Prime Minister Modi ਅੱਜ ਮਹਾਰਾਸ਼ਟਰ ਦੌਰੇ ‘ਤੇ
ਚੰਡੀਗੜ੍ਹ, 20 ਸਤੰਬਰ(ਵਿਸ਼ਵ ਵਾਰਤਾ) Prime Minister Modi ਅੱਜ ਮਹਾਰਾਸ਼ਟਰ ਦੌਰੇ ‘ਤੇ ਹਨ। ਇਸ ਦੌਰਾਨ PM Modi
‘ਪੀਐੱਮ ਵਿਸ਼ਵਕਰਮਾ’ ਪ੍ਰੋਗਰਾਮ ‘ਚ ਹਿੱਸਾ ਲੈਣਗੇ। ਇਸ ਦੇ ਨਾਲ ਹੀ ਆਚਾਰੀਆ ਚਾਣਕਿਆ ਕੌਸ਼ਲ ਵਿਕਾਸ ਯੋਜਨਾ ਅਤੇ ਪੁਣਯਸ਼ਲੋਕ ਅਹਿਲਿਆਬਾਈ ਹੋਲਕਰ ਵੂਮੈਨ ਸਟਾਰਟ-ਅੱਪ ਯੋਜਨਾ ਲਾਂਚ ਕਰਨਗੇ।
ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਸ਼ੁੱਕਰਵਾਰ ਸਵੇਰੇ ਕਰੀਬ 11:30 ਵਜੇ ਮਹਾਰਾਸ਼ਟਰ ਦੇ ਵਰਧਾ ਪਹੁੰਚਣਗੇ। ਇੱਥੇ ਉਹ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਅਤੇ ਲੋਨ ਜਾਰੀ ਕਰਨਗੇ। ਉਹ ਇਸ ਦੇ ਇੱਕ ਸਾਲ ਪੂਰੇ ਹੋਣ ‘ਤੇ ਇੱਕ ਯਾਦਗਾਰੀ ਡਾਕ ਟਿਕਟ ਵੀ ਜਾਰੀ ਕਰਨਗੇ। ਇਸ ਤੋਂ ਇਲਾਵਾ ਮਹਾਰਾਸ਼ਟਰ ਸਰਕਾਰ ਦੀ ਆਚਾਰੀਆ ਚਾਣਕਿਆ ਹੁਨਰ ਵਿਕਾਸ ਕੇਂਦਰ ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਰਾਹੀਂ 15 ਤੋਂ 45 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਉਹ ਆਤਮ ਨਿਰਭਰ ਬਣ ਸਕਣ। ਰਾਜ ਦੇ ਲਗਭਗ 1.5 ਲੱਖ ਨੌਜਵਾਨਾਂ ਨੂੰ ਹਰ ਸਾਲ ਮੁਫਤ ਹੁਨਰ ਵਿਕਾਸ ਸਿਖਲਾਈ ਦਿੱਤੀ ਜਾਵੇਗੀ। PM Modi ਪੁਣਯਸ਼ਲੋਕ ਅਹਿਲਿਆ ਦੇਵੀ ਹੋਲਕਰ ਵੂਮੈਨ ਸਟਾਰਟਅੱਪ ਸਕੀਮ ਵੀ ਲਾਂਚ ਕਰਨਗੇ। ਇਸ ਯੋਜਨਾ ਦੇ ਤਹਿਤ ਮਹਾਰਾਸ਼ਟਰ ਵਿੱਚ ਔਰਤਾਂ ਦੀ ਅਗਵਾਈ ਵਾਲੇ ਸਟਾਰਟਅੱਪ ਨੂੰ ਸ਼ੁਰੂਆਤੀ ਪੜਾਅ ਵਿੱਚ ਮਦਦ ਕੀਤੀ ਜਾਵੇਗੀ। ਇਸ ਯੋਜਨਾ ਤਹਿਤ 25 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। Prime Minister ਅਮਰਾਵਤੀ ਵਿੱਚ ਪੀਐਮ ਮੈਗਾ ਇੰਟੈਗਰੇਟਿਡ ਟੈਕਸਟਾਈਲ ਰੀਜਨ ਅਤੇ ਐਪਰਲ (ਪੀਐਮ ਮਿੱਤਰਾ) ਪਾਰਕ ਦਾ ਨੀਂਹ ਪੱਥਰ ਰੱਖਣਗੇ।