PUNJAB ਦੇ ਸਾਬਕਾ ਮੰਤਰੀ ਅਤੇ ਸੰਸਦ ਮੈਂਬਰ ਮੀਤ ਹੇਅਰ ਨੂੰ ਹੋਇਆ ਡੇਂਗੂ
ਚੰਡੀਗੜ੍ਹ, 26ਅਕਤੂਬਰ(ਵਿਸ਼ਵ ਵਾਰਤਾ) ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਡੇਂਗੂ ਪਾਜ਼ੇਟਿਵ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਹਨ। ਡਾਕਟਰਾਂ ਮੁਤਾਬਕ ਮੀਤ ਹੇਅਰ ਪੂਰੀ ਚੜ੍ਹਦੀ ਕਲਾ ਵਿੱਚ ਹਨ ਅਤੇ ਉਹਨਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਧਰ ਦੂਜੇ ਪਾਸੇ ਮੀਤ ਹੇਅਰ ਨੇ ਇਹ ਜਾਣਕਾਰੀ ਟਵੀਟ ਕਰਕੇ ਵੀ ਦਿੱਤੀ ਹੈ ਅਤੇ ਬਰਨਾਲਾ ਵਾਸੀਆਂ ਨੂੰ ਬਰਨਾਲਾ ਜ਼ਿਮਨੀ ਚੋਣ ਵਿੱਚ ਪਾਰਟੀ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੀ ਚੋਣ ਮੁਹਿੰਮ ਵਿੱਚ ਵੱਧ ਚੜ੍ਹ ਕੇ ਜ਼ੋਰ ਲਾਉਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਖੁਦ ਸਿਹਤਯਾਬ ਹੋ ਕੇ ਪ੍ਰਚਾਰ ਵਿੱਚ ਸ਼ਾਮਲ ਹੋਣ ਦੀ ਵੀ ਗੱਲ ਕੀਤੀ ਹੈ।