PSEB ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ
ਚੰਡੀਗੜ੍ਹ, 30 ਦਸੰਬਰ 2025 (ਵਿਸ਼ਵ ਵਾਰਤਾ): ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਡੇਟਸ਼ੀਟ ਦੇ ਅਨੁਸਾਰ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂ ਹੋਣਗੀਆਂ ਅਤੇ 27 ਫਰਵਰੀ ਤੱਕ ਚੱਲਣਗੀਆਂ।

10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 6 ਮਾਰਚ ਨੂੰ ਸ਼ੁਰੂ ਹੋਣਗੀਆਂ ਅਤੇ 1 ਅਪ੍ਰੈਲ ਨੂੰ ਖਤਮ ਹੋਣਗੀਆਂ। ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਨੂੰ ਸ਼ੁਰੂ ਹੋਣਗੀਆਂ ਅਤੇ 4 ਅਪ੍ਰੈਲ ਨੂੰ ਖਤਮ ਹੋਣਗੀਆਂ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਰੇ ਵਿਦਿਆਰਥੀਆਂ ਨੂੰ ਸਮੇਂ ਸਿਰ ਪ੍ਰੀਖਿਆ ਦੀ ਤਿਆਰੀ ਕਰਨ ਅਤੇ ਡੇਟਸ਼ੀਟ ਸੰਬੰਧੀ ਵਿਸਤ੍ਰਿਤ ਜਾਣਕਾਰੀ ਲਈ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਣ ਦੀ ਸਲਾਹ ਦਿੱਤੀ ਹੈ। ਸੂਬੇ ਵਿੱਚ ਲਗਭਗ 900,000 ਵਿਦਿਆਰਥੀ ਪ੍ਰੀਖਿਆ ਦੇਣਗੇ।
8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ

10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























