PSPCL ਵੱਲੋਂ ਕਣਕ ਦੇ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਚਾਉਣ ਲਈ ਨਵੀਂ ਐਡਵਾਈਜ਼ਰੀ ਜਾਰੀ
ਚੰਡੀਗੜ੍ਹ, 1 ਅਪ੍ਰੈਲ (ਵਿਸ਼ਵ ਵਾਰਤਾ)-ਪੀ.ਐਸ.ਪੀ.ਸੀ.ਐਲ. ਦੇ ਬੁਲਾਰੇ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣੇ ਖੇਤਾਂ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਜਾਂ ਟਰਾਂਸਫਾਰਮਰਾਂ ਵਿੱਚ ਸਪਾਰਕਿੰਗ ਦੇਖਦੇ ਹਨ ਤਾਂ ਨੇੜਲੇ ਪੀ.ਐਸ.ਪੀ.ਸੀ.ਐਲ ਦਫ਼ਤਰਾਂ ਨੂੰ ਸੂਚਿਤ ਕਰਨ।
ਬੁਲਾਰੇ ਨੇ ਖਪਤਕਾਰਾਂ ਨੂੰ ਇਹ ਵੀ ਦੱਸਿਆ ਕਿ ਉਹ ਹੈਲਪਲਾਈਨ ਨੰਬਰ 9646106835 ਅਤੇ 9646106836 ‘ਤੇ ਵੀ ਆਪਣੀਆਂ ਬਿਜਲੀ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਜੋ ਕਿ 24 ਘੰਟੇ ਕੰਮ ਕਰਨਗੇ। ਖਪਤਕਾਰ ਵਟਸਐਪ ਨੰਬਰ 9646106835 ‘ਤੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਵੀ ਪੰਜਾਬ ਦੇ ਕਿਸਾਨਾਂ ਨੂੰ ਟਰਾਂਸਫਾਰਮਰ ਦੇ ਆਲੇ ਦੁਆਲੇ ਇੱਕ ਮਰਲੇ ਕਣਕ ਦੀ ਕਟਾਈ ਕਰਨ ਦੀ ਅਪੀਲ ਕੀਤੀ ਹੈ। ਖੇਤ ਵਿੱਚ ਟਰਾਂਸਫਾਰਮਰ ਦੇ ਆਲੇ-ਦੁਆਲੇ 10 ਮੀਟਰ ਦਾ ਘੇਰਾ ਗਿੱਲਾ ਕੀਤਾ ਜਾਵੇ ਤਾਂ ਜੋ ਜੇਕਰ ਕੋਈ ਚੰਗਿਆੜੀ ਡਿੱਗ ਵੀ ਜਾਵੇ ਤਾਂ ਅੱਗ ਲੱਗਣ ਤੋਂ ਬਚ ਸਕੇ।





















