PRTC ਦੇ ਕੰਡਕਟਰਾਂ ਲਈ ਨਵੇਂ ਹੁਕਮ ਜਾਰੀ
– ਡਰਾਈਵਰ ਨਾਲ ਅੱਗੇ ਦੀ ਸੀਟ ‘ਤੇ ਨਹੀਂ ਬੈਠ ਸਕਣਗੇ ਕੰਡਕਟਰ
– ਹੁਕਮਾਂ ਦੀ ਉਲੰਘਣਾ ਕਰਨ ‘ਤੇ ਕੀਤੀ ਜਾਵੇਗੀ ਕਾਰਵਾਈ
ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੀਆਰਟੀਸੀ (PRTC) ਵੱਲੋਂ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਇਸ ਹੁਕਮ ਮੁਤਾਬਕ ਹੁਣ ਪੀ.ਆਰ.ਟੀ.ਸੀ. ਦੇ ਕੰਡਕਟਰ ਡਰਾਈਵਰ ਕੋਲ ਅਗਲੀ ਸੀਟ ‘ਤੇ ਨਹੀਂ ਬੈਠ ਸਕਣਗੇ। ਕੰਡਕਟਰਾਂ ਨੂੰ ਪਿਛਲੇ ਪਾਸੇ ਖਿੜਕੀ ਦੇ ਨਾਲ ਵਾਲੀ ਸੀਟ ‘ਤੇ ਬੈਠਣਾ ਹੋਵੇਗਾ।
ਪੀਆਰਟੀਸੀ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਦਫ਼ਤਰ ਨੂੰ ਵਾਰ-ਵਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਪੀਆਰਟੀਸੀ ਕੰਡਕਟਰ ਆਪਣੀ ਡਿਊਟੀ ਦੌਰਾਨ ਮੋਟਰ ਵਹੀਕਲ ਐਕਟ ਦੀ ਧਾਰਾ ਤਹਿਤ ਨਿਰਧਾਰਤ ਸੀਟਾਂ ’ਤੇ ਨਹੀਂ ਬੈਠਦੇ ਸਗੋਂ ਬੱਸਾਂ ਵਿੱਚ ਇੰਜਣ ਵਾਲੀ ਸੀਟ ਜਾਂ ਡਰਾਈਵਰ ਦੇ ਕੋਲ ਬੈਠੇ ਪਾਏ ਜਾਂਦੇ ਹਨ। ਪਰ ਹੁਣ ਜਿਹੜੇ ਕੰਡਕਟਰ ਉਪਰੋਕਤ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ ਅਤੇ ਜੇਕਰ ਕੋਈ ਕੰਡਕਟਰ ਡਿਊਟੀ ਦੌਰਾਨ ਬੱਸ ਦੀ ਪਹਿਲੀ ਸੀਟ ‘ਤੇ ਜਾਂ ਡਰਾਈਵਰ ਦੇ ਕੋਲ ਵਾਲੀ ਸੀਟ ‘ਤੇ ਬੈਠਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/