇਸ ਪਹਿਲਕਦਮੀ ਦੀ ਕੁੱਲ ਲਾਗਤ ₹2,000 ਕਰੋੜ ਹੋਣ ਦਾ ਅਨੁਮਾਨ ਹੈ, ਜਿਸ ਵਿੱਚ ਭਾਰਤ ਸਰਕਾਰ ਨੂੰ ਬਜਟ ਸਹਾਇਤਾ ਵਜੋਂ 1,600 ਕਰੋੜ ਰੁਪਏ ਦੇਣ ਦੀ ਬੇਨਤੀ ਕੀਤੀ ਗਈ ਹੈ।

ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਝੋਨੇ ਦੀ ਖੇਤੀ ਵਿਭਿੰਨਤਾ ਲਈ ਵਿਸ਼ੇਸ਼ ਬਜਟ ਅਲਾਟ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ 10 ਲੱਖ ਹੈਕਟੇਅਰ ਵਿੱਚ ਝੋਨੇ ਦੀ ਖੇਤੀ ਵਿੱਚ ਵਿਭਿੰਨਤਾ ਲਿਆਉਣ ਨਾਲ 30,000 ਕਰੋੜ ਰੁਪਏ ਤੋਂ ਵੱਧ ਦੀ ਬੱਚਤ ਹੋ ਸਕਦੀ ਹੈ। ਪੰਜਾਬ ਸਰਕਾਰ ਨੇ ਇਹਨਾਂ ਬੱਚਤਾਂ ਦਾ ਇੱਕ ਹਿੱਸਾ ਇੱਕ ਵਿਆਪਕ ਵਿਭਿੰਨਤਾ ਪੈਕੇਜ ਲਈ ਅਲਾਟ ਕਰਨ ਦਾ ਪ੍ਰਸਤਾਵ ਕੀਤਾ ਹੈ।

ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਸਕੀਮ ਬਾਰੇ ਚਰਚਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਧ ਦੀਆਂ ਉਸਾਰੀ ਲਾਗਤਾਂ ਨੂੰ ਪੂਰਾ ਕਰਨ ਲਈ ਗ੍ਰਾਂਟ ਨੂੰ 1.2 ਲੱਖ ਰੁਪਏ ਤੋਂ ਵਧਾ ਕੇ 2.5 ਲੱਖ ਰੁਪਏ ਪ੍ਰਤੀ ਲਾਭਪਾਤਰੀ ਕਰਨ ਦਾ ਪ੍ਰਸਤਾਵ ਕੀਤਾ। ਵਿੱਤ ਮੰਤਰੀ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ) ਦੇ ਅਧੀਨ ਬਕਾਇਆ ਫੰਡ ਜਾਰੀ ਕਰਨ ਦਾ ਮੁੱਦਾ ਵੀ ਉਠਾਇਆ, ਜਿਸਦੀ ਰਕਮ 1,119 ਕਰੋੜ ਰੁਪਏ ਹੈ। ਇਸ ਤੋਂ ਇਲਾਵਾ ਉਨ੍ਹਾਂ ਪ੍ਰਧਾਨ ਮੰਤਰੀ ਪੋਸ਼ਣ ਅਭਿਆਨ ਦੇ ਤਹਿਤ ਕੁੱਕ-ਕਮ-ਹੈਲਪਰਾਂ ਦੇ ਮਾਣ ਭੱਤੇ ਨੂੰ 600 ਰੁਪਏ ਤੋਂ ਵਧਾ ਕੇ 2,000 ਰੁਪਏ ਪ੍ਰਤੀ ਮਹੀਨਾ ਕਰਨ ਦੀ ਬੇਨਤੀ ਕੀਤੀ। ਪੰਜਾਬ ਨੇ ਸ਼ਹਿਰੀ ਆਵਾਜਾਈ ਦੀਆਂ ਈ-ਬੱਸ ਸੇਵਾਵਾਂ ਲਈ ਸਹਾਇਤਾ ਦੀ ਮੰਗ ਕਰਦਿਆਂ 250 ਨਵੀਆਂ ਇਲੈਕਟ੍ਰਿਕ ਬੱਸਾਂ ਦੀ ਖਰੀਦ ਅਤੇ ਚਾਰਜਿੰਗ ਪੁਆਇੰਟਾਂ ਦੀ ਸਥਾਪਨਾ ਲਈ 300 ਕਰੋੜ ਰੁਪਏ ਦੀ ਮੰਗ ਕੀਤੀ।

ਰਾਜ ਨੇ ਭਾਰਤ ਸਰਕਾਰ ਦੁਆਰਾ ਖਰੀਦ ਲਾਗਤਾਂ ਦੀ ਭਰਪਾਈ, ਅਡਵਾਂਸ ਤਕਨਾਲੋਜੀ ਨਾਲ ਡਰਾਈਵਿੰਗ ਲਾਇਸੈਂਸ ਟੈਸਟਿੰਗ ਦੇ ਆਧੁਨਿਕੀਕਰਨ ਅਤੇ 6,857 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ ਬਕਾਏ ਦੀ ਅਦਾਇਗੀ ਦੀ ਵੀ ਮੰਗ ਕੀਤੀ।

ਪੰਜਾਬ ਨੂੰ ਆਪਣੇ ਸੁਝਾਅ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕਰਨ ਲਈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੂੰ ਦਰਪੇਸ਼ ਵਿਲੱਖਣ ਚੁਣੌਤੀਆਂ, ਖਾਸ ਤੌਰ ‘ਤੇ ਪਾਕਿਸਤਾਨ ਨਾਲ ਲੱਗਦੀ ਸਰਹੱਦ ਦੇ ਮੱਦੇਨਜ਼ਰ ਰਾਜ ਦੇ ਬੁਨਿਆਦੀ ਢਾਂਚੇ ਅਤੇ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨ ਲਈ ਸੂਬੇ ਵਾਸਤੇ ਪ੍ਰੋਤਸਾਹਨ ਪੈਕੇਜ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਆਉਣ ਵਾਲਾ ਕੇਂਦਰੀ ਬਜਟ ਨਾਗਰਿਕ ਭਲਾਈ, ਖੇਤਰੀ ਵਿਕਾਸ ਨੂੰ ਅੱਗੇ ਵਧਾਉਣ ਅਤੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇੱਕ ਹੁਲਾਰੇ ਵਜੋਂ ਕੰਮ ਕਰੇਗਾ।

Tags: BREAKING NEWSBreaking news in PunjabiHarpal Singh CheemaLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 25, 2026
0

ICC Women’s T20 World Cup :ਭਾਰਤ - ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ - ਟੀਮ ਇੰਡੀਆ ਨੂੰ ਮਿਲਿਆ 137 ਦੌੜਾਂ ਦਾ ਟੀਚਾ...

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

by Jaspreet Kaur
June 25, 2026
0

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU 'ਚ ਭਰਤੀ ਮਹਾਰਾਸ਼ਟਰ, 25 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Most Popular

International: ਡੋਮਿਨਿਕਨ ਰੀਪਬਲਿਕ ਵਿੱਚ ਐਮਰਜੈਂਸੀ ਲੈਂਡਿੰਗ ਦੌਰਾਨ ਪ੍ਰਾਈਵੇਟ ਜੈੱਟ ਕ੍ਰੈਸ਼

International: ਡੋਮਿਨਿਕਨ ਰੀਪਬਲਿਕ ਵਿੱਚ ਐਮਰਜੈਂਸੀ ਲੈਂਡਿੰਗ ਦੌਰਾਨ ਪ੍ਰਾਈਵੇਟ ਜੈੱਟ ਕ੍ਰੈਸ਼

by Ranjit Singh
3 weeks ago
0

International: ਡੋਮਿਨਿਕਨ ਰੀਪਬਲਿਕ ਵਿੱਚ ਐਮਰਜੈਂਸੀ ਲੈਂਡਿੰਗ ਦੌਰਾਨ ਪ੍ਰਾਈਵੇਟ ਜੈੱਟ ਕ੍ਰੈਸ਼ - ਜਹਾਜ਼ ਰਨਵੇਅ 'ਤੇ ਬਣਿਆ ਅੱਗ ਦਾ ਗੋਲਾ - ਪਾਇਲਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 