PUNJAB : ਅੱਜ ਚੌਥੀ ਵਾਰ ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ, 5 ਨਵੇਂ ਮੰਤਰੀ ਚੁੱਕਣਗੇ ਸਹੁੰ
ਜਾਣੋ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਅਤੇ ਫੇਰਬਦਲ ਕਦੋਂ-ਕਦੋਂ ਹੋਇਆ ?
ਚੰਡੀਗੜ੍ਹ, 23ਸਤੰਬਰ(ਵਿਸ਼ਵ ਵਾਰਤਾ) PUNJAB -ਦਿੱਲੀ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਪੰਜਾਬ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਵਿਸਥਾਰ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਸਮਾਂ ਮੰਗਿਆ ਹੈ। ਨਵੇਂ ਮੰਤਰੀਆਂ ਨੂੰ ਰਾਜ ਭਵਨ ਵਿੱਚ ਇੱਕ ਸਾਦੇ ਸਮਾਗਮ ਦੌਰਾਨ ਸ਼ਾਮ 5ਵਜੇ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਜਾਵੇਗੀ।
ਢਾਈ ਸਾਲ ਪੁਰਾਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਇਹ ਚੌਥੀ ਵਾਰ ਹੋਵੇਗਾ ਜਦੋਂ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਜਾ ਰਿਹਾ ਹੈ। 4 ਮੰਤਰੀਆਂ ਨੇ ਕੈਬਨਿਟ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। 5 ਨਵੇਂ ਮੰਤਰੀ ਬਣਾਏ ਜਾ ਸਕਦੇ ਹਨ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਇਹ ਅਹੁਦਾ ਖਾਲੀ ਹੈ।
ਖਣਨ ਅਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਕੈਬਨਿਟ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਸ਼ਾਮਚੁਰਾਸੀ ਤੋਂ ਡਾ: ਰਵਜੋਤ ਸਿੰਘ, ਸਾਹਨੇਵਾਲ ਦੇ ਹਰਦੀਪ ਸਿੰਘ ਮੁੰਡੀਆ, ਖੰਨਾ ਵਿਧਾਨ ਸਭਾ ਦੇ ਤਰੁਨਪ੍ਰੀਤ ਸਿੰਘ ਸੌਂਦ, ਲਹਿਰਾ ਦੇ ਬਰਿੰਦਰ ਕੁਮਾਰ ਗੋਇਲ ਅਤੇ ਜਲੰਧਰ ਪੱਛਮੀ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਨਵੇਂ ਉਮੀਦਵਾਰ ਹੋ ਸਕਦੇ ਹਨ | ਕੈਬਨਿਟ ਮੰਤਰੀਆਂ
ਮੰਤਰੀ ਮੰਡਲ ਦਾ ਵਿਸਥਾਰ ਅਤੇ ਫੇਰਬਦਲ ਕਦੋਂ ਹੋਇਆ ?
4 ਜੁਲਾਈ 2022: ਅਮਨ ਅਰੋੜਾ, ਇੰਦਰਬੀਰ ਨਿੱਝਰ, ਫੌਜਾ ਸਿੰਘ ਸਰਾੜੀ, ਚੇਤਨ ਸਿੰਘ ਜੋੜੇਮਾਜਰਾ, ਅਨਮੋਲ ਗਗਨ ਮਾਨ ਨੇ ਮੰਤਰੀ ਵਜੋਂ ਸਹੁੰ ਚੁੱਕੀ।
7 ਜਨਵਰੀ 2023: ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ, ਡਾ ਬਲਬੀਰ ਸਿੰਘ ਸਿਹਤ ਮੰਤਰੀ ਬਣੇ। ਚੇਤਨ ਸਿੰਘ ਜੌੜੇਮਾਜਰਾ ਤੋਂ ਸਿਹਤ ਵਿਭਾਗ ਲੈ ਗਏ। 5 ਹੋਰ ਮੰਤਰੀਆਂ ਦੇ ਵਿਭਾਗ ਬਦਲੇ ਗਏ।
31 ਮਈ 2023: ਡਾ. ਇੰਦਰਬੀਰ ਨਿੱਝਰ ਨੂੰ ਮੰਤਰੀ ਮੰਡਲ ਤੋਂ ਹਟਾ ਦਿੱਤਾ ਗਿਆ। ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ।