President ਦ੍ਰੋਪਦੀ ਮੁਰਮੂ ਨੇ ਮਨਮੋਹਨ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਟ
- ਪਰਿਵਾਰ ਨਾਲ ਜਤਾਈ ਹਮਦਰਦੀ
- ਕੱਲ੍ਹ ਕੀਤਾ ਜਾਵੇਗਾ ਅੰਤਿਮ ਸੰਸਕਾਰ
ਨਵੀ ਦਿੱਲੀ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਹੁਣ ਇਸ ਦੁਨੀਆ ‘ਤੇ ਨਹੀਂ ਰਹੇ। ਵੀਰਵਾਰ, 26 ਦਸੰਬਰ 2024 ਨੂੰ ਰਾਤ 10 ਵਜੇ ਦੇ ਕਰੀਬ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦਿੱਲੀ ਦੇ ਏਮਜ਼ ‘ਚ ਆਖਰੀ ਸਾਹ ਲਏ। ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੀ। ਇਸ ਤੋਂ ਪਹਿਲਾਂ ਫੌਜੀ ਅਧਿਕਾਰੀਆਂ ਨੇ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਨੂੰ ਤਿਰੰਗੇ ਨਾਲ ਲਪੇਟਿਆ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਡਾ: ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਡਾ: ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਭਲਕੇ ਕਾਂਗਰਸ ਦੇ ਮੁੱਖ ਦਫ਼ਤਰ ਵਿੱਚ ਰੱਖੀ ਜਾਵੇਗੀ, ਜਿੱਥੇ ਆਮ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਜਾਣਕਾਰੀ ਮੁਤਾਬਕ ਮਨਮੋਹਨ ਸਿੰਘ ਦਾ ਕੱਲ੍ਹ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਹੋਵੇਗਾ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/