PUNJAB : ਜ਼ਿਮਨੀ ਚੋਣਾਂ ਲਈ ਪੰਜਾਬ ਕਾਂਗਰਸ ਅੱਜ ਕਰ ਸਕਦੀ ਹੈ ਉਮੀਦਵਾਰਾਂ ਦਾ ਐਲਾਨ !
ਆਮ ਆਦਮੀ ਪਾਰਟੀ ਪਹਿਲਾਂ ਹੀ ਕਰ ਚੁੱਕੀ ਹੈ ਆਪਣੇ ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ, 21ਅਕਤੂਬਰ(ਵਿਸ਼ਵ ਵਾਰਤਾ) PUNJAB ਦੇ 4 ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ’ਚ 13 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਲਈ ਪੰਜਾਬ ਕਾਂਗਰਸ ਅੱਜ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਆਮ ਆਦਮੀ ਪਾਰਟੀ ਵੱਲੋਂ ਇਨ੍ਹਾਂ 4 ਹਲਕਿਆਂ ’ਚ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਲੀਡਰਸ਼ਿਪ ਇਨ੍ਹਾਂ ਸੀਟਾਂ ’ਤੇ ਮਜ਼ਬੂਤੀ ਨਾਲ ਟੱਕਰ ਦੇਣ ਵਾਲੇ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਲਗਾਤਾਰ ਚਰਚਾ ਕਰ ਰਹੀ ਹੈ। ਚਰਚਾ ਇਹ ਵੀ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਗਿੱਦੜਬਾਹਾ ਤੋਂ ਟਿਕਟ ਮਿਲ ਸਕਦੀ ਹੈ। ਬਾਕੀ 3 ਹਲਕਿਆਂ ’ਚ ਵੀ ਪਾਰਟੀ ਵੱਲੋਂ ਲਗਭਗ ਨਾਂ ਫਾਈਨਲ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਦਾ ਐਲਾਨ ਅੱਜ ਹੋ ਸਕਦਾ ਹੈ।
Breaking News : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਤੇ ਜਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ























