President ਮੁਰਮੂ ਵੱਲੋਂ ਪੰਜਾਬ ਦੀ ਧੀ ਸਾਨਵੀ ਸਣੇ 17 ਬੱਚੇ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ
- – ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਕੀਤਾ ਗਿਆ ਸਮਾਗਮ
ਨਵੀ ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਪੰਜਾਬ ਦੀ ਧੀ ਸਾਨਵੀ ਸਣੇ 17 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਸ ਵਾਰ 14 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ 7 ਲੜਕੇ ਅਤੇ 10 ਲੜਕੀਆਂ ਸ਼ਾਮਲ ਹਨ। ਦੱਸ ਦਈਏ ਕਿ ਬਾਲ ਪੁਰਸਕਾਰ ਸੱਤ ਸ਼੍ਰੇਣੀਆਂ ਵਿੱਚ ਦਿੱਤੇ ਜਾਂਦੇ ਹਨ। ਜਿਸ ਵਿੱਚ ਕਲਾ ਅਤੇ ਸੱਭਿਆਚਾਰ, ਬਹਾਦਰੀ, ਨਵੀਨਤਾ, ਵਿਗਿਆਨ ਅਤੇ ਤਕਨਾਲੋਜੀ, ਸਮਾਜਿਕ ਕਾਰਜ, ਖੇਡਾਂ ਅਤੇ ਵਾਤਾਵਰਣ ਸ਼ਾਮਲ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/