PUNJAB ਦੀ ਪਹਿਲੀ ਮਹਿਲਾ ਮੁੱਖ ਸਕੱਤਰ ਵਿਨੀ ਮਹਾਜਨ ਹੋਏ ਸੇਵਾਮੁਕਤ
ਚੰਡੀਗੜ੍ਹ, 1 ਨਵੰਬਰ(ਵਿਸ਼ਵ ਵਾਰਤਾ)ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਅਤੇ ਸੀਨੀਅਰ IAS ਵਿੰਨੀ ਮਹਾਜਨ ਸੇਵਾਮੁਕਤ ਹੋ ਗਏ ਹਨ। ਇਸ ਸਮੇਂ ਉਹ ਕੇਂਦਰ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਸਨ। ਉਹ ਵੀਰਵਾਰ ਨੂੰ ਸੇਵਾਮੁਕਤ ਹੋਏ ਹਨ, ਅੱਜ ਸਵੇਰੇ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
https://x.com/mahajan_vini/status/1852166532086010345
ਉਨਾਂ ਨੇ ਆਪਣੀ ਪੋਸਟ ਵਿੱਚ ਲਿਖਿਆ “ਕੱਲ੍ਹ ਮੈਂ ਆਪਣੇ ਰਾਜ ਪੰਜਾਬ ਅਤੇ ਭਾਰਤ ਸਰਕਾਰ ਵਿੱਚ 37 ਸਾਲ ਤੋਂ ਵੱਧ ਦੇ ਬਹੁਤ ਤਸੱਲੀਬਖਸ਼ ਕਾਰਜਕਾਲ ਤੋਂ ਬਾਅਦ IAS ਤੋਂ ਸੇਵਾਮੁਕਤ ਹੋਈ। ਮੈਂ ਬਹੁਤ ਸਾਰੇ ਲੋਕਾਂ ਦੇ ਅਥਾਹ ਸਮਰਥਨ ਅਤੇ ਮੌਕਿਆਂ ਲਈ ਧੰਨਵਾਦੀ ਹਾਂ”
ਵਿਨੀ ਮਹਾਜਨ 1987 ਬੈਚ ਦੀ ਆਈਏਐਸ ਅਧਿਕਾਰੀ ਹੈ। ਉਹਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੌਰਾਨ ਪੰਜਾਬ ਦਾ ਮੁੱਖ ਸਕੱਤਰ ਬਣਾਇਆ ਗਿਆ ਸੀ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ 2020 ਵਿੱਚ ਕਰਨ ਅਵਤਾਰ ਸਿੰਘ ਨੂੰ ਹਟਾ ਕੇ ਦਿੱਤੀ ਗਈ ਸੀ।
ਉਸ ਸਮੇਂ ਉਨ੍ਹਾਂ ਦੇ ਪਤੀ ਦਿਨਕਰ ਗੁਪਤਾ ਵੀ ਪੰਜਾਬ ਦੇ ਡੀਜੀਪੀ ਸਨ। ਉਹ 1987 ਬੈਚ ਦੇ ਆਈਪੀਐਸ ਵੀ ਹਨ।























