• Latest
  • Trending
ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਅੰਦਰੂਨੀ ਪੁਲਿਸ ਸੁਧਾਰ ਪ੍ਰਾਜੈਕਟ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣਿਆ Punjab 

ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਅੰਦਰੂਨੀ ਪੁਲਿਸ ਸੁਧਾਰ ਪ੍ਰਾਜੈਕਟ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣਿਆ Punjab 

2 years ago
FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

9 minutes ago
Internatainal: ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ: ਈਰਾਨੀ ਤੇਲ ਦੀ ਵਿਕਰੀ ਨੂੰ ਮਿਲੀ ਮਨਜ਼ੂਰੀ

Internatainal: ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ: ਈਰਾਨੀ ਤੇਲ ਦੀ ਵਿਕਰੀ ਨੂੰ ਮਿਲੀ ਮਨਜ਼ੂਰੀ

32 minutes ago
Weather News: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਨੇ ਫੜੀ ਰਫ਼ਤਾਰ

Weather News: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਨੇ ਫੜੀ ਰਫ਼ਤਾਰ

47 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Canada: ਮਾਂਟਰੀਅਲ ‘ਚ ਹੋਈ ਫਾਇਰਿੰਗ, ਹਮਲਾਵਰ ਸਮੇਤ ਤਿੰਨ ਦੀ ਮੌਤ

Canada: ਮਾਂਟਰੀਅਲ ‘ਚ ਹੋਈ ਫਾਇਰਿੰਗ, ਹਮਲਾਵਰ ਸਮੇਤ ਤਿੰਨ ਦੀ ਮੌਤ

1 hour ago
Chandigarh ‘ਚ ਅੱਜ ਮਨਾਇਆ ਜਾਵੇਗਾ ‘ਅੰਤਰਰਾਸ਼ਟਰੀ ਓਲੰਪਿਕ ਦਿਵਸ’

Chandigarh ‘ਚ ਅੱਜ ਮਨਾਇਆ ਜਾਵੇਗਾ ‘ਅੰਤਰਰਾਸ਼ਟਰੀ ਓਲੰਪਿਕ ਦਿਵਸ’

1 hour ago
National: ਅੱਜ ਬ੍ਰਿਕਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਮੀਟਿੰਗ ਦਾ ਦੂਜਾ ਅਤੇ ਆਖਰੀ ਦਿਨ

National: ਅੱਜ ਬ੍ਰਿਕਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਮੀਟਿੰਗ ਦਾ ਦੂਜਾ ਅਤੇ ਆਖਰੀ ਦਿਨ

2 hours ago
Women T20 World Cup: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women T20 World Cup: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

2 hours ago
Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

12 hours ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

12 hours ago
Hindi News
English News
Tuesday, June 23, 2026
No Result
View All Result
34 °c
Chandigarh
36 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਅੰਦਰੂਨੀ ਪੁਲਿਸ ਸੁਧਾਰ ਪ੍ਰਾਜੈਕਟ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣਿਆ Punjab 

September 23, 2024
in ਖਬਰਾਂ, ਪੰਜਾਬ
ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਅੰਦਰੂਨੀ ਪੁਲਿਸ ਸੁਧਾਰ ਪ੍ਰਾਜੈਕਟ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣਿਆ Punjab 

ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਅੰਦਰੂਨੀ ਪੁਲਿਸ ਸੁਧਾਰ ਪ੍ਰਾਜੈਕਟ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣਿਆ Punjab 

ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਦੇ ਸਪੈਸ਼ਲ ਡੀਜੀਪੀ ਗੁਰਪ੍ਰੀਤ ਦਿਓ ਵੱਲੋਂ ਇੰਡੀਅਨ ਪੁਲਿਸ ਫਾਊਂਡੇਸ਼ਨ ਦੇ ਉਪ ਪ੍ਰਧਾਨ ਡਾ. ਇਸ਼ ਕੁਮਾਰ (ਸੇਵਾਮੁਕਤ ਡੀਜੀਪੀ) ਦੀ ਮੌਜੂਦਗੀ ਵਿੱਚ ਇੰਡੀਅਨ ਪੁਲਿਸ ਫਾਊਂਡੇਸ਼ਨ, ਐਨਜੀਓ ਥਿੰਕਟੈਂਕ ਵੱਲੋਂ ਤਿਆਰ ਅਤੇ ਅਜ਼ਿਜ਼ ਪ੍ਰੇਮਜੀ ਫਾਊਂਡੇਸ਼ਨ ਤੋਂ ਫੰਡ ਪ੍ਰਾਪਤ ਇਸ ਮਹੱਤਵਪੂਰਨ ਪ੍ਰਾਜੈਕਟ ਦੀ ਸ਼ੁਰੂਆਤ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬ ਵਿੱਚ ਨਾਗਰਿਕ ਕੇਂਦਰਿਤ ਪੁਲਿਸਿੰਗ ਨੂੰ ਹੋਰ ਬਿਹਤਰ ਬਣਾਉਣ ਲਈ ਵਚਨਬੱਧ

ਪੰਜਾਬ ਪੁਲਿਸ, ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਆਈਪੀਐਫ ਨੂੰ ਪੂਰਨ ਸਹਿਯੋਗ ਦੇਵੇਗੀ: ਸਪੈਸ਼ਲ ਡੀਜੀਪੀ ਗੁਰਪ੍ਰੀਤ ਦਿਓ

ਡਾ. ਇਸ਼ ਕੁਮਾਰ ਵੱਲੋਂ ਪੰਜਾਬ ਪੁਲਿਸ ਸਾਂਝ ਪ੍ਰੋਜੈਕਟ ਦੀ ਸ਼ਲਾਘਾ, ਦੂਜੇ ਰਾਜਾਂ ਵਿੱਚ ਵੀ ਲਾਗੂ ਕੀਤਾ ਜਾਵੇਗਾ ਪ੍ਰਾਜੈਕਟ

ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਅੰਦਰੂਨੀ ਪੁਲਿਸ ਸੁਧਾਰ ਪ੍ਰਾਜੈਕਟ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣਿਆ Punjab 

ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਸਟੇਸ਼ਨ ਪੱਧਰ ‘ਤੇ ਨਾਗਰਿਕ-ਕੇਂਦਰਿਤ ਪੁਲਿਸਿੰਗ ਪਹਿਲਕਦਮੀਆਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਅੰਦਰੂਨੀ ਪੁਲਿਸ ਸੁਧਾਰਾਂ ਬਾਰੇ ਇੰਡੀਅਨ ਪੁਲਿਸ ਫਾਉਂਡੇਸ਼ਨ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਨਾਲ ਪੰਜਾਬ ਅਜਿਹੇ ਪ੍ਰਾਜੈਕਟ ਨੂੰ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਹ ਬੁਨਿਆਦੀ ਪਹਿਲਕਦਮੀ ਸ਼ਿਕਾਇਤ ਅਤੇ ਐਫਆਈਆਰ ਦਰਜ ਕਰਵਾਉਣ ਦੀ ਪ੍ਰਕਿਰਿਆ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਪੁਲਿਸ ਕਾਰਵਾਈਆਂ ਅਤੇ ਵਿਵਹਾਰ ਤੇ ਆਚਰਣ ਵਿੱਚ ਸੁਧਾਰ, ਖੱਜਲ-ਖੁਆਰੀ ਨੂੰ ਘਟਾਉਣ, ਬਿਹਤਰ ਨਾਗਰਿਕ ਸੇਵਾਵਾਂ ਅਤੇ ਭਾਈਚਾਰਕ ਸ਼ਮੂਲੀਅਤ ਨੂੰ ਯਕੀਨੀ ਬਣਾਉਣ ‘ਤੇ ਕੇਂਦਰਿਤ ਹੈ।
ਇਸ ਪ੍ਰਾਜੈਕਟ ਦਾ ਰਸਮੀ ਉਦਘਾਟਨ ਪੰਜਾਬ ਪੁਲਿਸ ਆਫ਼ਿਸਰਜ਼ ਇੰਸਟੀਚਿਊਟ (ਪੀਪੀਓਆਈ) ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਨੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਆਈ.ਪੀ.ਐਫ ਦੇ ਉਪ ਪ੍ਰਧਾਨ ਅਤੇ ਇਸ ਪ੍ਰਾਜੈਕਟ ਦੇ ਪ੍ਰਾਜੈਕਟ ਡਾਇਰੈਕਟਰ ਆਈ.ਪੀ.ਐਸ (ਸੇਵਾਮੁਕਤ) ਡਾ. ਇਸ਼ ਕੁਮਾਰ, ਡੀ.ਆਈ.ਜੀ. ਰੂਪਨਗਰ-ਕਮ-ਪ੍ਰਾਜੈਕਟ ਸਟੇਟ ਨੋਡਲ ਅਫ਼ਸਰ ਨੀਲਾਂਬਰੀ ਜਗਦਲੇ ਅਤੇ ਏ.ਡੀ.ਜੀ.ਪੀ. (ਸੇਵਾਮੁਕਤ)-ਕਮ-ਪ੍ਰਾਜੈਕਟ ਸਟੇਟ ਸੁਪਰਵਾਈਜ਼ਰ ਗੁਰਸ਼ਰਨ ਸਿੰਘ ਸੰਧੂ ਵੀ ਮੌਜੂਦ ਸਨ। ਇਸ ਤੋਂ ਇਲਾਵਾ ਵਿਸ਼ੇਸ਼ ਡੀਜੀਪੀ ਈਸ਼ਵਰ ਸਿੰਘ, ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ, ਏਡੀਜੀਪੀ ਜੀ ਨਾਗੇਸ਼ਵਰ ਰਾਓ, ਏਡੀਜੀਪੀ ਏਐਸ ਰਾਏ, ਡਿਪਟੀ ਕਮਿਸ਼ਨਰ ਐਸਏਐਸ ਨਗਰ ਆਸ਼ਿਕਾ ਜੈਨ, ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਅਤੇ ਐਸਐਸਪੀ ਐਸਏਐਸ ਨਗਰ ਦੀਪਕ ਪਾਰੀਕ ਨੇ ਵੀ ਇਸ ਉਦਘਾਟਨੀ ਸਮਾਰੋਹ ਵਿੱਚ ਸ਼ਿਰਕਤ ਕੀਤੀ।

ਪੰਜਾਬ ਵਿੱਚ ਇੰਡੀਅਨ ਪੁਲਿਸ ਫਾਊਂਡੇਸ਼ਨ (ਆਈਪੀਐਫ) ਦੁਆਰਾ ਲਾਂਚ ਕੀਤਾ ਗਿਆ ਇਹ ਪ੍ਰਾਜੈਕਟ ਸ਼ੁਰੂ ਵਿੱਚ ਦੋ ਜ਼ਿਲ੍ਹਿਆਂ ਐਸਏਐਸ ਨਗਰ ਅਤੇ ਰੂਪਨਗਰ ਦੇ ਕ੍ਰਮਵਾਰ ਛੇ ਅਤੇ ਨੌਂ ਪੁਲਿਸ ਸਟੇਸ਼ਨਾਂ ਨੂੰ ਕਵਰ ਕਰੇਗਾ ਅਤੇ ਅਖੀਰ ਵਿੱਚ ਪੂਰੇ ਪੰਜਾਬ ਭਰ ਵਿੱਚ ਇਸਨੂੰ ਲਾਗੂ ਕੀਤਾ ਜਾਵੇਗਾ। ਇਹ ਪ੍ਰਾਜੈਕਟ ਦੇਸ਼ ਦੇ ਤਾਮਿਲਨਾਡੂ, ਤੇਲੰਗਾਨਾ ਅਤੇ ਛੱਤੀਸਗੜ੍ਹ ਰਾਜਾਂ ਵਿੱਚ ਵੀ ਸ਼ੁਰੂ ਕੀਤਾ ਜਾ ਰਿਹਾ ਹੈ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀ.ਜੀ.ਪੀ.) ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਪੰਜਾਬ ਗੁਰਪ੍ਰੀਤ ਕੌਰ ਦਿਓ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਇਸ ਪ੍ਰਾਜੈਕਟ ਨੂੰ ਸਫ਼ਲ ਬਣਾਉਣ ਲਈ ਆਈਪੀਐਫ ਨੂੰ ਪੂਰਨ ਸਹਿਯੋਗ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਅੰਦਰੂਨੀ ਪੁਲਿਸ ਸੁਧਾਰਾਂ ਦਾ ਹਮੇਸ਼ਾ ਸੁਆਗਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਾਂਝ ਪ੍ਰਾਜੈਕਟ ਸ਼ੁਰੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੈ, ਜਿੱਥੇ ਲੋਕਾਂ ਨੂੰ ਪੁਲਿਸ ਵੈਰੀਫਿਕੇਸ਼ਨ, ਮੋਬਾਈਲ ਗੁੰਮ ਹੋਣ ਦੀ ਰਿਪੋਰਟ ਆਦਿ ਵਰਗੀਆਂ ਮੁੱਢਲੀਆਂ ਸੇਵਾਵਾਂ ਲੈਣ ਲਈ ਥਾਣੇ ਜਾਣ ਦੀ ਲੋੜ ਨਹੀਂ ਹੈ, ਸਗੋਂ ਉਹ ਅਜਿਹੀਆਂ ਸੇਵਾਵਾਂ ਲਈ ਘਰ ਤੋਂ ਹੀ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਆਪਣੀ ਸਹੂਲਤ ਅਨੁਸਾਰ ਸੂਬੇ ਭਰ ਵਿੱਚ ਪੁਲਿਸ ਥਾਣਿਆਂ ਦੇ ਨਾਲ ਹੀ ਵੱਖਰੇ ਤੌਰ ‘ਤੇ ਬਣੇ ਸਾਂਝ ਕੇਂਦਰਾਂ ਤੱਕ ਪਹੁੰਚ ਕਰ ਸਕਦੇ ਹਨ, ਜਿੱਥੇ ਪੁਲਿਸ ਮੁਲਾਜ਼ਮ ਸਿਵਲ ਵਰਦੀ ਵਿੱਚ ਉਨ੍ਹਾਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਨਾਗਰਿਕ ਪੱਖੀ ਪੁਲਿਸਿੰਗ ਅਤੇ ਕਮਿਊਨਿਟੀ ਸ਼ਮੂਲੀਅਤ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਡਾਇਰੈਕਟਰ ਆਈ.ਪੀ.ਐਫ ਇਸ਼ ਕੁਮਾਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਪੁਲਿਸ ਦੇ ਸਾਂਝ ਪ੍ਰਾਜੈਕਟ ਦੀ ਸ਼ਲਾਘਾ ਕੀਤੀ ਅਤੇ ਇਸ ਪ੍ਰਾਜੌਕਟ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦੇ ਇੱਕੋ ਛੱਤ ਹੇਠ ਨਿਪਟਾਰੇ ਲਈ ਸੂਬਾ ਸਰਕਾਰ ਦਾ ਮਹੱਤਵਪੂਰਨ ਉਪਰਾਲਾ ਦੱਸਿਆ। ਉਨ੍ਹਾਂ ਨੇ ਇਸ ਦੌਰਾਨ ਸਾਂਝ ਪ੍ਰਾਜੈਕਟ ਨੂੰ ਹੋਰ ਰਾਜਾਂ ਵਿੱਚ ਲਾਗੂ ਕਰਨ ਦੀਆਂ ਯੋਜਨਾਵਾਂ ਦਾ ਐਲਾਨ ਵੀ ਕੀਤਾ।

ਉਨ੍ਹਾਂ ਕਿਹਾ ਕਿ ਇਸ 10 ਮਹੀਨਿਆਂ ਦੇ ਖੋਜ ਪ੍ਰੋਗਰਾਮ ਵਿੱਚ ਸ਼ਿਕਾਇਤਕਰਤਾਵਾਂ, ਸੇਵਾਵਾਂ ਲੈਣ ਵਾਲਿਆਂ, ਪੀੜਤਾਂ, ਮੁਲਜ਼ਮਾਂ, ਗਵਾਹਾਂ ਅਤੇ ਸਿਵਲ ਸੁਸਾਇਟੀ ਦੇ ਮੈਂਬਰਾਂ ਨਾਲ ਵਿਸਤ੍ਰਿਤ ਇੰਟਰਵਿਊ, ਵਿਚਾਰਚਰਚਾ ਅਤੇ ਪ੍ਰਸ਼ਨਾਵਲੀ ਸ਼ਾਮਲ ਹੋਵੇਗੀ। ਇਹ ਵਿਆਪਕ ਪਹੁੰਚ ਸੁਧਾਰ ਵਾਲੇ ਖੇਤਰਾਂ ਦੀ ਪਛਾਣ ਕਰਨ ਅਤੇ ਸੁਧਾਰਾਂ ਦੀ ਸਿਫ਼ਾਰਸ਼ ਕਰਨ ਵਿੱਚ ਮਦਦ ਕਰੇਗੀ।

ਜ਼ਿਕਰਯੋਗ ਹੈ ਕਿ ਅੰਦਰੂਨੀ ਪੁਲਿਸ ਸੁਧਾਰ ਪ੍ਰਾਜੈਕਟ ਦਾ ਉਦੇਸ਼ ਪੁਲਿਸ ਕਰਮੀਆਂ ਦੇ ਪੇਸ਼ੇਵਰ ਅਤੇ ਨੈਤਿਕ ਮਿਆਰਾਂ ਨੂੰ ਉੱਚਾ ਚੁੱਕਣਾ, ਪੁਲਿਸ ਦੇ ਕੰਮਕਾਜ ਵਿੱਚ ਹੋਰ ਸੁਧਾਰ ਲਿਆਉਆ, ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਵਧਾਉਣਾ ਹੈ। ਪੰਜਾਬ ਸੂਬਾ ਨਾਗਰਿਕ ਅਧਿਕਾਰਾਂ, ਪੇਸ਼ੇਵਰਤਾ ਅਤੇ ਪਾਰਦਰਸ਼ਤਾ ਨੂੰ ਤਰਜੀਹ ਦਿੰਦੇ ਹੋਏ ਮਿਆਰੀ ਸੰਚਾਲਨ ਪ੍ਰਕਿਰਿਆਵਾਂ ਨੂੰ ਲਾਗੂ ਕਰਕੇ ਪੁਲਿਸ ਸੁਧਾਰਾਂ ਦੀ ਅਗਵਾਈ ਕਰਦਿਆਂ ਦੂਜੇ ਰਾਜਾਂ ਲਈ ਮਿਸਾਲ ਕਾਇਮ ਕਰੇਗਾ।

ਡੱਬੀ: ਅੰਦਰੂਨੀ ਪੁਲਿਸ ਸੁਧਾਰਾਂ ਲਈ ਢੁਕਵੇਂ ਖੇਤਰ

1. ਪਹੁੰਚਯੋਗਤਾ ਅਤੇ ਜਵਾਬ: ਪੁਲਿਸ ਸੇਵਾਵਾਂ ਤੱਕ ਜਨਤਕ ਪਹੁੰਚ ਨੂੰ ਵਧਾਉਣਾ ਅਤੇ ਹੈਲਪਲਾਈਨ ਕਾਲਾਂ (ਜਿਵੇਂ, 112) ਸਮੇਤ ਸਾਰੀਆਂ ਸ਼ਿਕਾਇਤਾਂ ਪ੍ਰਤੀ ਤੁਰੰਤ ਤੇ ਪੇਸ਼ੇਵਰ ਹੁੰਗਾਰੇ ਨੂੰ ਯਕੀਨੀ ਬਣਾਉਣਾ। ਸ਼ਿਕਾਇਤ ਨਾਲ ਨਜਿੱਠਣ ਦੀ ਕੁਸ਼ਲਤਾ ਅਤੇ ਅਪਰਾਧ ਦਰਜ ਕਰਨ ਸਬੰਧੀ ਪ੍ਰਕਿਰਿਆਵਾਂ ਵਿੱਚ ਸੁਧਾਰ ਕਰਨਾ।

2. ਪ੍ਰਭਾਵੀ ਜਾਂਚ ਪ੍ਰਕਿਰਿਆਵਾਂ: ਪ੍ਰਭਾਵੀ ਪੁੱਛਗਿੱਛ, ਢੁੱਕਵੇਂ ਢੰਗ ਨਾਲ ਸਹੀ ਬਿਆਨ ਦਰਜ ਕਰਨਾ ਅਤੇ ਵਿਗਿਆਨਕ ਸਬੂਤ ਜੁਟਾਉਣ ’ਤੇ ਧਿਆਨ ਕੇਂਦਰਤ ਕਰਨਾ। ਸੋਧੇ ਹੋਏ ਗ੍ਰਿਫਤਾਰੀ ਕਾਨੂੰਨਾਂ ਨੂੰ ਲਾਗੂ ਕਰਨਾ, ਗੈਰ-ਕਾਨੂੰਨੀ ਹਿਰਾਸਤ ਅਤੇ ਤਲਾਸ਼ੀ ਦੀਆਂ ਕਾਰਵਾਈਆਂ ‘ਤੇ ਨਕੇਲ ਕਸਣਾ ਅਤੇ ਵਿਸ਼ੇਸ਼ ਤੌਰ ’ਤੇ ਔਰਤਾਂ ਅਤੇ ਬਜ਼ੁਰਗਾਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਦੂਰ ਕਰਨਾ।

3. ਨਾਗਰਿਕ ਸੇਵਾਵਾਂ: ਪ੍ਰਵਾਨਗੀਆਂ ਦੇਣ, ਐਨਓਸੀ, ਲਾਇਸੈਂਸ, ਅਤੇ ਪੁਲਿਸ ਤਸਦੀਕ ਵਰਗੀਆਂ ਸੇਵਾਵਾਂ ਨੂੰ ਸਰਲ ਅਤੇ ਸੁਚਾਰੂ ਬਣਾਉਣਾ। ਪਾਰਦਰਸ਼ਤਾ ਵਿੱਚ ਵਾਧਾ ਅਤੇ ਨਾਗਰਿਕਾਂ ਨੂੰ ਜਾਗਰੂਕ ਰੱਖਣਾ।

4. ਕੰਮਕਾਜ ਲਈ ਅਨੁਕੂਲ ਮਾਹੌਲ: ਪੁਲਿਸ ਥਾਣਿਆਂ ਵਿੱਚ ਇੱਕ ਸਕਾਰਾਤਮਕ ਮਾਹੌਲ ਪੈਦਾ ਕਰਨਾ ਅਤੇ ਪ੍ਰੇਰਣਾ, ਮਾਨਤਾਵਾਂ ਅਤੇ ਸਮਰਥਨ ਦੁਆਰਾ ਮਨੋਬਲ ਨੂੰ ਵਧਾਉਣਾ।

5. ਕਮਿਊਨਿਟੀ ਪੁਲਿਸਿੰਗ: ਪੁਲਿਸ ਅਤੇ ਲੋਕਾਂ ਦਰਮਿਆਨ ਵਿਸ਼ਵਾਸ ਅਤੇ ਸਹਿਯੋਗ ਕਾਇਮ ਕਰਨ ਲਈ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨਾ, ਸਥਾਨਕ ਮਸਲਿਆਂ ਨੂੰ ਹੱਲ ਕਰਨਾ ਅਤੇ ਜਨਤਕ ਸੁਰੱਖਿਆ ਨੂੰ ਕਾਇਮ ਰੱਖਣਾ।

6. ਲੋਕ-ਪੱਖੀ ਪੁਲਿਸ ਰਵੱਈਆ: ਸ਼ਿਕਾਇਤਕਰਤਾਵਾਂ ਅਤੇ ਗਵਾਹਾਂ ਨਾਲ ਸਨਮਾਨਜਨਕ ਵਿਵਹਾਰ ਨੂੰ ਯਕੀਨੀ ਬਣਾਉਣਾ, ਜਨਤਕ ਪਹੁੰਚ ਵਿੱਚ ਸੁਧਾਰ , ਪੀੜਤਾਂ ਦੀ ਸਹਾਇਤਾ ਕਰਨਾ, ਅਤੇ ਗਵਾਹਾਂ ਦੀ ਸੁਰੱਖਿਆ।

7. ਪੁਲਿਸ ਸਿਖਲਾਈ: ਪੇਸ਼ੇਵਰ ਯੋਗਤਾ ਵਿਕਸਿਤ ਕਰਨ ਲਈ ਸਿਖਲਾਈ ਪ੍ਰੋਗਰਾਮਾਂ ਦਾ ਵਿਸਥਾਰ

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsPUNJAB POLICEtop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

by Ranjit Singh
June 23, 2026
0

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਫੀਫਾ ਵਿਸ਼ਵ ਕੱਪ 2026 ਵਿੱਚ ਮੰਗਲਵਾਰ ਦੇਰ...

Internatainal: ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ: ਈਰਾਨੀ ਤੇਲ ਦੀ ਵਿਕਰੀ ਨੂੰ ਮਿਲੀ ਮਨਜ਼ੂਰੀ

Internatainal: ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ: ਈਰਾਨੀ ਤੇਲ ਦੀ ਵਿਕਰੀ ਨੂੰ ਮਿਲੀ ਮਨਜ਼ੂਰੀ

by Ranjit Singh
June 23, 2026
0

Internatainal: ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ: ਈਰਾਨੀ ਤੇਲ ਦੀ ਵਿਕਰੀ ਨੂੰ ਮਿਲੀ ਮਨਜ਼ੂਰੀ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਅਮਰੀਕਾ ਨੇ...

Weather News: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਨੇ ਫੜੀ ਰਫ਼ਤਾਰ

Weather News: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਨੇ ਫੜੀ ਰਫ਼ਤਾਰ

by Ranjit Singh
June 23, 2026
0

Weather News: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਨੇ ਫੜੀ ਰਫ਼ਤਾਰ - ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਸਮੇਤ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 23, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

by Ranjit Singh
June 23, 2026
0

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਫੀਫਾ ਵਿਸ਼ਵ ਕੱਪ 2026 ਵਿੱਚ ਮੰਗਲਵਾਰ ਦੇਰ...

Most Popular

ਚੁੱਘ ਅਤੇ ਢਿੱਲੋਂ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਗੁਰੂ ਰਵਿਦਾਸ ਮੰਦਰ ਅਤੇ ਰਾਮ ਤੀਰਥ ਵਿਖੇ ਨਤਮਸਤਕ ਹੋ ਕੇ ਲੈਣਗੇ ਆਸ਼ੀਰਵਾਦ

ਚੁੱਘ ਅਤੇ ਢਿੱਲੋਂ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਗੁਰੂ ਰਵਿਦਾਸ ਮੰਦਰ ਅਤੇ ਰਾਮ ਤੀਰਥ ਵਿਖੇ ਨਤਮਸਤਕ ਹੋ ਕੇ ਲੈਣਗੇ ਆਸ਼ੀਰਵਾਦ

by Ankit
6 days ago
0

ਚੁੱਘ ਅਤੇ ਢਿੱਲੋਂ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਗੁਰੂ ਰਵਿਦਾਸ ਮੰਦਰ ਅਤੇ ਰਾਮ ਤੀਰਥ ਵਿਖੇ ਨਤਮਸਤਕ ਹੋ ਕੇ ਲੈਣਗੇ ਆਸ਼ੀਰਵਾਦ ➖...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 