PU ਸੈਨੇਟ ਚੋਣਾਂ : ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਸਾਰੀਆਂ ਜਥੇਬੰਦੀਆਂ ਨੂੰ ਕੀਤੀ ਗਈ ਖਾਸ ਅਪੀਲ
ਚੰਡੀਗੜ੍ਹ,19 ਨਵੰਬਰ 2025 (ਵਿਸ਼ਵ ਵਾਰਤਾ): ਪੰਜਾਬ ਯੂਨੀਵਰਸਿਟੀ (PU) ਵਿੱਚ ਸੈਨੇਟ ਚੋਣਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ।ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਦਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਨਹੀਂ ਹੋ ਜਾਂਦਾ। ਇਸ ਵਿਚਾਲੇ ਹੀ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਇਕ ਖਾਸ ਅਪੀਲ ਕੀਤੀ ਗਈ ਹੈ।
ਅੰਦੋਲਨ ਵਿੱਚ ਸ਼ਾਮਲ ਵੱਖ-ਵੱਖ ਵਿਦਿਆਰਥੀ ਯੂਨੀਅਨ ਆਗੂਆਂ ਦੀ ਇੱਕ ਮੀਟਿੰਗ 20 ਨਵੰਬਰ ਨੂੰ ਬੁਲਾਈ ਗਈ ਹੈ।ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਜਾਰੀ ਸੰਦੇਸ਼ ‘ਚ ਕਿਹਾ ਗਿਆ ਹੈ ਕਿ ” ਭਲਕੇ 20 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਦੇ ਮੱਦੇਨਜ਼ਰ ਸਾਰੀਆਂ ਜਥੇਬੰਦੀਆਂ (ਕਿਸਾਨ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਅਧਿਆਪਕ ਜਥੇਬੰਦੀਆਂ) ਦੇ 2 -2 ਨੁਮਾਇੰਦੇ ਪੰਜਾਬ ਯੂਨੀਵਰਸਿਟੀ ਦੇ ਕਮੇਟੀ ਰੂਮ ‘ਚ ਪੁੱਜਣ। ਕੱਲ੍ਹ ਦੀ ਮੀਟਿੰਗ ‘ਚ ਅੱਗੇ ਦੀ ਰਣਨੀਤੀ ਉਲੀਕੀ ਜਾਵੇਗੀ”
ਇਸ ਤੋਂ ਪਹਿਲਾਂ ਵਿਰੋਧ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ਆਉਣ ਵਾਲੀਆਂ ਪ੍ਰੀਖਿਆਵਾਂ ਦੇ ਬਾਈਕਾਟ ਦਾ ਵੀ ਐਲਾਨ ਕੀਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























