PSEB ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਅੱਠਵੀਂ ਸ਼੍ਰੇਣੀ ਦਾ ਨਤੀਜਾ
– ਪੰਜਾਬ ਦੀਆਂ ਧੀਆਂ ਨੇ ਮਾਰੀਆ ਮੱਲਾ
ਚੰਡੀਗੜ੍ਹ, 10 ਅਪ੍ਰੈਲ 2026 (ਵਿਸ਼ਵ ਵਾਰਤਾ) – ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਠਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਪ੍ਰੀਖਿਆ ਵਿੱਚ 10,422 ਸਕੂਲਾਂ ਦੇ ਕੁੱਲ 2,62,966 ਵਿਦਿਆਰਥੀ ਸ਼ਾਮਲ ਹੋਏ। ਇਨ੍ਹਾਂ ਵਿੱਚੋਂ 2,53,789 ਵਿਦਿਆਰਥੀ ਪਾਸ ਹੋਏ। ਇਸ ਤਰ੍ਹਾਂ ਪ੍ਰੀਖਿਆ ਦਾ ਕੁੱਲ ਪਾਸ ਫ਼ੀਸਦੀ 96.51% ਰਿਹਾ।
ਦਸ ਦਈਏ ਕਿ ਬੋਰਡ ਪ੍ਰੀਖਿਆ ‘ਚ ਪੰਜਾਬ ਦੀਆਂ ਧੀਆਂ ਨੇ ਮੱਲਾ ਮਾਰੀਆ ਹਨ। ਤਮੰਨਾ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫ਼ਰੀਦਕੋਟ) ਦੀ ਵਿਦਿਆਰਥਣ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਉਸ ਨੇ 600 ਵਿੱਚੋਂ 600 ਅੰਕ (100%) ਪ੍ਰਾਪਤ ਕੀਤੇ। ਜਦਕਿ ਦੂਜਾ ਸਥਾਨ ਜਪਨੀਤ ਕੌਰ, ਸਰਕਾਰੀ ਮਿਡਲ ਸਕੂਲ, ਅਰਕਵਾਸ (ਸੰਗਰੂਰ) ਨੇ ਪ੍ਰਾਪਤ ਕੀਤਾ ਹੈ। ਉਸ ਨੇ 600 ਵਿੱਚੋਂ 598 ਅੰਕ (99.67%) ਹਾਸਲ ਕੀਤੇ। ਜਦਕਿ ਜਸ਼ਨਦੀਪ ਕੌਰ, ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫ਼ਰੀਦਕੋਟ) ਤੀਜੇ ਸਥਾਨ ‘ਤੇ ਰਹੀ ਹੈ। ਉਸ ਨੇ ਵੀ 600 ਵਿੱਚੋਂ 598 ਅੰਕ (99.67%) ਪ੍ਰਾਪਤ ਕੀਤੇ। ਬੋਰਡ ਦੇ ਨਿਯਮਾਂ ਅਨੁਸਾਰ, ਅੰਕ ਬਰਾਬਰ ਹੋਣ ‘ਤੇ ਘੱਟ ਉਮਰ ਵਾਲੇ ਵਿਦਿਆਰਥੀ ਨੂੰ ਮੈਰਿਟ ਵਿੱਚ ਉੱਚਾ ਸਥਾਨ ਦਿੱਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























