PUNJAB : ਬਹੁਜਨ ਸਮਾਜ ਪਾਰਟੀ ਨੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ‘ਚੋਂ ਕੱਢਿਆ ਬਾਹਰ
ਚੰਡੀਗੜ੍ਹ, 6 ਨਵੰਬਰ(ਵਿਸ਼ਵ ਵਾਰਤਾ) ਬਹੁਜਨ ਸਮਾਜ ਪਾਰਟੀ(ਬਸਪਾ) ਨੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਦਿੱਖਾ ਦਿੱਤਾ ਹੈ। ਹਾਈਕਮਾਂਡ ਨੇ ਗੜ੍ਹੀ ਇਹ ਵੱਡੀ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਲੈ ਕੇ ਕੀਤੀ ਦੱਸੀ ਜਾ ਰਹੀ ਹੈ। ਪੰਜਾਬ ਪ੍ਰਦੇਸ਼ ਜਲੰਧਰ, ਦਫਤਰ ਵੱਲੋਂ ਜਾਰੀ ਪੱਤਰ ਵਿੱਚ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿਚੋਂ ਕੱਢਣ ਦਾ ਕਾਰਨ ਅਨੁਸ਼ਾਸਨਹੀਣਤਾ ਦੱਸਿਆ ਗਿਆ ਹੈ। ਪੱਤਰ ਅਨੁਸਾਰ ਪਾਰਟੀ ਵੱਲੋਂ ਉਨ੍ਹਾਂ ਦੀ ਥਾਂ ‘ਤੇ ਅਵਤਾਰ ਸਿੰਘ ਕਰੀਮਪੁਰੀ ਨੂੰ ਪੰਜਾਬ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜੋ ਕਿ ਪਾਰਟੀ ਵਿਧਾਇਕ ਅਤੇ ਸਾਂਸਦ ਵੀ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ ਜਸਬੀਰ ਸਿੰਘ ਗੜ੍ਹੀ 2019 ਤੋਂ ਬਸਪਾ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/