• Latest
  • Trending
Punjab ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਨੂੰ ਹੁਲਾਰਾ ਦੇਣ ਲਈ ‘ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ: ਡਾ ਬਲਜੀਤ ਕੌਰ

Punjab ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਨੂੰ ਹੁਲਾਰਾ ਦੇਣ ਲਈ ‘ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ: ਡਾ ਬਲਜੀਤ ਕੌਰ

2 years ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

1 minute ago
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

6 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

9 minutes ago
ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

12 minutes ago
Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ

Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ

12 minutes ago
NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

30 minutes ago
Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

1 hour ago
Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

2 hours ago
ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

3 hours ago
Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

3 hours ago
Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

3 hours ago
CBI RAID ‘ਤੇ  ਪੰਜਾਬ ਵਿਜੀਲੈਂਸ  ਬਿਊਰੋ ਦਾ ਵੱਡਾ ਬਿਆਨ

CBI RAID ‘ਤੇ ਪੰਜਾਬ ਵਿਜੀਲੈਂਸ ਬਿਊਰੋ ਦਾ ਵੱਡਾ ਬਿਆਨ

4 hours ago
Hindi News
English News
Tuesday, May 12, 2026
No Result
View All Result
34 °c
Chandigarh
33 ° Wed
35 ° Thu
37 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਨੂੰ ਹੁਲਾਰਾ ਦੇਣ ਲਈ ‘ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ: ਡਾ ਬਲਜੀਤ ਕੌਰ

September 12, 2024
in ਖਬਰਾਂ, ਪੰਜਾਬ
Punjab ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਨੂੰ ਹੁਲਾਰਾ ਦੇਣ ਲਈ ‘ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ: ਡਾ ਬਲਜੀਤ ਕੌਰ

Punjab ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਨੂੰ ਹੁਲਾਰਾ ਦੇਣ ਲਈ ‘ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ: ਡਾ ਬਲਜੀਤ ਕੌਰ

Punjab ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਨੂੰ ਹੁਲਾਰਾ ਦੇਣ ਲਈ 'ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ: ਡਾ ਬਲਜੀਤ ਕੌਰ

ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਤਾਰ ਕਦਮ ਉਠਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ‘’ਕਿਚਨ ਗਰੀਨਜ਼” ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਔਰਤਾਂ ਅਤੇ ਬੱਚਿਆਂ ਦੀ ਤੰਦਰੁਸਤ ਸਿਹਤ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਹੈ। ਇਸ ਨਵੀਂ ਪਹਿਲਕਦਮੀ ਤਹਿਤ ਸਾਰੇ ਆਂਗਣਵਾੜੀ ਕੇਂਦਰਾਂ ਵਿਖੇ ਔਸ਼ਧੀ ਅਤੇ ਪੌਸ਼ਟਿਕ ਗੁਣਾ ਵਾਲੇ ਪੌਦਿਆਂ ਲਗਾਏ ਜਾਣਗੇ ਜੋ ਇਨ੍ਹਾਂ ਕੇਂਦਰਾਂ ਨੂੰ ਪੌਸ਼ਟਿਕਤਾ ਦਾ ਕੇਂਦਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਕਿਚਨ ਗ੍ਰੀਨ ਪੋਸ਼ਨ ਵਾਟਿਕਾ ਪਹਿਲਕਦਮੀ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਵਿੱਚ ਪੌਸ਼ਟਿਕ ਤੱਤਾਂ ਦੀ ਕਮੀ ਨੂੰ ਦੂਰ ਕਰਦਿਆਂ ਉਨ੍ਹਾਂ ਦੀ ਸਿਹਤ ਨੂੰ ਤੰਦਰੁਸਤ ਬਣਾਉਣ ਲਈ ਮਹੱਤਵਪੂਰਨ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਔਸ਼ਧੀ ਗੁਣਾਂ ਨਾਲ ਭਰਪੂਰ ਇਨ੍ਹਾਂ ਜੜੀ-ਬੂਟੀਆਂ ਅਤੇ ਪੌਦਿਆਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਨਾਲ ਨਾ ਸਿਰਫ਼ ਕੁਪੋਸ਼ਣ ਦੀ ਸਮੱਸਿਆ ਹੱਲ ਹੋਵੇਗੀ ਸਗੋਂ ਇਹ ਲੋਕਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਵੀ ਪ੍ਰੇਰਿਤ ਕਰੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ “ਕਿਚਨ ਗ੍ਰੀਨਜ਼” ਪਹਿਲਕਦਮੀ ਤਹਿਤ ਵੱਖ-ਵੱਖ ਪੌਸ਼ਟਿਕ ਤੱਤਾਂ ਅਤੇ ਔਸ਼ਧੀ ਗੁਣਾ ਨਾਲ ਭਰਪੂਰ ਜੜੀ-ਬੂਟੀਆਂ ਜਿਵੇਂ ਕਿ ਮੋਰਿੰਗਾ, ਐਲੋਵੇਰਾ, ਅਸ਼ਵਗੰਧਾ, ਮੇਥੀ, ਨਿੰਮ, ਲੈਮਨ ਗਰਾਸ, ਬ੍ਰਹਮੀ, ਹਲਦੀ, ਆਂਵਲਾ, ਤੁਲਸੀ ਅਤੇ ਪੁਦੀਨਾ ਉਗਾਉਣ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਇਹਨਾਂ ਪੌਦਿਆਂ ਨੂੰ ਇਨ੍ਹਾਂ ਦੇ ਬੇਮਿਸਾਲ ਔਸ਼ਧੀ ਅਤੇ ਪੌਸ਼ਟੀ ਗੁਣਾਂ ਕਰਕੇ ਚੁਣਿਆ ਗਿਆ ਹੈ ਜੋ ਵੱਡੇ ਪੱਧਰ ‘ਤੇ ਬੱਚਿਆਂ, ਮਹਿਲਾਵਾਂ ਅਤੇ ਹੋਰਨਾਂ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਲਾਹੇਵੰਦ ਸਿੱਧ ਹੋਣਗੇ। ਇਸ ਤੋਂ ਇਲਾਵਾ ਸਥਾਨਕ ਲੋਕਾਂ ਨੂੰ ਵੀ ਇਨ੍ਹਾਂ ਪੌਦਿਆਂ ਦੇ ਪੌਸ਼ਟਿਕ ਗੁਣਾਂ ਦਾ ਲਾਭ ਉਠਾਉਣ ਲਈ ਘਰ ਵਿੱਚ ਹੀ ਇਨ੍ਹਾਂ ਪੌਦਿਆਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਸ ਪਹਿਲਕਦਮੀ ਨੂੰ ਪੰਜਾਬ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਵਿੱਚ ਲਾਗੂ ਕੀਤਾ ਜਾਵੇਗਾ ਤਾਂ ਜੋ ਹਰੇਕ ਭਾਈਚਾਰੇ ਨੂੰ ਇਸਦਾ ਲਾਭ ਮਿਲ ਸਕੇ। ਉਨ੍ਹਾਂ ਦੱਸਿਆ ਕਿ ਹਰੇਕ ਪੌਦੇ ਨੂੰ ਉਸਦੇ ਉੱਚ ਪੌਸ਼ਟਿਕ ਮੁੱਲ ਅਤੇ ਗੁਣਾਂ ਨੂੰ ਧਿਆਨ ਵਿੱਚ ਰੱਖ ਕੇ ਚੁਣਿਆ ਗਿਆ ਹੈ। ਉਦਾਹਰਨ ਲਈ ਮੋਰਿੰਗਾ (ਸੁਹਾਂਜਣ) ਦਾ ਬੂਟਾ ਵਿਟਾਮਿਨ, ਖਣਿਜ ਅਤੇ ਪ੍ਰੋਟੀਨ ਦਾ ਵੱਡਾ ਸਰੋਤ ਹੈ ਜੋ ਕੁਪੋਸ਼ਿਤ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਲਈ ਬੇਹੱਦ ਫਾਇਦੇਮੰਦ ਹੈ। ਮੇਥੀ ਅਤੇ ਆਂਵਲਾ ਵਰਗੇ ਹੋਰ ਪੌਦੇ ਕ੍ਰਮਵਾਰ ਆਇਰਨ ਅਤੇ ਵਿਟਾਮਿਨ ਸੀ ਵਰਗੇ ਲੋੜੀਂਦੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ।

ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਟਿਕਾਊ ਖੇਤੀ ਅਭਿਆਸਾਂ, ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਵਾਤਾਵਰਣ ਪ੍ਰਤੀ ਚੇਤਨਾ ਅਤੇ ਵਾਤਾਵਰਣ ਪੱਖੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਬਗੀਚਿਆਂ (ਕਿਚਨ ਗਾਰਡਨਸ) ਨੂੰ ਲਾਉਣ ਅਤੇ ਇਸਦੇ ਰੱਖ-ਰਖਾਅ ਲਈ ਸਥਾਨਕ ਭਾਈਚਾਰਿਆਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ “ਕਿਚਨ ਗ੍ਰੀਨਜ਼” ਪਹਿਲਕਦਮੀ ਮਹਿਲਾਵਾਂ ਅਤੇ ਬੱਚਿਆਂ ਨੂੰ ਇਨ੍ਹਾਂ ਪੌਦਿਆਂ ਦੇ ਸਿਹਤ ਪ੍ਰਤੀ ਲਾਭ ਅਤੇ ਰੋਜ਼ਾਨਾ ਖੁਰਾਕ ਵਿੱਚ ਇਨ੍ਹਾਂ ਨੂੰ ਕਿਵੇਂ ਸ਼ਾਮਲ ਕਰਨਾ ਹੈ, ਬਾਰੇ ਜਾਗਰੂਕ ਕਰਨ ਲਈ ਇੱਕ ਪਲੇਟਫਾਰਮ ਵਜੋਂ ਕੰਮ ਕਰੇਗੀ।

ਉਨ੍ਹਾਂ ਦੱਸਿਆ ਕਿ ਵਿਭਾਗ, ਇਸ ਪਹਿਲਕਦਮੀ ਨੂੰ ਸਫ਼ਲ ਬਣਾਉਣ ਲਈ ਵਚਨਬੱਧ ਹੈ ਅਤੇ ਇਸਦੇ ਉਦੇਸ਼ਾਂ ਦੀ ਪ੍ਰਾਪਤੀ ਲਈ ਸਾਰੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ। “ਕਿਚਨ ਗ੍ਰੀਨਜ਼” ਪਹਿਲਕਦਮੀ ਪੋਸ਼ਣ ਅਭਿਆਨ ਦੇ ਵਿਆਪਕ ਉਦੇਸ਼ਾਂ ਨਾਲ ਮੇਲ ਖਾਂਦੀ ਹੈ, ਜੋ ਪੰਜਾਬ ਦੇ ਲੋਕਾਂ ਦੀ ਸਮੁੱਚੀ ਸਿਹਤ ਅਤੇ ਤੰਦਰੁਸਤੀ ਵਿੱਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ।

Tags: BREAKING NEWSBreaking news in PunjabiKeywords from NewsLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

by Ankit
May 12, 2026
0

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ ਨਵੇਂ ਪ੍ਰਾਜੈਕਟ ਨਾਲ ਪੰਜਾਬ ਦੇ ਸਹਿਕਾਰੀ ਖੇਤਰ ਦੀ...

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

by Ankit
May 12, 2026
0

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

by Ankit
May 12, 2026
0

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ • ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

by Ankit
May 12, 2026
0

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ ਨਵੇਂ ਪ੍ਰਾਜੈਕਟ ਨਾਲ ਪੰਜਾਬ ਦੇ ਸਹਿਕਾਰੀ ਖੇਤਰ ਦੀ...

Most Popular

National: ਕੀ ਸੂਬਿਆਂ ‘ਚ ਹੋ ਰਹੀਆਂ ਚੋਣਾਂ ਤੋਂ ਬਾਅਦ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ?

National: ਕੀ ਸੂਬਿਆਂ ‘ਚ ਹੋ ਰਹੀਆਂ ਚੋਣਾਂ ਤੋਂ ਬਾਅਦ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ?

by Ranjit Singh
3 weeks ago
0

National: ਕੀ ਸੂਬਿਆਂ 'ਚ ਹੋ ਰਹੀਆਂ ਚੋਣਾਂ ਤੋਂ ਬਾਅਦ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ? ਨਵੀਂ ਦਿੱਲੀ, 24 ਅਪ੍ਰੈਲ 2026 –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 