PUNJAB ਦੇ ਨੌਜਵਾਨ ਦੀ ਅਮਰੀਕਾ ‘ਚ ਗੋਲੀਆਂ ਮਾਰ ਕੇ ਹੱਤਿਆ
ਚੰਡੀਗੜ੍ਹ, 29ਅਕਤੂਬਰ(ਵਿਸ਼ਵ ਵਾਰਤਾ) ਵਿਦੇਸ਼ਾਂ ਤੋਂ ਪੰਜਾਬ ਦੇ ਨੌਜਵਾਨਾਂ ਦੀ ਮੌਤ ਦੀਆਂ ਮੰਦਭਾਗੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਹੁਣ ਅਜਿਹੀ ਹੀ ਇੱਕ ਹੋਰ ਖਬਰ ਸਾਹਮਣੇ ਆਈ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਵਿੱਚ ਪੰਜਾਬ ਦੇ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਰਮਾਨ ਸਿੰਘ ਵਜੋਂ ਹੋਈ ਹੈ, ਜੋ ਪੰਜਾਬ ਦੇ ਪਟਿਆਲਾ ਦੇ ਕਸਬਾ ਸਮਾਣਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।ਦੱਸਿਆ ਜਾ ਰਿਹਾ ਹੈ ਕਿ ਅਰਮਾਨ 12ਵੀਂ ਪਾਸ ਕਰਨ ਤੋਂ ਬਾਅਦ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ‘ਚ ਮਾਤਮ ਛਾਇਆ ਹੋਇਆ ਹੈ। ਉਹ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ, ਉਸ ਨੂੰ ਉਸ ਦੇ ਘਰ ਨੇੜੇ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ।























