PU Senate issue :ਕੇਂਦਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਵਾਲਾ ਫ਼ੈਸਲਾ ਲਿਆ ਵਾਪਸ
ਚੰਡੀਗੜ੍ਹ, 5 ਨਵੰਬਰ 2025 (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ (PU Senate issue) ਨੂੰ ਭੰਗ ਕਰਨ ਵਾਲਾ ਫ਼ੈਸਲਾ ਵਾਪਸ ਲੈ ਲਿਆ ਹੈ ਵਿਦਿਆਰਥੀ ਯੂਨੀਅਨ ਅਤੇ ਕਈ ਆਗੂ ਕਈ ਦਿਨਾਂ ਤੋਂ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੇ ਸਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਜਾਣ ਦਾ ਫੈਸਲਾ ਲਿਆ ਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ-ਹੈਂਡਲ ‘ਤੇ ਇੱਕ ਪੋਸਟ ਸਾਂਝੀ ਕਰ ਕੇ ਕਿਹਾ ਸੀ ਕਿ “ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਤੇ ਸਿੰਡੀਕੇਟ ਨੂੰ ਗੈਰ ਸੰਵਿਧਾਨਕ ਤੌਰ ‘ਤੇ ਭੰਗ ਕਰਕੇ ਨੋਟੀਫ਼ਿਕੇਸ਼ਨ ਜਾਰੀ ਕਰਨ ਵਿਰੁੱਧ ਪੰਜਾਬ ਸਰਕਾਰ ਹਾਈਕੋਰਟ ਜਾਵੇਗੀ..ਦੇਸ਼ ਦੇ ਉੱਘੇ ਅਤੇ ਸਪੈਸ਼ਲਿਸਟ ਵਕੀਲਾਂ ਦਾ ਪੈਨਲ ਬਣਾ ਕੇ ਇਸ ਧੱਕੇਸ਼ਾਹੀ ਵਿਰੁੱਧ ਡਟਕੇ ਲੜਾਈ ਲੜਾਂਗੇ..ਆਉਣ ਵਾਲੇ ਦਿਨਾਂ ਵਿਚ ਵਿਧਾਨ ਸਭਾ ਵਿਚ ਵੀ ਮੁੱਦਾ ਲਿਆਂਦਾ ਜਾਵੇਗਾ ਤਾਂ ਕਿ ਵਿਧਾਨਕ ਤੌਰ ‘ਤੇ ਵੀ ਪੰਜਾਬ ਦਾ ਪੱਖ ਮਜ਼ਬੂਤ ਹੋ ਸਕੇ”
























