PUNJAB : ਸਿੱਖਾਂ ਕੌਮ ਦੀ ਮਹਾਨ ਸੰਸਥਾ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਿੱਚ ਬਾਦਲ ਪਰਿਵਾਰ ਦਾ ਯੋਗਦਾਨ : ਰਵੀਇੰਦਰ ਸਿੰਘ
ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ)PUNJAB -ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਤੇ ਸਾਬਕਾ ਸਪੀਕਰ ਵਿਧਾਨ ਸਭਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਵੀਹਵੀਂ ਸਦੀ ਚ, ਪੰਜਾਬ ਦੇ ਇਤਿਹਾਸ ਵਿੱਚ ਵੱਡੀ ਭੂਮਿਕਾ ਨਿਭਾਈ ਹੈ। 14 ਦਸੰਬਰ 1920 ਨੂੰ ਅੰਮ੍ਰਿਤਸਰ ਵਿੱਚ ਗੁਰਦੁਆਰਾ ਸੁਧਾਰ ਲਹਿਰ ਲਈ ਬਣੇ ਵੱਖ ਵੱਖ ਇਲਾਕਿਆਂ ਦੇ ਜਥਿਆਂ ਤੇ ਨੁਮਾਇੰਦਿਆਂ ਦੀ ਮੀਟਿੰਗ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਕਿ ਇੱਕ ਕੇਂਦਰੀ ਜਥੇਬੰਦੀ, ਜਿਸ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਹੋਵੇ, ਬਣਾਈ ਜਾਵੇ ਪਰ ਸਿੱਖ ਕੌਮ ਦੀ ਇਹ ਮਹਾਨ ਸੰਸਥਾ ਨੂੰ ਬਾਦਲ ਪਰਿਵਾਰ ਨੇ ਆਪਣੇ ਪਰਿਵਾਰਵਾਦ ਤੱਕ ਸੀਮਤ ਕਰ ਦਿੱਤਾ, ਜਿਸ ਦਾ ਖਮਿਆਜ਼ਾ ਸਮੁੱਚਾ ਪੰਥ ਭੁਗਤ ਰਿਹਾ ਹੈ।
ਰਵੀਇੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਦੋਂ ਹੌਂਦ ਵਿਚ ਆਇਆ ਸੀ ਜਦ ਜ਼ੁਲਮ ਸਿਖ਼ਰਾਂ ਤੇ ਸੀ , ਪੰਜਾਬ ਦੇ ਗੁਰਦੁਆਰੇ ਭ੍ਰਿਸ਼ਟ ਹੋ ਚੁੱਕੇ ਸੀ ਪੁਜਾਰੀਆਂ ਅਤੇ ਮਹੰਤਾਂ ਦੇ ਹੱਥਾਂ ਵਿੱਚ ਸਨ ਅਤੇ ਅੰਗਰੇਜ਼ ਸਰਕਾਰ ਉਨ੍ਹਾਂ ਦੀ ਪਿੱਠ ’ਤੇ ਸੀ।
ਇਨਾਂ ਦੇ ਰਾਜ ਵਿੱਚ ਪੰਜਾਬ ਨਸ਼ਿਆਂ ਦੇ ਸਮੁੰਦਰ ਵਿੱਚ ਡੁੱਬ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ, ਰਿਸ਼ਵਤਖ਼ੋਰੀ ਸਿਖਰਾਂ ’ਤੇ ਪਹੁੰਚੀ। ਕਿਸਾਨ ਤੇ ਮਜ਼ਦੂਰ ਖ਼ੁਦਕੁਸ਼ੀਆਂ ਕਰਦੇ ਰਹੇ ਪਰ ਆਪਣੇ ਆਪ ਨੂੰ ਕਿਸਾਨੀ ਦੀ ਪੱਤ ਰੱਖਣ ਵਾਲੀ ਪਾਰਟੀ ਕਹਾਉਣ ਵਾਲੇ ਇਸ ਦਲ ਦੇ ਆਗੂ ਆਪਣੇ ਘਰ ਭਰਨ ਵਿੱਚ ਲੱਗੇ ਰਹੇ। । ਉਨ੍ਹਾਂ ਨੂੰ ਗ਼ਰੀਬ ਗੁਰਬਿਆਂ ਦੀ ਆਵਾਜ਼ ਸੁਣਨੀ ਬੰਦ ਹੋ ਗਈ। ਨੌਜਵਾਨਾਂ ਦਾ ਬਾਹਰਲੇ ਮੁਲਕਾਂ ਵੱਲ ਰੁਝਾਨ ਵੱਧਣ ਦਾ ਕਾਰਨ ਵੀ ਸੂਬੇ ਦੀ ਤਰਸਯੋਗ ਹਾਲਤ ਹੈ।
ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਅੱਜ ਵੀ ਸ੍ਰੋਮਣੀ ਅਕਾਲੀ ਦਲ ਮੁੜ ਪੁਨਰ ਸੁਰਜੀਤ ਹੋ ਸਕਦਾ ਹੈ ਜੇਕਰ ਬਾਦਲ ਪਰਿਵਾਰ ਦਾ ਠੱਪਾ ਇਨਾਂ ਤੋਂ ਲੱਥ ਜਾਵੇ। ਪਾਰਟੀ ਦੀ ਟਕਸਾਲੀ ਲੀਡਰਸ਼ਿਪ ਨੂੰ ਅੱਗੇ ਆਉਣਾ ਚਾਹੀਦਾ ਹੈ,
ਸਿੱਖ ਨੌਜਵਾਨਾਂ ਨੂੰ ਸਾਹਮਣੇ ਲਿਆਉਣਾ ਚਾਹੀਦਾ ਹੈ ,ਜਿਹੜੇ ਪੜ੍ਹੇ ਲਿਖੇ ਹੋਣ ਦੇ ਨਾਲ ਨਾਲ ਲੋਕਾਂ ਲਈ ਕੰਮ ਕਰਨ ਦੀ ਸਮਰੱਥਾ ਰੱਖਦੇ ਹੋਣ ਪੇਂਡੂ ਲੋਕਾਂ, ਕਿਸਾਨਾਂ ਤੇ ਦਲਿਤਾਂ ਦੇ ਹੱਕਾਂ ਵਿੱਚ ਆਵਾਜ਼ ਉਠਾਉਣ, ਜਿਹੜੇ ਗੁਰੂ ਨਾਨਕ ਦੇਵ ਜੀ ਦੇ ਸਾਂਝੀਵਾਲਤਾ ਦੇ ਰਸਤੇ ’ਤੇ ਚੱਲਣ ’ਤੇ ਯਕੀਨ ਰੱਖਦੇ ਹੋਣ ਅਤੇ ਜਿਨ੍ਹਾਂ ਦੇ ਮਨ ਧਨ ਤੇ ਸੱਤਾ ਦੇ ਲਾਲਚ ਵਿੱਚ ਗ੍ਰਸੇ ਹੋਏ ਨਾ ਹੋਣ। ਰਵੀਇੰਦਰ ਸਿੰਘ ਨੇ ਸਿੱਖ ਪੰਥ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਵਧ ਚੜ੍ਹ ਕੇ ਸਰਗਰਮੀ ਦਿਖਾਉਣ।